November 15, 2026, 6:25 am
----------- Advertisement -----------
HomeNewsBreaking Newsਭਾਰਤ ਨੇ ਤੀਜੇ ਟੀ-20 'ਚ ਕੀਤੀ ਵਾਪਸੀ, ਵੈਸਟਇੰਡੀਜ਼ ਨੂੰ 7 ਵਿਕਟਾਂ ਨਾਲ...

ਭਾਰਤ ਨੇ ਤੀਜੇ ਟੀ-20 ‘ਚ ਕੀਤੀ ਵਾਪਸੀ, ਵੈਸਟਇੰਡੀਜ਼ ਨੂੰ 7 ਵਿਕਟਾਂ ਨਾਲ ਹਰਾਇਆ

Published on

----------- Advertisement -----------
  • ਸੂਰਿਆ ਨੇ 83 ਦੌੜਾਂ ਦੀ ਵਿਸਫੋਟਕ ਪਾਰੀ ਖੇਡੀ,
  • ਕੁਲਦੀਪ ਨੇ 3 ਵਿਕਟਾਂ ਲਈਆਂ,
  • ਸੀਰੀਜ਼ ‘ਚ ਭਾਰਤ ਅਜੇ ਵੀ 2-1 ਨਾਲ ਪਿੱਛੇ

ਨਵੀਂ ਦਿੱਲੀ, 9 ਅਗਸਤ 2023 – ਭਾਰਤ ਨੇ ਵੈਸਟਇੰਡੀਜ਼ ਖਿਲਾਫ ਟੀ-20 ਸੀਰੀਜ਼ ‘ਚ ਵਾਪਸੀ ਦੇ ਸੰਕੇਤ ਦਿੱਤੇ ਹਨ। ਟੀਮ ਨੇ ਤੀਜਾ ਟੀ-20 ਮੈਚ 7 ਵਿਕਟਾਂ ਨਾਲ ਜਿੱਤ ਲਿਆ ਹੈ। ਕਪਤਾਨ ਹਾਰਦਿਕ ਪੰਡਯਾ ਨੇ ਛੱਕਾ ਲਗਾ ਕੇ ਟੀਮ ਨੂੰ ਜਿੱਤ ਦਿਵਾਈ। ਇਸ ਜਿੱਤ ਤੋਂ ਬਾਅਦ ਸੀਰੀਜ਼ ਦਾ ਸਕੋਰ 2-1 ਹੋ ਗਿਆ ਹੈ। ਸੀਰੀਜ਼ ਦਾ ਚੌਥਾ ਮੈਚ 12 ਅਗਸਤ ਨੂੰ ਅਮਰੀਕਾ ਦੇ ਫਲੋਰੀਡਾ ਸ਼ਹਿਰ ‘ਚ ਖੇਡਿਆ ਜਾਵੇਗਾ।

ਗੁਆਨਾ ਦੇ ਪ੍ਰੋਵਿਡੈਂਸ ਸਟੇਡੀਅਮ ‘ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਵੈਸਟਇੰਡੀਜ਼ ਨੇ 20 ਓਵਰਾਂ ‘ਚ 5 ਵਿਕਟਾਂ ‘ਤੇ 159 ਦੌੜਾਂ ਬਣਾਈਆਂ। ਭਾਰਤੀ ਟੀਮ ਨੇ ਸੂਰਿਆਕੁਮਾਰ ਯਾਦਵ ਅਤੇ ਤਿਲਕ ਵਰਮਾ ਦੀ ਪਾਰੀ ਦੀ ਮਦਦ ਨਾਲ 17.5 ਓਵਰਾਂ ਵਿੱਚ 3 ਵਿਕਟਾਂ ਗੁਆ ਕੇ 161 ਦੌੜਾਂ ਦਾ ਟੀਚਾ ਹਾਸਲ ਕਰ ਲਿਆ।

