November 15, 2026, 5:21 am
----------- Advertisement -----------
HomeNewsBreaking Newsਵਿਸ਼ਵ ਕੱਪ ਵਿੱਚ ਅੱਜ ਭਾਰਤ ਦਾ ਮੈਚ ਦੱਖਣੀ ਅਫਰੀਕਾ ਨਾਲ

ਵਿਸ਼ਵ ਕੱਪ ਵਿੱਚ ਅੱਜ ਭਾਰਤ ਦਾ ਮੈਚ ਦੱਖਣੀ ਅਫਰੀਕਾ ਨਾਲ

Published on

----------- Advertisement -----------
  • ਦੋਵੇਂ ਟੀਮਾਂ ਸੈਮੀਫਾਈਨਲ ਲਈ ਕਰ ਚੁੱਕੀਆਂ ਨੇ ਕੁਆਲੀਫਾਈ
  • ਟੀਮ ਇੰਡੀਆ ਕੋਲ ਜਿੱਤ ਦੀ ਹੈਟ੍ਰਿਕ ਲਗਾਉਣ ਦਾ ਮੌਕਾ

ਕੋਲਕਾਤਾ, 5 ਅਕਤੂਬਰ 2023 – ਵਨਡੇ ਵਿਸ਼ਵ ਕੱਪ ਜਿੱਤਣ ਵਾਲੀਆਂ ਦੋ ਦਾਅਵੇਦਾਰ ਟੀਮਾਂ ਭਾਰਤ ਅਤੇ ਦੱਖਣੀ ਅਫਰੀਕਾ ਅੱਜ ਯਾਨੀ 5 ਅਕਤੂਬਰ ਨੂੰ ਆਹਮੋ-ਸਾਹਮਣੇ ਹੋਣਗੀਆਂ। ਇਹ ਮੈਚ ਕੋਲਕਾਤਾ ਦੇ ਈਡਨ ਗਾਰਡਨ ਮੈਦਾਨ ‘ਤੇ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਟਾਸ ਦੁਪਹਿਰ 1:30 ਵਜੇ ਹੋਵੇਗਾ। ਦੋਵੇਂ ਟੀਮਾਂ ਲੀਗ ਪੜਾਅ ਦੇ 36 ਮੈਚਾਂ ਦੀ ਸਮਾਪਤੀ ਤੋਂ ਬਾਅਦ ਅੰਕ ਸੂਚੀ ਵਿੱਚ ਪਹਿਲੇ ਅਤੇ ਦੂਜੇ ਸਥਾਨ ‘ਤੇ ਹਨ।

ਦੋਵੇਂ ਟੀਮਾਂ ਸੈਮੀਫਾਈਨਲ ਲਈ ਕੁਆਲੀਫਾਈ ਕਰ ਚੁੱਕੀਆਂ ਹਨ। ਭਾਰਤ ਦੇ 14 ਅਤੇ ਦੱਖਣੀ ਅਫਰੀਕਾ ਦੇ 12 ਅੰਕ ਹਨ। ਭਾਰਤ ਟੂਰਨਾਮੈਂਟ ਵਿਚ ਇਕਲੌਤੀ ਅਜੇਤੂ ਟੀਮ ਹੈ, ਜਿਸ ਨੇ 7 ਵਿਚੋਂ 7 ਮੈਚ ਜਿੱਤੇ ਹਨ। ਦੂਜੇ ਪਾਸੇ ਦੱਖਣੀ ਅਫਰੀਕਾ ਨੇ 7 ਮੈਚਾਂ ‘ਚੋਂ 6 ਜਿੱਤੇ ਹਨ ਅਤੇ ਸਿਰਫ ਇਕ ਹਾਰਿਆ ਹੈ।

