November 15, 2026, 3:43 am
----------- Advertisement -----------
HomeNewsLatest Newsਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਰਚਿਆ ਇਤਿਹਾਸ, ਆਸਟ੍ਰੇਲੀਆ ਟੀਮ ਨੂੰ 8 ਵਿਕਟਾਂ...

ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਰਚਿਆ ਇਤਿਹਾਸ, ਆਸਟ੍ਰੇਲੀਆ ਟੀਮ ਨੂੰ 8 ਵਿਕਟਾਂ ਨਾਲ ਹਰਾਇਆ

Published on

----------- Advertisement -----------

ਭਾਰਤੀ ਮਹਿਲਾ ਟੀਮ ਨੇ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਖੇਡੇ ਗਏ ਟੈਸਟ ਮੈਚ ‘ਚ ਆਸਟ੍ਰੇਲੀਆ ਨੂੰ 8 ਵਿਕਟਾਂ ਨਾਲ ਹਰਾ ਦਿੱਤਾ। ਮਹਿਲਾ ਟੈਸਟ ਕ੍ਰਿਕਟ ਦੇ ਇਤਿਹਾਸ ‘ਚ ਆਸਟ੍ਰੇਲੀਆ ‘ਤੇ ਭਾਰਤ ਦੀ ਇਹ ਪਹਿਲੀ ਟੈਸਟ ਜਿੱਤ ਹੈ। ਇਸ ਵਾਰ ਭਾਰਤ ਵਿੱਚ ਦੋਵਾਂ ਟੀਮਾਂ ਵਿਚਾਲੇ ਇੱਕੋ-ਇੱਕ ਟੈਸਟ ਖੇਡਿਆ ਗਿਆ ਸੀ। ਮੈਚ ਦੇ ਚੌਥੇ ਅਤੇ ਆਖਰੀ ਦਿਨ ਐਤਵਾਰ 24 ਦਸੰਬਰ ਨੂੰ ਆਸਟਰੇਲੀਆ ਦੀ ਟੀਮ ਦੂਜੀ ਪਾਰੀ ਵਿੱਚ 161 ਦੌੜਾਂ ’ਤੇ ਆਲ ਆਊਟ ਹੋ ਗਈ। ਭਾਰਤ ਨੂੰ ਜਿੱਤ ਲਈ ਸਿਰਫ਼ 75 ਦੌੜਾਂ ਦਾ ਟੀਚਾ ਮਿਲਿਆ। ਭਾਰਤ ਨੇ ਦੋ ਵਿਕਟਾਂ ਗੁਆ ਕੇ ਇਹ ਪ੍ਰਾਪਤੀ ਕੀਤੀ। ਸਨੇਹ ਰਾਣਾ ਨੂੰ ਪਲੇਅਰ ਆਫ ਦਾ ਮੈਚ ਚੁਣਿਆ ਗਿਆ।

ਇਸ ਤੋਂ ਪਹਿਲਾਂ ਭਾਰਤ ਅਤੇ ਆਸਟ੍ਰੇਲੀਆਈ ਮਹਿਲਾ ਟੀਮਾਂ ਵਿਚਾਲੇ ਪੰਜ ਟੈਸਟ ਸੀਰੀਜ਼ ਖੇਡੀਆਂ ਗਈਆਂ ਸਨ, ਜਿਸ ‘ਚ ਆਸਟ੍ਰੇਲੀਆ ਨੇ ਤਿੰਨ ਜਿੱਤੇ ਸਨ। ਦੋ ਡਰਾਅ ਰਹੇ। ਮੈਚ ਤੋਂ ਬਾਅਦ ਜਦੋਂ ਭਾਰਤੀ ਟੀਮ ਨੂੰ ਟਰਾਫੀ ਦਿੱਤੀ ਜਾ ਰਹੀ ਸੀ ਤਾਂ ਆਸਟ੍ਰੇਲੀਆ ਦੀ ਕਪਤਾਨ ਐਲੀਸਾ ਹੀਲੀ ਭਾਰਤੀ ਖਿਡਾਰੀਆਂ ਦੀਆਂ ਤਸਵੀਰਾਂ ਖਿਚਵਾਉਂਦੀ ਨਜ਼ਰ ਆਈ।

ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਆਸਟ੍ਰੇਲੀਆ ਨੇ ਪਹਿਲੀ ਪਾਰੀ ‘ਚ 219 ਦੌੜਾਂ ਬਣਾਈਆਂ, ਫਿਰ ਭਾਰਤ ਨੇ ਪਹਿਲੀ ਪਾਰੀ ‘ਚ 406 ਦੌੜਾਂ ਬਣਾਈਆਂ। ਦੂਜੀ ਪਾਰੀ ‘ਚ ਆਸਟ੍ਰੇਲੀਆ ਦੀ ਟੀਮ 261 ਦੌੜਾਂ ‘ਤੇ ਆਲ ਆਊਟ ਹੋ ਗਈ। ਇਸ ਤਰ੍ਹਾਂ ਭਾਰਤ ਨੂੰ ਜਿੱਤ ਲਈ 75 ਦੌੜਾਂ ਦਾ ਟੀਚਾ ਮਿਲਿਆ।

ਸਨੇਹ ਰਾਣਾ ਪਲੇਅਰ ਆਫ ਦਾ ਮੈਚ ਰਹੀ। ਰਾਣਾ ਨੇ ਦੋਵੇਂ ਪਾਰੀਆਂ ਵਿੱਚ ਮਿਲਾ ਕੇ 7 ਵਿਕਟਾਂ ਲਈਆਂ। ਸਨੇਹ ਨੇ ਪਹਿਲੀ ਪਾਰੀ ਵਿਚ 2.47 ਦੀ ਇਕਾਨਮੀ ਰੇਟ ਨਾਲ 22.4 ਓਵਰਾਂ ਵਿਚ 56 ਦੌੜਾਂ ਦੇ ਕੇ 3 ਵਿਕਟਾਂ ਲਈਆਂ। ਜਦੋਂਕਿ ਦੂਜੀ ਪਾਰੀ ਵਿੱਚ ਉਸ ਨੇ 22 ਓਵਰਾਂ ਵਿੱਚ 63 ਦੌੜਾਂ ਦੇ ਕੇ 4 ਵਿਕਟਾਂ ਲਈਆਂ। ਰਾਜੇਸ਼ਵਰੀ ਗਾਇਕਵਾੜ ਅਤੇ ਕਪਤਾਨ ਹਰਮਨਪ੍ਰੀਤ ਕੌਰ ਨੇ ਦੂਜੀ ਪਾਰੀ ਵਿੱਚ 2-2 ਵਿਕਟਾਂ ਲਈਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...