ਇੰਡੀਅਨ ਪ੍ਰੀਮੀਅਰ ਲੀਗ 2022 ਦਾ ਸ਼ਡਿਊਲ ਸਾਹਮਣੇ ਆ ਗਿਆ ਹੈ। ਬੀਸੀਸੀਆਈ ਸੂਤਰਾਂ ਮੁਤਾਬਕ ਟੂਰਨਾਮੈਂਟ 2 ਅਪ੍ਰੈਲ ਤੋਂ ਸ਼ੁਰੂ ਹੋ ਸਕਦਾ ਹੈ। ਜਾਣਕਾਰੀ ਮੁਤਾਬਕ ਇਸ ਵਾਰ 10 ਟੀਮਾਂ ਖੇਡਦੀਆਂ ਨਜ਼ਰ ਆਉਣਗੀਆਂ। ਇਨ੍ਹਾਂ ਵਿਚਾਲੇ 74 ਮੈਚ ਹੋਣਗੇ। IPL ਵਿਚ ਦੋ ਨਵੀਆਂ ਟੀਮਾਂ ਲਖਨਊ ਤੇ ਅਹਿਮਦਾਬਾਦ ਨੂੰ ਜੋੜਿਆ ਗਿਆ ਹੈ। ਆਈਪੀਐਲ 2022 ਦੋ ਮਹੀਨਿਆਂ ਤੋਂ ਵੱਧ ਸਮੇਂ ਲਈ ਚੱਲੇਗਾ।ਸਾਰੀਆਂ ਟੀਮਾਂ 14-14 ਮੈਚ ਖੇਡਣਗੀਆਂ।
ਜਿਸ ‘ਚ 7 ਮੈਚ ਆਪਣੇ ਘਰੇਲੂ ਮੈਦਾਨ ‘ਤੇ ਤੇ 7 ਮੈਚ ਵਿਰੋਧੀ ਟੀਮ ਦੇ ਮੈਦਾਨ ‘ਤੇ ਹੋਣਗੇ। ਤੁਹਾਨੂੰ ਦੱਸ ਦਈਏ ਕਿ ਬੀਸੀਸੀਆਈ ਨੇ ਅਧਿਕਾਰਤ ਤੌਰ ‘ਤੇ ਸ਼ਡਿਊਲ ਜਾਰੀ ਨਹੀਂ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਆਈਪੀਐਲ 2021 ਵਿਚ ਮਹਿੰਦਰ ਸਿੰਘ ਧੋਨੀ ਦੀ ਕਪਤਾਨੀ ਵਿਚ ਸੀਐਸਕੇ ਨੇ ਫਾਈਨਲ ਵਿਚ ਕੋਲਕਾਤਾ ਨਾਈਟ ਰਾਈਡਰਜ਼ ਨੂੰ ਹਰਾ ਕੇ ਟਰਾਫੀ ਜਿੱਤੀ ਸੀ ਤੇ ਅਗਲੇ ਸਾਲ ਇੰਡੀਅਨ ਪ੍ਰੀਮੀਅਰ ਲੀਗ ਬਹੁਤ ਰੋਮਾਂਚਕ ਹੋਣ ਵਾਲੀ ਹੈ।