November 15, 2026, 6:19 am
----------- Advertisement -----------
HomeNewsBreaking Newsਵਿਸ਼ਵ ਕੱਪ 'ਚ ਅੱਜ ਭਾਰਤ ਦਾ ਮੁਕਾਬਲਾ ਬੰਗਲਾਦੇਸ਼ ਨਾਲ, ਭਾਰਤ ਕੋਲ ਲਗਾਤਾਰ...

ਵਿਸ਼ਵ ਕੱਪ ‘ਚ ਅੱਜ ਭਾਰਤ ਦਾ ਮੁਕਾਬਲਾ ਬੰਗਲਾਦੇਸ਼ ਨਾਲ, ਭਾਰਤ ਕੋਲ ਲਗਾਤਾਰ ਚੌਥੀ ਜਿੱਤ ਦਾ ਮੌਕਾ

Published on

----------- Advertisement -----------

ਮਹਾਰਾਸ਼ਟਰ, 19 ਅਕਤੂਬਰ 2023 – ਵਨਡੇ ਵਿਸ਼ਵ ਕੱਪ 2023 ‘ਚ ਅੱਜ 19 ਅਕਤੂਬਰ ਯਾਨੀ ਵੀਰਵਾਰ ਨੂੰ ਭਾਰਤ ਦਾ ਸਾਹਮਣਾ ਬੰਗਲਾਦੇਸ਼ ਨਾਲ ਹੋਵੇਗਾ। ਇਹ ਮੈਚ ਦੁਪਹਿਰ 2 ਵਜੇ ਤੋਂ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ, ਪੁਣੇ ਵਿੱਚ ਖੇਡਿਆ ਜਾਵੇਗਾ। ਟਾਸ ਅੱਧਾ ਘੰਟਾ ਪਹਿਲਾਂ ਯਾਨੀ ਦੁਪਹਿਰ 1:30 ਵਜੇ ਹੋਵੇਗਾ। ਅੱਜ ਦਾ ਮੈਚ ਜਿੱਤ ਕੇ ਟੀਮ ਇੰਡੀਆ ਆਪਣਾ ਲਗਾਤਾਰ ਚੌਥਾ ਮੈਚ ਜਿੱਤ ਸਕਦੀ ਹੈ, ਟੀਮ ਕੋਲ ਨਿਊਜ਼ੀਲੈਂਡ ਨੂੰ ਪਛਾੜ ਕੇ ਅੰਕ ਸੂਚੀ ‘ਚ ਚੋਟੀ ‘ਤੇ ਪਹੁੰਚਣ ਦਾ ਵੀ ਮੌਕਾ ਹੈ।

ਜੇਕਰ ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਅੱਜ ਸੈਂਕੜਾ ਲਗਾ ਲੈਂਦੇ ਹਨ ਤਾਂ ਇਹ ਵਨਡੇ ਵਿਸ਼ਵ ਕੱਪ ‘ਚ ਬੰਗਲਾਦੇਸ਼ ਖਿਲਾਫ ਉਨ੍ਹਾਂ ਦਾ ਲਗਾਤਾਰ ਤੀਜਾ ਸੈਂਕੜਾ ਹੋਵੇਗਾ। ਰੋਹਿਤ ਨੇ ਇਸ ਤੋਂ ਪਹਿਲਾਂ 2015 (ਮੈਲਬੋਰਨ) ਵਿੱਚ 137 ਦੌੜਾਂ ਅਤੇ 2019 (ਬਰਮਿੰਘਮ) ਵਿੱਚ 104 ਦੌੜਾਂ ਦੀ ਪਾਰੀ ਖੇਡੀ ਸੀ।

ਦੋਵਾਂ ਟੀਮਾਂ ਦਾ ਇਸ ਵਿਸ਼ਵ ਕੱਪ ਵਿੱਚ ਇਹ ਚੌਥਾ ਮੈਚ ਹੋਵੇਗਾ। ਭਾਰਤ ਨੇ ਆਪਣੇ ਪਹਿਲੇ ਤਿੰਨ ਮੈਚ ਜਿੱਤੇ ਹਨ। ਟੀਮ ਨੇ ਪਹਿਲੇ ਮੈਚ ਵਿੱਚ ਆਸਟਰੇਲੀਆ, ਦੂਜੇ ਵਿੱਚ ਅਫਗਾਨਿਸਤਾਨ ਅਤੇ ਤੀਜੇ ਵਿੱਚ ਪਾਕਿਸਤਾਨ ਨੂੰ ਹਰਾਇਆ ਸੀ। ਟੀਮ ਫਿਲਹਾਲ 6 ਅੰਕਾਂ ਨਾਲ ਅੰਕ ਸੂਚੀ ‘ਚ ਦੂਜੇ ਸਥਾਨ ‘ਤੇ ਹੈ।

