November 15, 2026, 5:05 am
----------- Advertisement -----------
HomeNewsBreaking Newsਭਾਰਤ ਨੇ ਪਹਿਲੀ ਵਾਰ ਵਿਸ਼ਵ ਕੱਪ 'ਚ ਲਗਾਤਾਰ ਜਿੱਤੇ ਨੌਂ ਮੈਚ, ਵਿਰਾਟ...

ਭਾਰਤ ਨੇ ਪਹਿਲੀ ਵਾਰ ਵਿਸ਼ਵ ਕੱਪ ‘ਚ ਲਗਾਤਾਰ ਜਿੱਤੇ ਨੌਂ ਮੈਚ, ਵਿਰਾਟ ਬਣੇ ਟੂਰਨਾਮੈਂਟ ਦੇ Top ਸਕੋਰਰ

Published on

----------- Advertisement -----------

ਟੀਮ ਇੰਡੀਆ ਨੇ ਵਨਡੇ ਵਿਸ਼ਵ ਕੱਪ 2023 ਵਿੱਚ ਲੀਗ ਪੜਾਅ ਵਿੱਚ ਆਪਣੇ ਸਾਰੇ 9 ਮੈਚ ਜਿੱਤੇ ਹਨ। ਐਤਵਾਰ ਨੂੰ ਦੀਵਾਲੀ ਦੇ ਸ਼ੁਭ ਮੌਕੇ ‘ਤੇ ਟੀਮ ਨੇ ਨੀਦਰਲੈਂਡ ਨੂੰ ਹਰਾ ਕੇ ਲੀਗ ਪੜਾਅ ਪੂਰਾ ਕੀਤਾ। ਪਹਿਲੇ ਮੈਚ ‘ਚ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾਉਣ ਤੋਂ ਬਾਅਦ ਭਾਰਤ ਨੇ ਆਖਰੀ ਮੈਚ ‘ਚ ਨੀਦਰਲੈਂਡ ਨੂੰ 160 ਦੌੜਾਂ ਨਾਲ ਹਰਾਇਆ।
9 ਮੈਚਾਂ ‘ਚ ਭਾਰਤ ਦੇ 6 ਵੱਖ-ਵੱਖ ਖਿਡਾਰੀ ਪਲੇਅਰ ਆਫ ਦਿ ਮੈਚ ਰਹੇ, ਯਾਨੀ ਟੀਮ ਦਾ ਇਕਪਾਸੜ ਦਬਦਬੇ ਚ ਕਿਸੇ ਇਕ ਖਿਡਾਰੀ ਦਾ ਨਹੀਂ ਸਗੋਂ ਪੂਰੀ ਟੀਮ ਦਾ ਸਾਥ ਰਿਹਾ। ਭਾਰਤ ਹੁਣ 15 ਨਵੰਬਰ ਨੂੰ ਸੈਮੀਫਾਈਨਲ ‘ਚ ਨਿਊਜ਼ੀਲੈਂਡ ਨਾਲ ਭਿੜੇਗਾ।
ਇਹ ਮੈਚ ਦੁਪਹਿਰ 2 ਵਜੇ ਤੋਂ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਖੇਡਿਆ ਜਾਵੇਗਾ। ਇਹ ਦੋਵੇਂ ਟੀਮਾਂ 2019 ਦੇ ਸੈਮੀਫਾਈਨਲ ‘ਚ ਵੀ ਭਿੜ ਗਈਆਂ ਸਨ, ਜਦੋਂ ਨਿਊਜ਼ੀਲੈਂਡ ਨੇ ਭਾਰਤ ਨੂੰ 18 ਦੌੜਾਂ ਨਾਲ ਹਰਾ ਕੇ ਫਾਈਨਲ ‘ਚੋਂ ਬਾਹਰ ਕਰ ਦਿੱਤਾ ਸੀ।
ਦੱਸ ਦਈਏ ਕਿ ਵਿਰਾਟ ਕੋਹਲੀ ਨੇ ਟੂਰਨਾਮੈਂਟ ‘ਚ ਭਾਰਤ ਦੇ ਬੱਲੇਬਾਜ਼ੀ ਹਮਲੇ ‘ਚ ਮੋਹਰੀ ਰਹੇ, ਉਨ੍ਹਾਂ ਨੇ 9 ਮੈਚਾਂ ‘ਚ 5 ਅਰਧ ਸੈਂਕੜੇ ਅਤੇ 2 ਸੈਂਕੜਿਆਂ ਦੀ ਮਦਦ ਨਾਲ 594 ਦੌੜਾਂ ਬਣਾਈਆਂ। ਉਹ ਟੂਰਨਾਮੈਂਟ ਦਾ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਬੱਲੇਬਾਜ਼ ਹੈ, ਉਸ ਤੋਂ ਇਲਾਵਾ ਕਪਤਾਨ ਰੋਹਿਤ ਦੇ ਨਾਂ ਵੀ 500 ਤੋਂ ਵੱਧ ਦੌੜਾਂ ਹਨ। ਦੋਨਾਂ ਤਜਰਬੇਕਾਰ ਖਿਡਾਰੀਆਂ ਤੋਂ ਇਲਾਵਾ ਸ਼ੁਭਮਨ, ਸ਼੍ਰੇਅਸ ਅਤੇ ਰਾਹੁਲ ਨੇ ਵੀ ਟੂਰਨਾਮੈਂਟ ਵਿੱਚ 250 ਤੋਂ ਵੱਧ ਦੌੜਾਂ ਆਪਣੇ ਨਾਮ ਕੀਤੀਆਂ ਹਨ।
ਇਸ ਦੇ ਨਾਲ ਹੀ ਜਸਪ੍ਰੀਤ ਬੁਮਰਾਹ ਇੱਕ ਵਾਰ ਫਿਰ ਆਈਸੀਸੀ ਟੂਰਨਾਮੈਂਟ ‘ਚ ਗੇਂਦਬਾਜ਼ੀ ਚ ਮੋਹਰੀ ਰਹੇ। ਉਸ ਨੇ 9 ਮੈਚਾਂ ਵਿੱਚ ਟੀਮ ਲਈ ਸਭ ਤੋਂ ਵੱਧ 17 ਵਿਕਟਾਂ ਲਈਆਂ ਹਨ। ਉਸ ਤੋਂ ਬਾਅਦ ਖੱਬੇ ਹੱਥ ਦੇ ਸਪਿਨਰ ਰਵਿੰਦਰ ਜਡੇਜਾ ਅਤੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ 16-16 ਵਿਕਟਾਂ ਲਈਆਂ। ਇਨ੍ਹਾਂ ਤੋਂ ਇਲਾਵਾ ਕੁਲਦੀਪ ਯਾਦਵ ਨੇ ਵੀ 14 ਵਿਕਟਾਂ ਅਤੇ ਮੁਹੰਮਦ ਸਿਰਾਜ ਨੇ ਵੀ 12 ਵਿਕਟਾਂ ਲਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...