October 8, 2026, 5:46 am
----------- Advertisement -----------
HomeNewsBreaking Newsਏਸ਼ੀਆ ਕੱਪ ਦੇ ਸੁਪਰ-4 'ਚ ਪਹੁੰਚਿਆ ਭਾਰਤ :ਨੇਪਾਲ ਨੂੰ ਹਰਾਇਆ, 10 ਸਤੰਬਰ...

ਏਸ਼ੀਆ ਕੱਪ ਦੇ ਸੁਪਰ-4 ‘ਚ ਪਹੁੰਚਿਆ ਭਾਰਤ :ਨੇਪਾਲ ਨੂੰ ਹਰਾਇਆ, 10 ਸਤੰਬਰ ਨੂੰ ਪਾਕਿਸਤਾਨ ਨਾਲ ਫੇਰ ਹੋਵੇਗਾ ਮੁਕਾਬਲਾ

Published on

----------- Advertisement -----------
  • ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ,
  • ਰੋਹਿਤ-ਗਿੱਲ ਨੇ ਕੀਤੀ 147 ਦੌੜਾਂ ਦੀ ਸਾਂਝੇਦਾਰੀ,
  • ਹੁਣ 10 ਸਤੰਬਰ ਨੂੰ ਪਾਕਿਸਤਾਨ ਨਾਲ ਫੇਰ ਹੋਵੇਗਾ ਮੁਕਾਬਲਾ

ਨਵੀਂ ਦਿੱਲੀ, 5 ਸਤੰਬਰ 2023 – ਟੀਮ ਇੰਡੀਆ ਨੇ ਏਸ਼ੀਆ ਕੱਪ 2023 ਦੇ ਸੁਪਰ-4 ਦੌਰ ‘ਚ ਪ੍ਰਵੇਸ਼ ਕਰ ਲਿਆ ਹੈ। ਹੁਣ ਟੀਮ ਦਾ ਸਾਹਮਣਾ 10 ਸਤੰਬਰ ਨੂੰ ਪਾਕਿਸਤਾਨ ਨਾਲ ਹੋਵੇਗਾ।

ਭਾਰਤ ਨੇ ਸੋਮਵਾਰ ਨੂੰ ਨੇਪਾਲ ਦੀ ਟੀਮ ਨੂੰ 10 ਵਿਕਟਾਂ ਨਾਲ ਹਰਾਇਆ। ਇਸ ਜਿੱਤ ਨਾਲ ਭਾਰਤ ਦੇ ਅੰਕ ਸੂਚੀ ਵਿੱਚ 3 ਅੰਕ ਹੋ ਗਏ ਹਨ। ਪਾਕਿਸਤਾਨ ਦੀ ਟੀਮ ਇਸ ਗਰੁੱਪ ਤੋਂ 3 ਅੰਕਾਂ ਨਾਲ ਪਹਿਲਾਂ ਹੀ ਸੁਪਰ-4 ਲਈ ਕੁਆਲੀਫਾਈ ਕਰ ਚੁੱਕੀ ਹੈ। ਨੇਪਾਲ ਦੋਵੇਂ ਮੈਚ ਹਾਰ ਕੇ ਬਾਹਰ ਹੋ ਗਿਆ ਹੈ।

ਕੈਂਡੀ ਦੇ ਪੱਲੇਕੇਲੇ ਕ੍ਰਿਕਟ ਸਟੇਡੀਅਮ ‘ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨੇਪਾਲ ਨੇ 48.2 ਓਵਰਾਂ ‘ਚ 230 ਦੌੜਾਂ ਬਣਾਈਆਂ। ਜਵਾਬ ‘ਚ ਮੀਂਹ ਪੈਣ ‘ਤੇ ਭਾਰਤ ਨੇ 2.1 ਓਵਰਾਂ ‘ਚ 17 ਦੌੜਾਂ ਬਣਾ ਲਈਆਂ ਸਨ। ਅਜਿਹੇ ‘ਚ ਅੰਪਾਇਰਾਂ ਨੇ ਭਾਰਤ ਨੂੰ DLS ਵਿਧੀ ਦੇ ਤਹਿਤ 23 ਓਵਰਾਂ ‘ਚ 145 ਦੌੜਾਂ ਦਾ ਸੋਧਿਆ ਟੀਚਾ ਦਿੱਤਾ, ਜਿਸ ਨੂੰ ਰੋਹਿਤ-ਗਿੱਲ ਦੀ ਜੋੜੀ ਨੇ 20.1 ਓਵਰਾਂ ‘ਚ ਹਾਸਲ ਕਰ ਲਿਆ। ਕਪਤਾਨ ਰੋਹਿਤ ਸ਼ਰਮਾ 74 ਅਤੇ ਸ਼ੁਭਮਨ ਗਿੱਲ 63 ਦੌੜਾਂ ਬਣਾ ਕੇ ਨਾਬਾਦ ਰਹੇ।

