October 31, 2026, 2:27 am
----------- Advertisement -----------
HomeNewsਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ, ਭਾਰਤ ਦੀ ਵਿਸ਼ਵ ਕੱਪ-2023...

ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ, ਭਾਰਤ ਦੀ ਵਿਸ਼ਵ ਕੱਪ-2023 ਵਿੱਚ ਲਗਾਤਾਰ ਦੂਜੀ ਜਿੱਤ ਦਰਜ

Published on

----------- Advertisement -----------

ਭਾਰਤ ਨੇ ਇੱਕ ਰੋਜ਼ਾ ਵਿਸ਼ਵ ਕੱਪ-2023 ਵਿੱਚ ਲਗਾਤਾਰ ਦੂਜੀ ਜਿੱਤ ਦਰਜ ਕੀਤੀ ਹੈ। ਟੀਮ ਨੇ ਬੁੱਧਵਾਰ ਰਾਤ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ। ਭਾਰਤ ਨੇ ਆਸਟ੍ਰੇਲੀਆ ਨੂੰ ਪਹਿਲਾ ਮੈਚ 6 ਵਿਕਟਾਂ ਨਾਲ ਹਰਾਇਆ ਸੀ। ਇਸ ਜਿੱਤ ਨਾਲ ਟੀਮ ਇੰਡੀਆ ਦੇ 4 ਅੰਕ ਹੋ ਗਏ ਹਨ ਅਤੇ ਉਹ ਅੰਕ ਸੂਚੀ ਵਿੱਚ ਦੂਜੇ ਸਥਾਨ ‘ਤੇ ਪਹੁੰਚ ਗਈ ਹੈ।

 ਅਰੁਣ ਜੇਟਲੀ ਸਟੇਡੀਅਮ ‘ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਅਫਗਾਨਿਸਤਾਨ ਨੇ 8 ਵਿਕਟਾਂ ‘ਤੇ 273 ਦੌੜਾਂ ਬਣਾਈਆਂ। ਦੂਜੇ ਪਾਸੇ ਟੀਮ ਇੰਡੀਆ ਨੇ ਸਿਰਫ 35 ਓਵਰਾਂ ‘ਚ ਹੀ ਟੀਚਾ ਹਾਸਲ ਕਰ ਲਿਆ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ 63 ਗੇਂਦਾਂ ‘ਤੇ ਸੈਂਕੜਾ ਜੜਿਆ। ਉਸ ਨੇ 131 ਦੌੜਾਂ ਦੀ ਪਾਰੀ ਖੇਡੀ। ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੇ ਪਹਿਲੀ ਪਾਰੀ ‘ਚ 4 ਵਿਕਟਾਂ ਲਈਆਂ।ਵਿਰਾਟ ਕੋਹਲੀ ਨੇ 56 ਗੇਂਦਾਂ ‘ਤੇ 55 ਦੌੜਾਂ ਦੀ ਨਾਟ ਆਊਟ ਪਾਰੀ ਖੇਡੀ। ਉਸ ਨੇ 35ਵੇਂ ਓਵਰ ਦੀ ਆਖਰੀ ਗੇਂਦ ‘ਤੇ ਚੌਕਾ ਜੜ ਕੇ ਭਾਰਤ ਨੂੰ 8 ਵਿਕਟਾਂ ਨਾਲ ਮੈਚ ਜਿਤਾਇਆ। ਵਿਰਾਟ ਨੇ ਪਾਰੀ ‘ਚ 6 ਚੌਕੇ ਲਗਾਏ ਅਤੇ ਸ਼੍ਰੇਅਸ ਅਈਅਰ ਨਾਲ 68 ਦੌੜਾਂ ਦੀ ਸਾਂਝੇਦਾਰੀ ਵੀ ਕੀਤੀ। ਸ਼੍ਰੇਅਸ 25 ਦੌੜਾਂ ਬਣਾ ਕੇ ਨਾਟ ਆਊਟ ਰਹੇ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਦੁੱਗਣੇ ਹੋਏ ਪਿਆਜ਼ ਦੇ ਭਾਅ, ਖੰਡ ਤੇ ਤੇਲ ਵੀ ਹੋਏ ਮਹਿੰਗਾ, ਰਿਟੇਲ ਮਹਿੰਗਾਈ ਦਰ 5.54 ਫ਼ੀਸਦੀ ‘ਤੇ ਪਹੁੰਚੀ

ਭਾਰਤ ਵਿੱਚ ਸਤੰਬਰ ਦੌਰਾਨ ਖਾਣ-ਪੀਣ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ। ਪਿਆਜ਼, ਖੰਡ,...

