ਇੰਡੀਅਨ ਪ੍ਰੀਮੀਅਰ ਲੀਗ (IPL) ਦੇ 17ਵੇਂ ਸੀਜ਼ਨ ‘ਚ ਅੱਜ ਮੁੰਬਈ ਇੰਡੀਅਨਜ਼ ਅਤੇ ਰਾਜਸਥਾਨ ਰਾਇਲਸ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ। ਦੋਵਾਂ ਟੀਮਾਂ ਵਿਚਾਲੇ ਸੀਜ਼ਨ ਦਾ ਇਹ 14ਵਾਂ ਮੈਚ ਹੈ, ਆਈਪੀਐੱਲ ‘ਚ ਮੁੰਬਈ ਦਾ ਇਹ 250ਵਾਂ ਮੈਚ ਹੈ। ਵਾਨਖੇੜੇ ਸਟੇਡੀਅਮ ‘ਚ ਰਾਜਸਥਾਨ ਨੇ ਟੌਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।
ਦੱਸ ਦਈਏ ਕਿ ਮੁੰਬਈ ਨੇ 3 ਓਵਰ ਤੋਂ ਬਾਅਦ 3 ਵਿਕਟਾਂ ਦੇ ਨੁਕਸਾਨ ‘ਤੇ 16 ਦੌੜਾਂ ਬਣਾ ਲਈਆਂ ਹਨ। ਟੀਮ ਵੱਲੋਂ ਈਸ਼ਾਨ ਕਿਸ਼ਨ ਅਤੇ ਤਿਲਕ ਵਰਮਾ ਕ੍ਰੀਜ਼ ‘ਤੇ ਹਨ। ਟ੍ਰੇਂਟ ਬੋਲਟ ਨੇ ਪਹਿਲੇ ਹੀ ਓਵਰ ਵਿੱਚ 2 ਵਿਕਟਾਂ ਲਈਆਂ। ਉਸ ਨੇ ਪਹਿਲੀ ਹੀ ਗੇਂਦ ‘ਤੇ ਰੋਹਿਤ ਸ਼ਰਮਾ ਅਤੇ ਨਮਨ ਧੀਰ ਨੂੰ ਪੈਵੇਲੀਅਨ ਭੇਜ ਦਿੱਤਾ।
ਰੋਹਿਤ ਸ਼ਰਮਾ ਪਹਿਲੀ ਹੀ ਗੇਂਦ ‘ਤੇ ਕੈਚ ਆਊਟ ਹੋ ਗਏ, ਉਹ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੇ। ਕ੍ਰਿਕਟ ‘ਚ ਪਹਿਲੀ ਹੀ ਗੇਂਦ ‘ਤੇ ਆਊਟ ਹੋਣ ਨੂੰ ਗੋਲਡਨ ਡਕ ਕਿਹਾ ਜਾਂਦਾ ਹੈ। ਇਸ ਲਈ ਰੋਹਿਤ ਨੇ ਗੋਲਡਨ ਡਕ ਬਣਾਇਆ।