October 3, 2026, 5:06 am
----------- Advertisement -----------
HomeNewsLatest NewsIPL -2022 : ਅੱਜ ਰਾਇਲ ਚੈਲੰਜਰਜ਼ ਬੰਗਲੌਰ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ...

IPL -2022 : ਅੱਜ ਰਾਇਲ ਚੈਲੰਜਰਜ਼ ਬੰਗਲੌਰ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਹੋਵੇਗੀ ਟੱਕਰ

Published on

----------- Advertisement -----------

ਆਈ.ਪੀ.ਐੱਲ. ਦੇ 15ਵੇਂ ਸੀਜ਼ਨ ਦੌਰਾਨ ਅੱਜ ਬੁੱਧਵਾਰ ਨੂੰ ਰਾਇਲ ਚੈਲੰਜਰਜ਼ ਬੰਗਲੌਰ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਮੈਚ ਖੇਡਿਆ ਜਾਵੇਗਾ। ਇਹ ਮੈਚ ਮੁੰਬਈ ਦੇ ਡੀਵਾਈ ਪਾਟਿਲ ਸਟੇਡੀਅਮ ਵਿੱਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ।
ਦੱਸ ਦਈਏ ਕਿ ਆਰਸੀਬੀ ਦੇ ਨਵੇਂ ਕਪਤਾਨ ਫਾਫ ਡੂ ਪਲੇਸਿਸ ਦੀ 88 ਦੌੜਾਂ ਦੀ ਪਾਰੀ ਦੀ ਮਦਦ ਨਾਲ 205 ਦੌੜਾਂ ਬਣਾਉਣ ਦੇ ਬਾਵਜੂਦ ਬੇਂਗਲੁਰੂ ਦੀ ਟੀਮ ਖਰਾਬ ਗੇਂਦਬਾਜ਼ੀ ਕਾਰਨ ਪੀ.ਬੀ.ਕੇ.ਐੱਸ ਖ਼ਿਲਾਫ਼ ਪਹਿਲਾ ਮੈਚ ਹਾਰ ਗਈ ਸੀ। ਇਸ ਦੇ ਮੁੱਖ ਗੇਂਦਬਾਜ਼ ਮੁਹੰਮਦ ਸਿਰਾਜ ਨੇ 4 ਓਵਰਾਂ ਵਿੱਚ 59 ਦੌੜਾਂ ਦਿੱਤੀਆਂ ਸਨ। ਦੂਜੇ ਪਾਸੇ ਕੇਕੇਆਰ ਦੇ ਗੇਂਦਬਾਜ਼ਾਂ ਨੇ ਵਾਨਖੇੜੇ ‘ਤੇ ਚੰਗਾ ਪ੍ਰਦਰਸ਼ਨ ਕੀਤਾ ਹੈ ਪਰ ਉਹ ਬੱਲੇਬਾਜ਼ਾਂ ਦੇ ਅਨੁਕੂਲ ਡੀਵਾਈ ਪਾਟਿਲ ਸਟੇਡੀਅਮ ਤੋਂ ਸੁਚੇਤ ਰਹਿਣਗੇ। ਕੇਕੇਆਰ ਇਸ ਮੈਦਾਨ ‘ਤੇ ਪਹਿਲਾਂ ਦੋ ਵਾਰ 2010 ਅਤੇ 2011 ਵਿੱਚ ਖੇਡ ਚੁੱਕਾ ਹੈ।
ਜ਼ਿਕਰ ਯੋਗ ਹੈ ਕਿ ਹੁਣ ਤੱਕ ਦੋਵੇਂ ਟੀਮਾਂ 29 ਵਾਰ ਆਹਮੋ-ਸਾਹਮਣੇ ਹੋ ਚੁੱਕੀਆਂ ਹਨ, ਜਿਸ ਵਿੱਚ ਕੇਕੇਆਰ ਨੇ 16 ਵਾਰ ਜਿੱਤ ਦਰਜ ਕੀਤੀ ਹੈ, ਜਦਕਿ ਆਰਸੀਬੀ ਨੇ 13 ਮੈਚ ਜਿੱਤੇ ਹਨ। ਆਰਸੀਬੀ ਨੇ ਕੇਕੇਆਰ ਖ਼ਿਲਾਫ਼ ਆਪਣੇ ਪਿਛਲੇ 5 ਮੈਚਾਂ ਵਿੱਚੋਂ 3 ਵਿੱਚ ਜਿੱਤ ਦਰਜ ਕੀਤੀ ਹੈ। ਪਿਛਲੇ 2 ਮੈਚਾਂ ‘ਚ ਆਰਸੀਬੀ ਨੇ ਦੋਵੇਂ ਵਾਰ ਜਿੱਤ ਦਰਜ ਕੀਤੀ ਹੈ। IPL ਇਤਿਹਾਸ ਦਾ ਪਹਿਲਾ ਮੈਚ ਵੀ ਇਨ੍ਹਾਂ ਦੋਵਾਂ ਟੀਮਾਂ ਵਿਚਾਲੇ ਖੇਡਿਆ ਗਿਆ ਸੀ। ਉਸ ਸਮੇ ਕੇਕੇਆਰ ਨੇ ਆਰਸੀਬੀ ਨੂੰ ਬੁਰੀ ਤਰ੍ਹਾਂ ਹਰਾਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਾ ਵੜਿੰਗ ਨੇ ਸਚਿਨ ਪਾਇਲਟ ’ਤੇ ਕੱਸਿਆ ਤੰਜ, ‘ਚੰਨੀ ਦੀ ਜਿੱਤ ਹੋਈ ਹੈ’

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ...

ਰੂਪ ਕੌਰ ਸੰਧੂ ਦਾ ਵੱਡਾ ਖੁਲਾਸਾ, 9 ਅਕਤੂਬਰ ਨੂੰ ਸਬੂਤਾਂ ਸਮੇਤ ਜਥੇਦਾਰ ਕੋਲ ਪਹੁੰਚਣਗੇ

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੁੱਝ ਦਿਨ ਪਹਿਲਾਂ ਪਾਰਟੀ ਵਿਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ...

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।...

ਮਹਾਰਾਸ਼ਟਰ ‘ਚ ਟਰੱਕ ਅਤੇ ਪਿਕਅੱਪ ਦੀ ਟੱਕਰ, 7 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿਚ ਅੱਜ ਸਮ੍ਰਿਧੀ ਹਾਈਵੇਅ 'ਤੇ ਭਿਆਨਤ ਸੜਕੀ ਹਾਦਸਾ ਵਾਪਰਿਆ। ਤੇਜ਼...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਕੁਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਪੁੱਤ ਨੂੰ ਲਿੰਗ ਪਰਿਵਰਤਨ ਕਰਨ ਤੋਂ ਰੋਕਣ ਉੱਤੇ ਹੋਇਆ ਸੀ ਵਿਵਾਦ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਰਾਜੇਂਦਰ ਨਗਰ ਚੌਰਾਹੇ ਨੇੜੇ ਇੱਕ ਔਰਤ ਦਾ ਕਤਲ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ...