ਵਿਸ਼ਵ ਚੈਂਪੀਅਨ ਭਾਰਤ ਨੇ ਸ਼੍ਰੀਲੰਕਾ ਖਿਲਾਫ ਟੀ-20 ਸੀਰੀਜ਼ ਦਾ ਪਹਿਲਾ ਮੈਚ 43 ਦੌੜਾਂ ਨਾਲ ਜਿੱਤ ਲਿਆ ਹੈ। ਇਸ ਜਿੱਤ ਦੇ ਨਾਲ ਹੀ ਟੀਮ ਇੰਡੀਆ ਨੇ 5 ਮੈਚਾਂ ਦੀ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ ਹੈ। ਦੂਜਾ ਮੈਚ 28 ਜੁਲਾਈ ਨੂੰ ਖੇਡਿਆ ਜਾਵੇਗਾ। ਪੱਲੇਕੇਲੇ ‘ਚ ਸ਼੍ਰੀਲੰਕਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤੀ ਟੀਮ ਨੇ 20 ਓਵਰਾਂ ‘ਚ 7 ਵਿਕਟਾਂ ‘ਤੇ 213 ਦੌੜਾਂ ਬਣਾਈਆਂ। ਟੀਮ ਇੰਡੀਆ ਨੇ ਟੀ-20 ‘ਚ 35ਵੀਂ ਵਾਰ 200 ਤੋਂ ਜ਼ਿਆਦਾ ਦਾ ਸਕੋਰ ਬਣਾਇਆ ਹੈ। ਦੌੜਾਂ ਦਾ ਪਿੱਛਾ ਕਰਦੇ ਹੋਏ ਸ਼੍ਰੀਲੰਕਾ ਦੀ ਟੀਮ 19.2 ਓਵਰਾਂ ‘ਚ 170 ਦੌੜਾਂ ‘ਤੇ ਆਲ ਆਊਟ ਹੋ ਗਈ। ਰਿਆਨ ਪਰਾਗ ਨੇ 3 ਵਿਕਟਾਂ ਲਈਆਂ। ਅਰਸ਼ਦੀਪ ਸਿੰਘ ਅਤੇ ਅਕਸ਼ਰ ਪਟੇਲ ਨੇ 2-2 ਵਿਕਟਾਂ ਹਾਸਲ ਕੀਤੀਆਂ।
ਸ਼੍ਰੀਲੰਕਾ ਵੱਲੋਂ ਪਥੁਮ ਨਿਸਾਂਕਾ ਨੇ 79 ਦੌੜਾਂ ਬਣਾਈਆਂ। ਉਸ ਦੀ ਪਾਰੀ ਦੇ ਦਮ ‘ਤੇ ਸ਼੍ਰੀਲੰਕਾਈ ਟੀਮ ਨੇ 14 ਓਵਰਾਂ ‘ਚ ਇਕ ਵਿਕਟ ‘ਤੇ 140 ਦੌੜਾਂ ਬਣਾ ਲਈਆਂ ਸਨ ਅਤੇ ਆਸਾਨੀ ਨਾਲ ਜਿੱਤ ਜਾਂਦੀ ਨਜ਼ਰ ਆ ਰਹੀ ਸੀ। ਅਕਸ਼ਰ ਪਟੇਲ ਨੇ ਉਸ ਨੂੰ ਆਊਟ ਕਰਕੇ ਭਾਰਤ ਨੂੰ ਮੈਚ ਵਿੱਚ ਵਾਪਸ ਲਿਆਂਦਾ। ਕੁਸਲ ਮੈਂਡਿਸ (45 ਦੌੜਾਂ) ਇਕ ਦੌੜ ਬਣਾ ਕੇ ਆਊਟ ਹੋ ਗਿਆ।












