October 13, 2026, 8:48 am
----------- Advertisement -----------
HomeNewsBreaking Newsਭਾਰਤੀ ਨਿਸ਼ਾਨੇਬਾਜ਼ਾਂ ਨੇ ਏਸ਼ੀਆਡ ਵਿੱਚ ਛੇਵੇਂ ਦਿਨ ਜਿੱਤੇ 2 ਤਗਮੇ: ਪੁਰਸ਼ ਟੀਮ...

ਭਾਰਤੀ ਨਿਸ਼ਾਨੇਬਾਜ਼ਾਂ ਨੇ ਏਸ਼ੀਆਡ ਵਿੱਚ ਛੇਵੇਂ ਦਿਨ ਜਿੱਤੇ 2 ਤਗਮੇ: ਪੁਰਸ਼ ਟੀਮ ਨੇ ਗੋਲਡ ਤੇ ਮਹਿਲਾ ਟੀਮ ਨੇ ਜਿੱਤਿਆ ਚਾਂਦੀ ਦਾ ਤਗ਼ਮਾ

Published on

----------- Advertisement -----------
  • 50 ਮੀਟਰ ਰਾਈਫਲ ਥ੍ਰੀ ਪੋਜ਼ੀਸ਼ਨ ਵਿੱਚ ਪੁਰਸ਼ ਟੀਮ ਨੇ ਜਿੱਤਿਆ ਗੋਲਡ
  • 10 ਮੀਟਰ ਏਅਰ ਪਿਸਟਲ ਵਿੱਚ ਮਹਿਲਾ ਟੀਮ ਨੇ ਜਿੱਤਿਆ ਚਾਂਦੀ ਦਾ ਤਗ਼ਮਾ

ਨਵੀਂ ਦਿੱਲੀ, 29 ਸਤੰਬਰ 2023 – 19ਵੀਆਂ ਏਸ਼ੀਆਈ ਖੇਡਾਂ ਦਾ ਅੱਜ ਛੇਵਾਂ ਦਿਨ ਹੈ। ਚੀਨ ਦੇ ਹਾਂਗਜ਼ੂ ਵਿੱਚ ਸ਼ੁੱਕਰਵਾਰ ਨੂੰ 158 ਭਾਰਤੀ ਖਿਡਾਰੀ 16 ਖੇਡਾਂ ਵਿੱਚ ਹਿੱਸਾ ਲੈ ਰਹੇ ਹਨ। ਭਾਰਤੀ ਨਿਸ਼ਾਨੇਬਾਜ਼ਾਂ ਨੇ ਦਿਨ ਦੀ ਸ਼ੁਰੂਆਤ ਦੋ ਤਗਮਿਆਂ ਨਾਲ ਕੀਤੀ। ਐਸ਼ਵਰਿਆ ਪ੍ਰਤਾਪ ਸਿੰਘ, ਸਵਪਨਿਲ ਸੁਰੇਸ਼ ਅਤੇ ਅਖਿਲ ਸ਼ਿਓਰਾਨ ਨੇ 50 ਮੀਟਰ ਰਾਈਫਲ 3 ਪੋਜੀਸ਼ਨ ਟੀਮ ਈਵੈਂਟ ਵਿੱਚ ਭਾਰਤ ਲਈ ਸੋਨ ਤਮਗਾ ਜਿੱਤਿਆ। ਪਲਕ, ਈਸ਼ਾ ਸਿੰਘ, ਦਿਵਿਆ ਨੇ 10 ਮੀਟਰ ਏਅਰ ਪਿਸਟਲ ਵਿੱਚ ਚਾਂਦੀ ਦਾ ਤਗਮਾ ਜਿੱਤਿਆ। ਇਸ ਨਾਲ ਭਾਰਤ ਨੇ 27 ਤਗਮੇ ਜਿੱਤ ਲਏ ਹਨ। ਜਿਸ ਵਿੱਚ 7 ​​ਸੋਨ, 9 ਚਾਂਦੀ ਅਤੇ 11 ਕਾਂਸੀ ਦੇ ਤਗਮੇ ਸ਼ਾਮਲ ਹਨ।

ਭਾਰਤ ਨੇ 10 ਮੀਟਰ ਏਅਰ ਪਿਸਟਲ ਮਹਿਲਾ ਟੀਮ ਈਵੈਂਟ ਵਿੱਚ ਛੇਵੇਂ ਦਿਨ ਪਹਿਲਾ ਤਮਗਾ ਹਾਸਲ ਕੀਤਾ। ਈਸ਼ਾ ਸਿੰਘ, ਪਲਕ ਅਤੇ ਦਿਵਿਆ ਨੇ 1731 ਸਕੋਰ ਕਰਕੇ ਚਾਂਦੀ ਦਾ ਤਗਮਾ ਜਿੱਤਿਆ। ਇਸ ਈਵੈਂਟ ‘ਚ ਚੀਨ ਦੀ ਟੀਮ ਚੋਟੀ ‘ਤੇ ਰਹੀ। ਚੀਨੀ ਟੀਮ ਨੇ 1736 ਸਕੋਰ ਕਰਕੇ ਸੋਨ ਤਮਗਾ ਜਿੱਤਿਆ। ਜਦੋਂ ਕਿ ਚੀਨੀ ਤਾਈਪੇ ਦੀ ਟੀਮ ਨੇ 1723 ਸਕੋਰ ਕਰਕੇ ਕਾਂਸੀ ਦਾ ਤਗਮਾ ਜਿੱਤਿਆ।

ਪੁਰਸ਼ ਟੀਮ ਨੇ 50 ਮੀਟਰ ਰਾਈਫਲ 3 ਪੁਜ਼ੀਸ਼ਨਾਂ ਵਿੱਚ ਭਾਰਤ ਦਾ 7ਵਾਂ ਸੋਨ ਤਮਗਾ ਹਾਸਲ ਕੀਤਾ। ਐਸ਼ਵਰਿਆ ਪ੍ਰਤਾਪ ਸਿੰਘ, ਅਖਿਲ ਸ਼ਿਰੋਨ ਅਤੇ ਸਵਪਨਿਲ ਸੁਰੇਸ਼ ਨੇ 1769 ਸਕੋਰ ਕਰਕੇ ਸੋਨ ਤਮਗਾ ਜਿੱਤਿਆ। ਨਿਸ਼ਾਨੇਬਾਜ਼ੀ ਵਿੱਚ ਭਾਰਤ ਦਾ ਇਹ ਪੰਜਵਾਂ ਸੋਨ ਤਗ਼ਮਾ ਹੈ। ਇਸ ਈਵੈਂਟ ਵਿੱਚ ਚੀਨ ਦੀ ਟੀਮ ਨੇ 1763 ਸਕੋਰ ਕਰਕੇ ਚਾਂਦੀ ਦਾ ਤਮਗਾ ਅਤੇ ਦੱਖਣੀ ਕੋਰੀਆ ਨੇ 1748 ਸਕੋਰ ਕਰਕੇ ਕਾਂਸੀ ਦਾ ਤਗਮਾ ਜਿੱਤਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...