ਭਾਰਤ ਅਤੇ ਦੱਖਣੀ ਅਫ਼ਰੀਕਾ ਦੀਆਂ ਟੀਮਾਂ ਨੇ ਪਹਿਲੀ ਵਾਰ 1992 ਦੇ ਇੱਕ ਰੋਜ਼ਾ ਵਿਸ਼ਵ ਕੱਪ ਵਿੱਚ ਇੱਕ ਦੂਜੇ ਦਾ ਸਾਹਮਣਾ ਕੀਤਾ ਸੀ, ਜਿਸ ‘ਚ ਭਾਰਤ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਉਦੋਂ ਤੋਂ ਲੈ ਕੇ 2011 ਤੱਕ, ਦੋਵੇਂ ਵਿਸ਼ਵ ਕੱਪ ਵਿੱਚ ਤਿੰਨ ਵਾਰ ਇੱਕ ਦੂਜੇ ਦਾ ਸਾਹਮਣਾ ਕਰ ਚੁੱਕੇ ਹਨ, ਦੱਖਣੀ ਅਫਰੀਕਾ ਨੇ ਤਿੰਨੋਂ ਮੈਚ ਜਿੱਤੇ ਹਨ। ਜਦਕਿ 2015 ਅਤੇ 2019 ‘ਚ ਦੋਵੇਂ 2 ਮੈਚਾਂ ‘ਚ ਇਕ-ਦੂਜੇ ਦਾ ਸਾਹਮਣਾ ਕਰ ਰਹੇ ਸਨ ਅਤੇ ਜਿਸ ‘ਚ ਟੀਮ ਇੰਡੀਆ ਨੇ ਜਿੱਤ ਦਰਜ ਕੀਤੀ ਸੀ। ਯਾਨੀ ਅੱਜ ਦਾ ਮੈਚ ਜਿੱਤ ਕੇ ਟੀਮ ਇੰਡੀਆ ਟੂਰਨਾਮੈਂਟ ‘ਚ ਦੱਖਣੀ ਅਫਰੀਕਾ ‘ਤੇ ਜਿੱਤ ਦੀ ਹੈਟ੍ਰਿਕ ਲਗਾ ਸਕਦੀ ਹੈ।

ਵਨਡੇ ‘ਚ ਦੋਵਾਂ ਟੀਮਾਂ ਵਿਚਾਲੇ 90 ਮੈਚ ਖੇਡੇ ਗਏ। ਭਾਰਤ ਨੇ 37 ਵਿੱਚ ਜਿੱਤ ਦਰਜ ਕੀਤੀ ਅਤੇ ਦੱਖਣੀ ਅਫਰੀਕਾ ਨੇ 50 ਵਿੱਚ ਜਿੱਤ ਦਰਜ ਕੀਤੀ ਹੈ। ਤਿੰਨ ਮੈਚਾਂ ਦਾ ਵੀ ਕੋਈ ਨਤੀਜਾ ਨਹੀਂ ਨਿਕਲਿਆ। ਦੋਵਾਂ ਦੀ ਆਖਰੀ ਵਾਰ ਪਿਛਲੇ ਸਾਲ ਅਕਤੂਬਰ ‘ਚ ਭਾਰਤ ‘ਚ ਖੇਡੀਆਂ ਸਨ। ਭਾਰਤ ਨੇ 3 ਮੈਚਾਂ ਦੀ ਇਹ ਸੀਰੀਜ਼ 2-1 ਨਾਲ ਜਿੱਤੀ।

2011 ਵਿਸ਼ਵ ਕੱਪ ‘ਚ ਚੈਂਪੀਅਨ ਬਣੀ ਭਾਰਤੀ ਟੀਮ ਨੂੰ ਗਰੁੱਪ ਗੇੜ ‘ਚ ਸਿਰਫ ਇਕ ਮੈਚ ਹੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਹ ਦੱਖਣੀ ਅਫਰੀਕਾ ਸੀ ਜਿਸ ਨੇ ਭਾਰਤ ਨੂੰ ਹਰਾਇਆ ਸੀ। ਦੱਖਣੀ ਅਫਰੀਕਾ ਨੇ ਨਾਗਪੁਰ ਵਿੱਚ ਗਰੁੱਪ ਗੇੜ ਦੇ ਮੈਚ ਵਿੱਚ 3 ਵਿਕਟਾਂ ਨਾਲ ਜਿੱਤ ਦਰਜ ਕੀਤੀ। ਇਸ ਮੈਚ ‘ਚ ਸਚਿਨ ਤੇਂਦੁਲਕਰ ਨੇ ਆਪਣਾ 48ਵਾਂ ਵਨਡੇ ਸੈਂਕੜਾ ਲਗਾਇਆ ਸੀ, ਇਹ ਉਨ੍ਹਾਂ ਦੇ ਵਿਸ਼ਵ ਕੱਪ ਕਰੀਅਰ ਦਾ ਛੇਵਾਂ ਸੈਂਕੜਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...