ਟੀ-20 ਵਿਸ਼ਵ ਕੱਪ 2024 ਦਾ ਉਹ ਦਿਨ ਆ ਗਿਆ ਹੈ ਜਿਸ ਦਾ ਕਰੋੜਾਂ ਕ੍ਰਿਕਟ ਪ੍ਰਸ਼ੰਸਕ ਇੰਤਜ਼ਾਰ ਕਰ ਰਹੇ ਸਨ। ਟੀ-20 ਵਿਸ਼ਵ ਕੱਪ ਦਾ ਫਾਈਨਲ ਮੈਚ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਕੇਨਸਿੰਗਟਨ ਓਵਲ, ਬਾਰਬਾਡੋਸ ਵਿੱਚ ਰਾਤ 8 ਵਜੇ ਤੋਂ ਜਾਰੀ ਹੈ। ਇਸ ਟੂਰਨਾਮੈਂਟ ਦੀਆਂ ਦੋ ਅਜੇਤੂ ਟੀਮਾਂ ਵਿਚਾਲੇ ਖਿਤਾਬੀ ਮੁਕਾਬਲਾ ਹੋ ਰਿਹਾ ਹੈ। ਟੀਮ ਇੰਡੀਆ ਨੇ ਵਿਸ਼ਵ ਕੱਪ ਫਾਈਨਲ ‘ਚ ਦੱਖਣੀ ਅਫਰੀਕਾ ਨੂੰ 177 ਦੌੜਾਂ ਦਾ ਟੀਚਾ ਦਿੱਤਾ ਹੈ।
ਟੀਮ ਇੰਡੀਆ ਦੇ ਅਨੁਭਵੀ ਵਿਰਾਟ ਕੋਹਲੀ ਨੇ 59 ਗੇਂਦਾਂ ‘ਚ 76 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਅਕਸ਼ਰ ਪਟੇਲ ਨੇ ਵੀ ਤੇਜ਼ 47 ਦੌੜਾਂ ਬਣਾਈਆਂ। ਦੋਵਾਂ ਵਿਚਾਲੇ 72 ਦੌੜਾਂ ਦੀ ਸਾਂਝੇਦਾਰੀ ਹੋਈ। ਇਨ੍ਹਾਂ ਪਾਰੀਆਂ ਦੀ ਬਦੌਲਤ ਟੀਮ ਇੰਡੀਆ ਨੇ ਦੱਖਣੀ ਅਫਰੀਕਾ ਨੂੰ 177 ਦੌੜਾਂ ਦਾ ਟੀਚਾ ਦਿੱਤਾ ਹੈ ਸਟੇਡੀਅਮ ‘ਚ ਪ੍ਰਸ਼ੰਸਕਾਂ ਦਾ ਭਾਰੀ ਇਕੱਠ ਹੈ। ਭਾਰਤ-ਦੱਖਣੀ ਅਫਰੀਕਾ ਫਾਈਨਲ ਨੂੰ ਲੈ ਕੇ ਪ੍ਰਸ਼ੰਸਕਾਂ ‘ਚ ਕਾਫੀ ਉਤਸ਼ਾਹ ਹੈ।
ਫਾਈਨਲ ਲਈ ਪਲੇਇੰਗ-11
ਭਾਰਤ: ਰੋਹਿਤ ਸ਼ਰਮਾ (ਕਪਤਾਨ), ਵਿਰਾਟ ਕੋਹਲੀ, ਰਿਸ਼ਭ ਪੰਤ (ਵਿਕਟਕੀਪਰ), ਸੂਰਿਆਕੁਮਾਰ ਯਾਦਵ, ਸ਼ਿਵਮ ਦੂਬੇ, ਅਕਸ਼ਰ ਪਟੇਲ, ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਕੁਲਦੀਪ ਯਾਦਵ, ਅਰਸ਼ਦੀਪ ਸਿੰਘ ਅਤੇ ਜਸਪ੍ਰੀਤ ਬੁਮਰਾਹ।
ਦੱਖਣੀ ਅਫ਼ਰੀਕਾ: ਏਡਨ ਮਾਰਕਰਮ (ਕਪਤਾਨ), ਕੁਇੰਟਨ ਡੀ ਕਾਕ, ਰੀਜ਼ਾ ਹੈਂਡਰਿਕਸ, ਹੇਨਰਿਕ ਕਲਾਸੇਨ, ਡੇਵਿਡ ਮਿਲਰ, ਟ੍ਰਿਸਟਨ ਸਟੱਬਸ, ਮਾਰਕੋ ਜੈਨਸਨ, ਕੇਸ਼ਵ ਮਹਾਰਾਜ, ਕਾਗਿਸੋ ਰਬਾਡਾ, ਐਨਰਿਕ ਨੌਰਟਿਆ ਅਤੇ ਤਬਰੇਜ਼ ਸ਼ਮਸੀ।
----------- Advertisement -----------
ਭਾਰਤ ਬਨਾਮ ਦੱਖਣੀ ਅਫਰੀਕਾ Final: ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
Published on
----------- Advertisement -----------
----------- Advertisement -----------