ਦੂਜੇ ਪਾਸੇ ਬੰਗਲਾਦੇਸ਼ ਤਿੰਨ ਮੈਚਾਂ ਵਿੱਚੋਂ ਸਿਰਫ਼ ਇੱਕ ਹੀ ਜਿੱਤ ਸਕਿਆ ਜਦੋਂਕਿ ਉਸ ਨੂੰ 2 ਵਿੱਚ ਹਾਰ ਝੱਲਣੀ ਪਈ। ਟੀਮ ਨੇ ਆਪਣੇ ਪਹਿਲੇ ਮੈਚ ਵਿੱਚ ਅਫਗਾਨਿਸਤਾਨ ਨੂੰ ਹਰਾਇਆ ਸੀ। ਜਦੋਂਕਿ ਬੰਗਲਾਦੇਸ਼ ਦੀ ਟੀਮ ਇੰਗਲੈਂਡ ਅਤੇ ਨਿਊਜ਼ੀਲੈਂਡ ਖਿਲਾਫ ਹਾਰ ਗਈ ਸੀ।

ਜੇਕਰ ਵਨਡੇ ਵਿਸ਼ਵ ਕੱਪ ਦੀ ਗੱਲ ਕਰੀਏ ਤਾਂ ਭਾਰਤ ਅਤੇ ਬੰਗਲਾਦੇਸ਼ ਟੀਮਾਂ ਵਿਚਾਲੇ ਚਾਰ ਮੈਚ ਖੇਡੇ ਗਏ ਹਨ। ਭਾਰਤ ਨੇ ਤਿੰਨ ਅਤੇ ਬੰਗਲਾਦੇਸ਼ ਨੇ ਇੱਕ ਜਿੱਤ ਦਰਜ ਕੀਤੀ। ਦੋਵਾਂ ਵਿਚਾਲੇ ਪਹਿਲਾ ਮੈਚ 2007 ਵਿਸ਼ਵ ਕੱਪ ‘ਚ ਖੇਡਿਆ ਗਿਆ ਸੀ, ਜੋ ਬੰਗਲਾਦੇਸ਼ ਨੇ ਜਿੱਤਿਆ ਸੀ। ਇਸ ਤੋਂ ਬਾਅਦ ਟੀਮ ਇੰਡੀਆ ਨੇ ਲਗਾਤਾਰ 3 ਮੈਚ ਜਿੱਤੇ। ਅੱਜ ਦਾ ਮੈਚ ਜਿੱਤ ਕੇ ਟੀਮ ਇੰਡੀਆ ਵਿਸ਼ਵ ਕੱਪ ‘ਚ ਬੰਗਲਾਦੇਸ਼ ‘ਤੇ ਜਿੱਤ ਯਕੀਨੀ ਬਣਾ ਲਵੇਗੀ।

ਸਮੁੱਚੇ ਤੌਰ ‘ਤੇ ਆਹਮੋ-ਸਾਹਮਣੇ ਦੀ ਗੱਲ ਕਰੀਏ ਤਾਂ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਹੁਣ ਤੱਕ ਕੁੱਲ 40 ਵਨਡੇ ਖੇਡੇ ਗਏ ਹਨ। ਭਾਰਤ ਨੇ 31 ਅਤੇ ਬੰਗਲਾਦੇਸ਼ ਨੇ 8 ਜਿੱਤੇ ਹਨ। ਇੱਕ ਮੈਚ ਨਿਰਣਾਇਕ ਰਿਹਾ।

ਭਾਰਤੀ ਟੀਮ ਨੇ ਆਖਰੀ 5 ਵਿੱਚੋਂ 4 ਜਿੱਤੇ। ਜਦਕਿ ਇੱਕ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ।
ਬੰਗਲਾਦੇਸ਼ ਦੀ ਟੀਮ ਨੇ ਪਿਛਲੇ 5 ਮੈਚਾਂ ‘ਚੋਂ ਸਿਰਫ ਇਕ ‘ਚ ਜਿੱਤ ਦਰਜ ਕੀਤੀ ਹੈ, ਜਦਕਿ 4 ‘ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...