ਟੀਮ ਇੰਡੀਆ ਤੀਜੇ ਟੀ-20 ਵਿੱਚ ਲੈਅ ਵਿੱਚ ਨਜ਼ਰ ਆਈ। ਟੀਮ ਬਦਲੀ ਹੋਈ ਰਣਨੀਤੀ ਨਾਲ ਉਤਰੀ। ਇਸ ਦੀ ਝਲਕ ਪਾਵਰਪਲੇ ‘ਚ ਦੇਖਣ ਨੂੰ ਮਿਲੀ। ਕਪਤਾਨ ਪੰਡਯਾ ਨੇ ਤੀਜਾ ਓਵਰ ਚਹਿਲ ਨੂੰ ਸੌਂਪਿਆ, ਹਾਲਾਂਕਿ ਭਾਰਤ ਨੂੰ ਪਹਿਲੀ ਵਿਕਟ 8ਵੇਂ ਓਵਰ ਵਿੱਚ ਮਿਲੀ। ਪਰ ਸਪਿਨਰਾਂ ਨੇ ਵਿੰਡੀਜ਼ ਦੇ ਸਲਾਮੀ ਬੱਲੇਬਾਜ਼ਾਂ ਨੂੰ ਪਹਿਲੇ 6 ਓਵਰਾਂ ਵਿੱਚ ਹੀ ਰੋਕ ਦਿੱਤਾ ਅਤੇ ਕੈਰੇਬੀਆਈ ਟੀਮ ਤੇਜ਼ ਸ਼ੁਰੂਆਤ ਕਰਨ ਵਿੱਚ ਅਸਫਲ ਰਹੀ। ਬਾਅਦ ਵਿੱਚ ਸਲਾਮੀ ਬੱਲੇਬਾਜ਼ ਬ੍ਰੈਂਡਨ ਕਿੰਗ ਅਤੇ ਕਪਤਾਨ ਪਾਵੇਲ ਦੀ ਪਾਰੀ ਦੇ ਆਧਾਰ ‘ਤੇ ਟੀਮ ਨੇ 150+ ਦਾ ਸਕੋਰ ਬਣਾਇਆ। ਕੁਲਦੀਪ ਨੇ ਮੱਧ ਓਵਰਾਂ ਵਿੱਚ ਸ਼ਾਨਦਾਰ ਗੇਂਦਬਾਜ਼ੀ ਕੀਤੀ ਅਤੇ ਟੀਮ ਨੂੰ ਵੱਡਾ ਸਕੋਰ ਬਣਾਉਣ ਤੋਂ ਰੋਕਿਆ।

ਜਵਾਬ ‘ਚ ਸੂਰਿਆ ਅਤੇ ਤਿਲਕ ਦੀ ਪਾਰੀ ਨੇ ਪ੍ਰੋਵਿਡੈਂਸ ਸਟੇਡੀਅਮ ਦੀ ਸਖ਼ਤ ਪਿੱਚ ‘ਤੇ 160 ਦੌੜਾਂ ਦੇ ਟੀਚੇ ਨੂੰ ਆਸਾਨ ਬਣਾ ਦਿੱਤਾ ਅਤੇ ਭਾਰਤੀ ਟੀਮ ਨੇ 18ਵੇਂ ਓਵਰ ‘ਚ ਜਿੱਤ ਹਾਸਲ ਕਰ ਲਈ, ਹਾਲਾਂਕਿ ਟੀਮ ਨੇ ਆਪਣੇ ਸਲਾਮੀ ਬੱਲੇਬਾਜ਼ 34 ਦੌੜਾਂ ‘ਤੇ ਗੁਆ ਦਿੱਤੇ। ਡੈਬਿਊ ਕਰਨ ਵਾਲੇ ਯਸ਼ਸਵੀ ਜੈਸਵਾਲ ਕੋਈ ਪ੍ਰਭਾਵ ਨਹੀਂ ਪਾ ਸਕੇ ਅਤੇ ਗਿੱਲ ਵੀ ਫਲਾਪ ਹੋ ਗਏ। ਅਜਿਹੇ ‘ਚ ਮਿਡਲ ਆਰਡਰ ਨੇ ਦੌੜਾਂ ਬਣਾਉਣ ਦੀ ਜ਼ਿੰਮੇਵਾਰੀ ਲਈ।

160 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਨੇ 34 ਦੌੜਾਂ ‘ਤੇ ਸਲਾਮੀ ਬੱਲੇਬਾਜ਼ਾਂ ਦੀਆਂ ਵਿਕਟਾਂ ਗੁਆ ਦਿੱਤੀਆਂ। ਡੈਬਿਊ ਕਰਨ ਵਾਲੇ ਯਸ਼ਸਵੀ ਜੈਸਵਾਲ ਅਤੇ ਸ਼ੁਭਮਨ ਗਿੱਲ 6 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ ਸਨ। ਅਜਿਹੇ ‘ਚ ਸੂਰਿਆਕੁਮਾਰ ਯਾਦਵ ਨੇ ਤਿਲਕ ਵਰਮਾ ਨਾਲ ਤੀਜੇ ਵਿਕਟ ਲਈ 51 ਗੇਂਦਾਂ ‘ਤੇ 87 ਦੌੜਾਂ ਦੀ ਸਾਂਝੇਦਾਰੀ ਕੀਤੀ। ਇਸ ਸਾਂਝੇਦਾਰੀ ਦੇ ਦਮ ‘ਤੇ ਭਾਰਤੀ ਟੀਮ ਨੇ ਮੈਚ ‘ਚ ਵਾਪਸੀ ਕੀਤੀ, 13ਵੇਂ ਓਵਰ ‘ਚ ਸੂਰਿਆ ਦੇ ਆਊਟ ਹੋਣ ਤੱਕ ਟੀਮ ਇੰਡੀਆ 121 ਦੌੜਾਂ ਬਣਾ ਕੇ ਜਿੱਤ ਵੱਲ ਵਧ ਚੁੱਕੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...