October 8, 2026, 12:19 am
----------- Advertisement -----------
HomeNewsLatest Newsਚੇਨਈ ਨੇ ਲਖਨਊ ਨੂੰ ਦਿੱਤਾ 177 ਦੌੜਾਂ ਦਾ ਟੀਚਾ; ਜਡੇਜਾ ਨੇ ਲਗਾਇਆ...

ਚੇਨਈ ਨੇ ਲਖਨਊ ਨੂੰ ਦਿੱਤਾ 177 ਦੌੜਾਂ ਦਾ ਟੀਚਾ; ਜਡੇਜਾ ਨੇ ਲਗਾਇਆ ਅਰਧ ਸੈਂਕੜਾ

Published on

----------- Advertisement -----------

ਚੇਨਈ ਸੁਪਰ ਕਿੰਗਜ਼ (CSK) ਨੇ ਇੰਡੀਅਨ ਪ੍ਰੀਮੀਅਰ ਲੀਗ (IPL) 2024 ਦੇ 34ਵੇਂ ਮੈਚ ਵਿੱਚ ਲਖਨਊ ਸੁਪਰ ਜਾਇੰਟਸ (LSG) ਨੂੰ 177 ਦੌੜਾਂ ਦਾ ਟੀਚਾ ਦਿੱਤਾ ਹੈ।
ਲਖਨਊ ਸੁਪਰਜਾਇੰਟਸ ਦੇ ਕਪਤਾਨ ਕੇਐਲ ਰਾਹੁਲ ਨੇ ਚੇਨਈ ਸੁਪਰ ਕਿੰਗਜ਼ (CSK) ਦੇ ਖਿਲਾਫ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਚੇਨਈ ਨੇ 20 ਓਵਰਾਂ ‘ਚ 6 ਵਿਕਟਾਂ ‘ਤੇ 176 ਦੌੜਾਂ ਬਣਾਈਆਂ। ਰਵਿੰਦਰ ਜਡੇਜਾ ਨੇ 40 ਗੇਂਦਾਂ ‘ਤੇ 57 ਦੌੜਾਂ ਦੀ ਅਜੇਤੂ ਅਰਧ ਸੈਂਕੜੇ ਵਾਲੀ ਪਾਰੀ ਖੇਡੀ। ਜਦਕਿ ਅਜਿੰਕਿਆ ਰਹਾਣੇ ਨੇ 36 ਦੌੜਾਂ ਦਾ ਯੋਗਦਾਨ ਪਾਇਆ। ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੇ 9 ਗੇਂਦਾਂ ‘ਤੇ 2 ਚੌਕਿਆਂ ਅਤੇ 2 ਛੱਕਿਆਂ ਦੀ ਮਦਦ ਨਾਲ ਅਜੇਤੂ 28 ਦੌੜਾਂ ਬਣਾਈਆਂ।
ਦੋਵਾਂ ਟੀਮਾਂ ਦਾ ਪਲੇਇੰਗ-11
ਚੇਨਈ ਸੁਪਰ ਕਿੰਗਜ਼: ਰੁਤੁਰਾਜ ਗਾਇਕਵਾੜ (ਕਪਤਾਨ), ਰਚਿਨ ਰਵਿੰਦਰ, ਅਜਿੰਕਯ ਰਹਾਣੇ, ਮੋਈਨ ਅਲੀ, ਸ਼ਿਵਾਨ ਦੁਬੇ, ਰਵਿੰਦਰ ਜਡੇਜਾ, ਮਹਿੰਦਰ ਸਿੰਘ ਧੋਨੀ (ਵਿਕਟਕੀਪਰ), ਦੀਪਕ ਚਾਹਰ, ਤੁਸ਼ਾਰ ਦੇਸ਼ਪਾਂਡੇ, ਮੁਸਤਫਿਜ਼ੁਰ ਰਹਿਮਾਨ, ਮਤਿਸ਼ਾ ਪਥੀਰਾਣਾ।
ਲਖਨਊ ਸੁਪਰ ਜਾਇੰਟਸ (LSG): ਕਵਿੰਟਨ ਡੀ ਕਾਕ, ਕੇਐਲ ਰਾਹੁਲ (ਵਿਕਟਕੀਪਰ, ਕਪਤਾਨ), ਦੀਪਕ ਹੁੱਡਾ, ਮਾਰਕਸ ਸਟੋਇਨਿਸ, ਨਿਕੋਲਸ ਪੂਰਨ, ਆਯੂਸ਼ ਬਡੋਨੀ, ਕਰੁਣਾਲ ਪੰਡਯਾ, ਮੈਟ ਹੈਨਰੀ, ਰਵੀ ਬਿਸ਼ਨੋਈ, ਮੋਹਸਿਨ ਖਾਨ, ਯਸ਼ ਠਾਕੁਰ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...