ਨੇਪਾਲ ਨੇ ਭਾਰਤੀ ਗੇਂਦਬਾਜ਼ਾਂ ਸਾਹਮਣੇ ਚੰਗਾ ਪ੍ਰਦਰਸ਼ਨ ਕੀਤਾ ਅਤੇ ਸ਼ਮੀ, ਸਿਰਾਜ, ਸ਼ਾਰਦੁਲ, ਪੰਡਯਾ, ਜਡੇਜਾ ਅਤੇ ਕੁਲਦੀਪ ਵਰਗੇ ਦਿੱਗਜ ਗੇਂਦਬਾਜ਼ਾਂ ਦੇ ਸਾਹਮਣੇ 50 ਓਵਰਾਂ ਵਿੱਚ ਸਾਰੀਆਂ 10 ਵਿਕਟਾਂ ਗੁਆ ਕੇ 230 ਦੌੜਾਂ ਬਣਾਈਆਂ। ਇਹ ਉਹੀ ਨੇਪਾਲ ਦੀ ਟੀਮ ਹੈ, ਜੋ ਪਾਕਿਸਤਾਨ ਖਿਲਾਫ 104 ਦੌੜਾਂ ‘ਤੇ ਆਲ ਆਊਟ ਹੋ ਗਈ ਸੀ।

ਟਾਸ ਹਾਰ ਕੇ ਬੱਲੇਬਾਜ਼ੀ ਕਰਦੇ ਹੋਏ ਨੇਪਾਲ ਵੱਲੋਂ ਆਸਿਫ ਸ਼ੇਖ ਨੇ ਸਭ ਤੋਂ ਵੱਧ 58 ਦੌੜਾਂ ਬਣਾਈਆਂ। ਨੰਬਰ-8 ਬੱਲੇਬਾਜ਼ ਸੋਮਪਾਲ ਕਾਮੀ ਨੇ 48 ਦੌੜਾਂ ਦੀ ਪਾਰੀ ਖੇਡੀ। ਭਾਰਤ ਵੱਲੋਂ ਮੁਹੰਮਦ ਸਿਰਾਜ ਅਤੇ ਰਵਿੰਦਰ ਜਡੇਜਾ ਨੇ 3-3 ਵਿਕਟਾਂ ਲਈਆਂ।

ਰੋਹਿਤ ਏਸ਼ੀਆ ਕੱਪ ‘ਚ ਸਭ ਤੋਂ ਵੱਧ ਫਿਫਟੀ ਪਲੱਸ ਸਕੋਰ ਬਣਾਉਣ ਵਾਲਾ ਭਾਰਤੀ ਬਣ ਗਿਆ ਹੈ। ਉਸ ਨੇ ਨੇਪਾਲ ਖਿਲਾਫ ਏਸ਼ੀਆ ਕੱਪ ‘ਚ ਆਪਣਾ 9ਵਾਂ ਅਰਧ ਸੈਂਕੜਾ ਜੜਿਆ, ਉਸ ਦੇ ਨਾਂ ਸੈਂਕੜਾ ਵੀ ਹੈ। ਉਸ ਨੇ ਸਚਿਨ ਤੇਂਦੁਲਕਰ ਦਾ ਰਿਕਾਰਡ ਤੋੜਿਆ, ਜਿਸ ਨੇ 9 ਫਿਫਟੀ ਪਲੱਸ ਸਕੋਰ ਬਣਾਏ ਹਨ। ਵਿਰਾਟ ਕੋਹਲੀ ਦੇ ਨਾਮ ਟੂਰਨਾਮੈਂਟ ਵਿੱਚ 8 ਫਿਫਟੀ ਪਲੱਸ ਸਕੋਰ ਹਨ।

ਰੋਹਿਤ ਸ਼ਰਮਾ ਨੇ ਨੇਪਾਲ ਖਿਲਾਫ ਮੈਚ ‘ਚ 5 ਛੱਕੇ ਜੜੇ। ਇਸ ਦੇ ਨਾਲ ਉਨ੍ਹਾਂ ਨੇ ਸ਼੍ਰੀਲੰਕਾ ‘ਚ 28 ਛੱਕੇ ਲਗਾਏ ਹਨ। ਉਹ ਸ਼੍ਰੀਲੰਕਾ ‘ਚ ਸਭ ਤੋਂ ਜ਼ਿਆਦਾ ਛੱਕੇ ਲਗਾਉਣ ਵਾਲਾ ਭਾਰਤੀ ਖਿਡਾਰੀ ਬਣ ਗਿਆ। ਉਨ੍ਹਾਂ ਨੇ ਸ਼੍ਰੀਲੰਕਾ ‘ਚ 25 ਛੱਕੇ ਲਗਾਉਣ ਵਾਲੇ ਸੁਰੇਸ਼ ਰੈਨਾ ਦਾ ਰਿਕਾਰਡ ਤੋੜ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...