ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਤਿਰੂਵਨੰਤਪੁਰਮ ਦੇ ਗ੍ਰੀਨਫੀਲਡ ਇੰਟਰਨੈਸ਼ਨਲ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਆਸਟ੍ਰੇਲੀਆ ਨੇ ਟੌਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।
ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਸਟਰੇਲੀਆ ਨੂੰ 236 ਦੌੜਾਂ ਦਾ ਟੀਚਾ ਦਿੱਤਾ। ਟੀਮ ਇੰਡੀਆ ਨੇ 20 ਓਵਰਾਂ ‘ਚ 4 ਵਿਕਟਾਂ ਗੁਆ ਕੇ 235 ਦੌੜਾਂ ਬਣਾਈਆਂ। ਭਾਰਤ ਲਈ ਯਸ਼ਸਵੀ ਜੈਸਵਾਲ, ਈਸ਼ਾਨ ਕਿਸ਼ਨ ਅਤੇ ਰਿਤੂਰਾਜ ਗਾਇਕਵਾੜ ਨੇ ਅਰਧ ਸੈਂਕੜੇ ਲਗਾਏ। ਉਥੇ ਹੀ ਆਸਟ੍ਰੇਲੀਆ ਵਲੋਂ ਨਾਥਨ ਐਲਿਸ ਨੇ 3 ਵਿਕਟਾਂ ਹਾਸਲ ਕੀਤੀਆਂ।












