August 18, 2026, 11:02 am
----------- Advertisement -----------
HomeNewsLatest NewsIPL 2022 : ਅੱਜ ਗੁਜਰਾਤ ਟਾਈਟਨਸ ਅਤੇ ਦਿੱਲੀ ਕੈਪੀਟਲਸ ਹੋਣਗੇ ਆਹਮੋ-ਸਾਹਮਣੇ

IPL 2022 : ਅੱਜ ਗੁਜਰਾਤ ਟਾਈਟਨਸ ਅਤੇ ਦਿੱਲੀ ਕੈਪੀਟਲਸ ਹੋਣਗੇ ਆਹਮੋ-ਸਾਹਮਣੇ

Published on

----------- Advertisement -----------

IPL 2022 ਦਾ ਦਸਵਾਂ ਮੈਚ ਗੁਜਰਾਤ ਅਤੇ ਦਿੱਲੀ ਦੀ ਟੀਮ ਵਿਚਕਾਰ ਪੁਣੇ ਵਿੱਚ ਖੇਡਿਆ ਜਾਵੇਗਾ। ਦਿੱਲੀ ਕੈਪੀਟਲਸ ਅਤੇ ਗੁਜਰਾਤ ਟਾਈਟਨਸ ਵਿਚਾਲੇ ਇਹ ਮੈਚ ਪੁਣੇ ਦੇ ਮਹਾਰਾਸ਼ਟਰ ਕ੍ਰਿਕਟ ਸਟੇਡੀਅਮ ‘ਚ ਖੇਡਿਆ ਜਾਵੇਗਾ। ਮੈਚ ‘ਚ ਟਾਸ ਭਾਰਤੀ ਸਮੇਂ ਅਨੁਸਾਰ ਸ਼ਾਮ 7 ਵਜੇ ਹੋਵੇਗਾ, ਜਦਕਿ ਪਹਿਲੀ ਗੇਂਦ ਸ਼ਾਮ 7.30 ਵਜੇ ਖੇਡੀ ਜਾਵੇਗੀ। ਦੋਵੇਂ ਟੀਮਾਂ ਆਪਣਾ ਪਹਿਲਾ ਮੈਚ ਜਿੱਤ ਚੁੱਕੀਆਂ ਹਨ। ਹਾਰਦਿਕ ਦੀ ਕਪਤਾਨੀ ਵਾਲੀ ਗੁਜਰਾਤ ਟਾਈਟਨਸ ਨੇ ਲਖਨਊ ਸੁਪਰਜਾਇੰਟਸ ਦੇ ਖਿਲਾਫ ਸ਼ਾਨਦਾਰ ਜਿੱਤ ਦਰਜ ਕੀਤੀ। ਦਿੱਲੀ ਨੇ ਆਪਣੇ ਪਹਿਲੇ ਮੈਚ ਵਿੱਚ ਮੁੰਬਈ ਨੂੰ ਹਰਾਇਆ ਸੀ।
ਇੱਕ ਪਾਸੇ ਗੁਜਰਾਤ ਹੈ ਜਿਸ ਨੇ ਆਪਣੇ ਪਹਿਲੇ ਮੈਚ ਵਿੱਚ ਲਖਨਊ ਨੂੰ 5 ਵਿਕਟਾਂ ਨਾਲ ਹਰਾਇਆ ਸੀ। ਦੂਜੇ ਪਾਸੇ ਡੀਸੀ ਹਨ, ਜਿਨ੍ਹਾਂ ਨੇ ਐਮਆਈ ਨੂੰ 4 ਵਿਕਟਾਂ ਨਾਲ ਹਰਾ ਕੇ ਆਪਣੇ ਸੀਜ਼ਨ ਦੀ ਸ਼ੁਰੂਆਤ ਕੀਤੀ। ਗੁਜਰਾਤ ਟਾਈਟਨਸ ਦੀ ਸੰਭਾਵਿਤ ਟੀਮ-11 ਵਿਚ ਸ਼ੁਭਮਨ ਗਿੱਲ, ਮੈਥਿਊ ਵੇਡ (wk), ਵਿਜੇ ਸ਼ੰਕਰ, ਅਭਿਨਵ ਮਨੋਹਰ, ਹਾਰਦਿਕ ਪੰਡਯਾ (c), ਡੇਵਿਡ ਮਿਲਰ, ਰਾਹੁਲ ਤਿਵਾਤੀਆ, ਰਾਸ਼ਿਦ ਖਾਨ, ਲਾਕੀ ਫਰਗੂਸਨ, ਵਰੁਣ ਆਰੋਨ, ਮੁਹੰਮਦ ਸ਼ਮੀ ਹੋ ਸਕਦੇ ਹਨ।
ਜਦ ਕਿ ਦਿੱਲੀ ਕੈਪੀਟਲਸ ਦੀ ਸੰਭਾਵਿਤ ਟੀਮ-11 ਵਿੱਚ ਪ੍ਰਿਥਵੀ ਸ਼ਾਅ, ਟਿਮ ਸੀਫਰਟ, ਮਨਦੀਪ ਸਿੰਘ, ਰਿਸ਼ਭ ਪੰਤ (ਸੀ ਅਤੇ ਡਬਲਯੂ ਕੇ), ਰੋਵਮੈਨ ਪਾਵੇਲ, ਲਲਿਤ ਯਾਦਵ, ਅਕਸ਼ਰ ਪਟੇਲ, ਸ਼ਾਰਦੁਲ ਠਾਕੁਰ, ਖਲੀਲ ਅਹਿਮਦ, ਕੁਲਦੀਪ ਯਾਦਵ, ਲੁੰਗੀ ਐਨਗੀਡੀ।
ਦੱਸ ਦਈਏ ਕਿ IPL ਦੇ ਇਸ ਸੀਜ਼ਨ ਦਾ ਇਹ ਦੂਜਾ ਮੈਚ ਹੈ, ਜੋ ਪੁਣੇ ਦੀ ਪਿੱਚ ‘ਤੇ ਖੇਡਿਆ ਜਾ ਰਿਹਾ ਹੈ। ਪਹਿਲੇ ਮੈਚ ਵਿੱਚ ਰਾਜਸਥਾਨ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 200 ਤੋਂ ਵੱਧ ਦਾ ਸਕੋਰ ਬਣਾਇਆ ਅਤੇ ਦੂਜੀ ਪਾਰੀ ਵਿੱਚ ਪਹਿਲੇ ਛੇ ਓਵਰਾਂ ਵਿੱਚ ਤਿੰਨ ਵਿਕਟਾਂ ਝਟਕਾਈਆਂ। ਰਾਜਸਥਾਨ ਦੇ ਤੇਜ਼ ਗੇਂਦਬਾਜ਼ਾਂ ਨੂੰ ਕਾਫੀ ਸਵਿੰਗ ਮਿਲੀ ਅਤੇ ਹੈਦਰਾਬਾਦ ਦੇ ਬੱਲੇਬਾਜ਼ ਦੌੜਾਂ ਲਈ ਸੰਘਰਸ਼ ਕਰ ਰਹੇ ਸਨ। ਆਮ ਤੌਰ ‘ਤੇ ਪੁਣੇ ਦਾ ਮੌਸਮ ਸ਼ਾਮ ਨੂੰ ਠੰਡਾ ਹੋ ਜਾਂਦਾ ਹੈ, ਇਸ ਲਈ ਸਪਿਨ ਗੇਂਦਬਾਜ਼ਾਂ ਨੂੰ ਮਦਦ ਮਿਲਦੀ ਹੈ, ਪਰ ਜਦੋਂ ਤ੍ਰੇਲ ਡਿੱਗਦੀ ਹੈ ਤਾਂ ਬੱਲੇਬਾਜ਼ੀ ਆਸਾਨ ਹੋ ਜਾਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...