ਦਿਲਜੀਤ ਦੋਸਾਂਝ ਦੇ ਕੰਸਰਟ ਲਈ ਦਿੱਲੀ ਮੈਟਰੋ ਦੀਆਂ ਸੇਵਾਵਾਂ ਅੱਧੀ ਰਾਤ ਤੱਕ ਰਹਿਣਗੀਆਂ ਜਾਰੀ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ‘ਔਰਾ ਇੰਡੀਆ ਟੂਰ 2026’ ਤਹਿਤ 30 ਅਕਤੂਬਰ ਨੂੰ ਜਵਾਹਰਲਾਲ...

ਪਰਿਵਾਰ ਮ੍ਰਿਤਕ ਦਲਜੀਤ ਦੇ ਅੰਤਿਮ ਸੰਸਕਾਰ ਦੇ ਲਈ ਤਿਆਰ ਹੋਇਆ

ਪਰਿਵਾਰ ਮ੍ਰਿਤਕ ਦਲਜੀਤ ਦੇ ਅੰਤਿਮ ਸੰਸਕਾਰ ਦੇ ਲਈ ਤਿਆਰ ਹੋ ਗਿਆ ਹੈ। ਪਰਿਵਾਰ ਨੇ...

ਗੁਰਦਾਸਪੁਰ ‘ਚ ਕਿਸਾਨ ਦੀ ਕਹੀ ਮਾਰ ਕੇ ਬੇਰਹਿਮੀ ਨਾਲ ਕਤਲ, ਹਮਲਾਵਰ ਦੀ ਪਤਨੀ ਨੇ ਫੜਾਈ ਕਹੀ

ਗੁਰਦਾਸਪੁਰ ਦੇ ਪਿੰਡ ਸੰਗਤੂਵਾਲ ਵਿਖੇ ਜ਼ਮੀਨੀ ਵਿਵਾਦ ਕਾਰਨ ਖੇਤਾਂ ਵਿੱਚ ਹੋਈ ਤਕਰਾਰ ਦੌਰਾਨ 55...

ਬੁਢਲਾਡਾ ‘ਚ ASI ‘ਤੇ ਨਸ਼ਾ ਕਰਨ ਦੇ ਇਲਜ਼ਾਮ, ਲੋਕਾਂ ਨੇ ਸੜਕ ਵਿਚਾਲੇ ਕੀਤਾ ਜ਼ੋਰਦਾਰ ਹੰਗਾਮਾ

ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਵਿੱਚ ਉਸ ਸਮੇਂ ਹਾਲਾਤ ਤਣਾਅਪੂਰਨ ਹੋ ਗਏ, ਜਦੋਂ ਇੱਕ ਸਹਾਇਕ...

ਮੁਲਾਜ਼ਮਾਂ ਦੇ ਪੈਂਡਿੰਗ DA ਸਬੰਧੀ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਵਿੱਤ ਵਿਭਾਗ ਨੇ ਪੱਤਰ ਲਿਖ ਕੇ ਵਿਭਾਗਾਂ ਤੋਂ ਮੰਗੇ ਵੇਰਵੇ

ਮੁਲਾਜ਼ਮਾਂ ਦੇ ਡੀਏ ਬਕਾਏ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ...

ਕੇਂਦਰ ਨੇ ਝੋਟੇ ਤੇ ਗੁਲਜ਼ਾਰ ਦੇ ਪਰਿਵਾਰ ਦੀ ਵਧਾਈ ਸੁਰੱਖਿਆ, X ਕੈਟੇਗਰੀ ਦੀ ਦਿੱਤੀ ਜਾਵੇਗੀ ਸਕਿਓਰਿਟੀ

ਸੂਤਰਾਂ ਤੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਕੇਂਦਰ ਸਰਕਾਰ ਨੇ ਪਰਵਿੰਦਰ...

ਮਾਨਸਾ ਵਿਖੇ ਚੱਲ ਰਹੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਪਰਗਟ ਸਿੰਘ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਇਸ ਮੌਕੇ ਪਿੰਡ ਭੰਮੇ ਕਲਾਂ ਵਿਖੇ ਨਸ਼ਿਆਂ ਦੀ ਮਾਰ ਕਾਰਨ ਆਪਣੀ ਜਾਨ ਗੁਆਉਣ ਵਾਲੇ...