August 16, 2026, 8:12 pm
----------- Advertisement -----------
HomeNewsLatest NewsIPL 2022 : ਖਿਡਾਰੀ ਜ਼ਖਮੀ ਰਿਤੂਰਾਜ ਗਾਇਕਵਾੜ ਹੋਏ ਫਿੱਟ, ਚੇਨਈ ਸੁਪਰ ਕਿੰਗਜ਼...

IPL 2022 : ਖਿਡਾਰੀ ਜ਼ਖਮੀ ਰਿਤੂਰਾਜ ਗਾਇਕਵਾੜ ਹੋਏ ਫਿੱਟ, ਚੇਨਈ ਸੁਪਰ ਕਿੰਗਜ਼ ਨੂੰ ਵੱਡੀ ਰਾਹਤ

Published on

----------- Advertisement -----------

IPL 2022 ਦੌਰਾਨ ਚੇਨਈ ਸੁਪਰ ਕਿੰਗਜ਼ ਆਪਣਾ ਪਹਿਲਾ ਮੈਚ 26 ਮਾਰਚ ਨੂੰ ਕੋਲਕਾਤਾ ਨਾਈਟ ਰਾਈਡਰਜ਼ ਖ਼ਿਲਾਫ਼ ਖੇਡਣ ਜਾ ਰਹੀ ਹੈ। ਇਸ ਤੋਂ ਪਹਿਲਾ ਚੇਨਈ ਸੁਪਰ ਕਿੰਗਜ਼ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸਟਾਰ ਸਲਾਮੀ ਬੱਲੇਬਾਜ਼ ਰਿਤੂਰਾਜ ਗਾਇਕਵਾੜ ਫਿੱਟ ਹੋ ਗਏ ਹਨ ਅਤੇ ਟੀਮ ਲਈ ਟੂਰਨਾਮੈਂਟ ਦਾ ਪਹਿਲਾ ਮੈਚ ਖੇਡਣਗੇ। ਦੱਸ ਦਈਏ ਕਿ ਰਿਤੂਰਾਜ ਵੈਸਟਇੰਡੀਜ਼ ਅਤੇ ਸ਼੍ਰੀਲੰਕਾ ਦੇ ਖਿਲਾਫ ਘਰੇਲੂ ਸੀਰੀਜ਼ ਲਈ ਭਾਰਤੀ ਟੀਮ ਦਾ ਹਿੱਸਾ ਸਨ, ਪਰ ਪਹਿਲਾਂ ਕੋਰੋਨਾ ਅਤੇ ਫਿਰ ਗੁੱਟ ਦੀ ਸੱਟ ਕਾਰਨ ਇਕ ਵੀ ਮੈਚ ਨਹੀਂ ਖੇਡ ਸਕੇ ਸਨ।
ਚੇਨਈ ਦੇ ਸੀਈਓ ਕਾਸ਼ੀ ਵਿਸ਼ਵਨਾਥ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਰਿਤੂਰਾਜ ਹੁਣ ਪੂਰੀ ਤਰ੍ਹਾਂ ਫਿੱਟ ਹੈ ਅਤੇ ਟੀਮ ਨਾਲ ਜੁੜ ਕੇ ਟ੍ਰੇਨਿੰਗ ਸ਼ੁਰੂ ਕਰ ਦਿੱਤੀ ਹੈ। ਉਹ ਪਹਿਲੇ ਮੈਚ ਤੋਂ ਚੋਣ ਲਈ ਉਪਲਬਧ ਹੋਵੇਗਾ। ਦੱਸ ਦਈਏ ਕਿ ਇਹ ਮੈਚ ਵਾਨਖੇੜੇ ਸਟੇਡੀਅਮ ‘ਚ ਖੇਡਿਆ ਜਾਵੇਗਾ। ਚੇਨਈ ਸੁਪਰ ਕਿੰਗਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਦੋਵੇਂ ਟੀਮਾਂ ਪਿਛਲੇ ਸੀਜ਼ਨ ਦੀਆਂ ਫਾਈਨਲਿਸਟ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...