ਭਾਰਤ ਨੇ ਟੀ-20 ਸੀਰੀਜ਼ ਦੇ ਤੀਜੇ ਮੈਚ ‘ਚ ਆਸਟ੍ਰੇਲੀਆ ਨੂੰ ਜਿੱਤ ਲਈ 223 ਦੌੜਾਂ ਦਾ ਟੀਚਾ ਦਿੱਤਾ ਹੈ। ਗੁਹਾਟੀ ਦੇ ਬਰਸਾਪਾਰਾ ਸਟੇਡੀਅਮ ‘ਚ ਮੰਗਲਵਾਰ ਨੂੰ ਟਾਸ ਹਾਰ ਕੇ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ ਨੇ 20 ਓਵਰਾਂ ‘ਚ 3 ਵਿਕਟਾਂ ‘ਤੇ 222 ਦੌੜਾਂ ਬਣਾਈਆਂ।
ਪਾਰੀ ਦੇ ਆਖਰੀ ਓਵਰ ਵਿੱਚ 30 ਦੌੜਾਂ ਬਣੀਆਂ। ਸਲਾਮੀ ਬੱਲੇਬਾਜ਼ ਰਿਤੂਰਾਜ ਗਾਇਕਵਾੜ ਨੇ 57 ਗੇਂਦਾਂ ‘ਤੇ 123 ਦੌੜਾਂ ਦੀ ਪਾਰੀ ਖੇਡੀ। ਉਨ੍ਹਾਂ ਨੇ ਆਪਣੇ ਟੀ-20 ਕਰੀਅਰ ਦਾ ਪਹਿਲਾ ਸੈਂਕੜਾ ਲਗਾਇਆ। ਗਾਇਕਵਾੜ ਨੇ ਛੱਕਾ ਲਗਾ ਕੇ ਆਪਣਾ ਸੈਂਕੜਾ ਪੂਰਾ ਕੀਤਾ। ਗਾਇਕਵਾੜ ਨੇ ਆਪਣੀ ਪਾਰੀ ‘ਚ 13 ਚੌਕੇ ਅਤੇ 7 ਛੱਕੇ ਲਗਾਏ। ਤਿਲਕ ਵਰਮਾ 31 ਦੌੜਾਂ ਬਣਾ ਕੇ ਨਾਬਾਦ ਰਹੇ, ਜਦਕਿ ਕਪਤਾਨ ਸੂਰਿਆਕੁਮਾਰ ਯਾਦਵ ਨੇ 39 ਦੌੜਾਂ ਦੀ ਪਾਰੀ ਖੇਡੀ।











