November 15, 2026, 2:32 am
----------- Advertisement -----------
HomeNewsBreaking NewsIPL: ਦਿੱਲੀ-ਪੰਜਾਬ ਦੀਆਂ ਟੀਮਾਂ ਭਲਕੇ ਚੰਡੀਗੜ੍ਹ 'ਚ ਭਿੜਨਗੀਆਂ: ਮੁੱਲਾਂਪੁਰ ਦੇ ਨਵੇਂ ਸਟੇਡੀਅਮ...

IPL: ਦਿੱਲੀ-ਪੰਜਾਬ ਦੀਆਂ ਟੀਮਾਂ ਭਲਕੇ ਚੰਡੀਗੜ੍ਹ ‘ਚ ਭਿੜਨਗੀਆਂ: ਮੁੱਲਾਂਪੁਰ ਦੇ ਨਵੇਂ ਸਟੇਡੀਅਮ ‘ਚ ਹੋਵੇਗਾ ਮੈਚ

Published on

----------- Advertisement -----------
  • ਡੇਢ ਸਾਲ ਬਾਅਦ ਰਿਸ਼ਭ ਪੰਤ ਦੀ ਮੈਦਾਨ ‘ਤੇ ਹੋਵੇਗੀ ਵਾਪਸੀ

ਮੋਹਾਲੀ, 22 ਮਾਰਚ 2024 – ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਦਾ ਇੰਡੀਅਨ ਪ੍ਰੀਮੀਅਰ ਲੀਗ (IPL) ਸੀਜ਼ਨ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਸੀਜ਼ਨ ਦਾ ਦੂਜਾ ਮੈਚ ਭਲਕੇ ਚੰਡੀਗੜ੍ਹ ਵਿੱਚ ਖੇਡਿਆ ਜਾਵੇਗਾ। ਇਹ ਮੈਚ ਚੰਡੀਗੜ੍ਹ ਨੇੜੇ ਮੁੱਲਾਂਪੁਰ ਵਿੱਚ ਬਣੇ ਨਵੇਂ ਕ੍ਰਿਕਟ ਸਟੇਡੀਅਮ ਵਿੱਚ ਹੋਵੇਗਾ। ਇਹ ਸਟੇਡੀਅਮ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਵੱਲੋਂ ਬਣਾਇਆ ਗਿਆ ਹੈ। ਹੁਣ ਤੱਕ ਸਾਰੇ ਮੈਚ ਪੀਸੀਏ ਦੇ ਮੋਹਾਲੀ ਸਟੇਡੀਅਮ ਵਿੱਚ ਹੁੰਦੇ ਸਨ ਪਰ ਇਸ ਸੀਜ਼ਨ ਤੋਂ ਸਾਰੇ ਮੈਚ ਨਵੇਂ ਸਟੇਡੀਅਮ ਵਿੱਚ ਕਰਵਾਏ ਜਾਣਗੇ।

ਮੁੱਲਾਂਪੁਰ ਦੇ ਨਵੇਂ ਸਟੇਡੀਅਮ ‘ਚ ਸ਼ਨੀਵਾਰ ਨੂੰ ਦਿੱਲੀ ਕੈਪੀਟਲਸ ਅਤੇ ਪੰਜਾਬ ਕਿੰਗਜ਼ ਦੀਆਂ ਟੀਮਾਂ ਵਿਚਾਲੇ ਮੈਚ ਹੋਵੇਗਾ। ਇਸ ਸਬੰਧੀ ਚੰਡੀਗੜ੍ਹ ਅਤੇ ਪੰਜਾਬ ਪੁਲਿਸ ਨੇ ਆਪਣੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਪੰਜਾਬ ਪੁਲਿਸ ਦੇ ਏਡੀਜੀਪੀ ਅਰਪਿਤ ਸ਼ੁਕਲਾ ਸ਼ੁੱਕਰਵਾਰ ਨੂੰ ਖੁਦ ਸਟੇਡੀਅਮ ਪਹੁੰਚੇ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਦਿੱਲੀ ਕੈਪੀਟਲਜ਼ ਅਤੇ ਪੰਜਾਬ ਕਿੰਗਜ਼ ਦੀਆਂ ਟੀਮਾਂ ਪਹਿਲਾਂ ਹੀ ਚੰਡੀਗੜ੍ਹ ਪਹੁੰਚ ਚੁੱਕੀਆਂ ਹਨ। ਦੋਵੇਂ ਟੀਮਾਂ ਦੇ ਖਿਡਾਰੀ ਪਿਛਲੇ ਕਈ ਦਿਨਾਂ ਤੋਂ ਨਵੇਂ ਸਟੇਡੀਅਮ ਵਿੱਚ ਅਭਿਆਸ ਕਰ ਰਹੇ ਹਨ।

ਇਸ ਵਾਰ ਦਿੱਲੀ ਕੈਪੀਟਲਸ ਦੀ ਕਪਤਾਨੀ ਰਿਸ਼ਭ ਪੰਤ ਦੇ ਹੱਥ ਹੈ। 26 ਸਾਲਾ ਪੰਤ ਲਗਭਗ 15 ਮਹੀਨਿਆਂ ਤੋਂ ਕ੍ਰਿਕਟ ਤੋਂ ਦੂਰ ਹਨ। 30 ਸਤੰਬਰ 2022 ਨੂੰ ਦੇਹਰਾਦੂਨ ਜਾਂਦੇ ਸਮੇਂ ਇੱਕ ਵੱਡੇ ਹਾਦਸੇ ਵਿੱਚ ਉਨ੍ਹਾਂ ਦੀ ਜਾਨ ਬੜੀ ਮੁਸ਼ਕਲ ਨਾਲ ਬਚੀ ਸੀ। ਲਗਭਗ ਇੱਕ ਸਾਲ ਤੋਂ, ਉਹ ਬੀਸੀਸੀਆਈ ਦੇ ਪੁਨਰਵਾਸ ਪ੍ਰੋਗਰਾਮ ਦੇ ਤਹਿਤ ਬੈਂਗਲੁਰੂ ਅਤੇ ਹੋਰ ਥਾਵਾਂ ‘ਤੇ ਠੀਕ ਹੋ ਰਿਹਾ ਸੀ ਅਤੇ ਹੁਣ ਫਿੱਟ ਹੈ ਅਤੇ ਮੈਦਾਨ ‘ਤੇ ਵਾਪਸੀ ਲਈ ਤਿਆਰ ਹੈ।

ਰਿਸ਼ਭ ਪੰਤ ਦੇ ਆਈਪੀਐਲ ਕਰੀਅਰ ਦੀ ਗੱਲ ਕਰੀਏ ਤਾਂ ਉਹ ਹੁਣ ਤੱਕ 98 ਮੈਚਾਂ ਵਿੱਚ 2838 ਦੌੜਾਂ ਬਣਾ ਚੁੱਕੇ ਹਨ। ਇਸ ਵਿੱਚ ਇੱਕ ਸੈਂਕੜਾ ਵੀ ਸ਼ਾਮਲ ਹੈ।

ਚੰਡੀਗੜ੍ਹ ਅਤੇ ਮੁਹਾਲੀ ਪੁਲੀਸ ਨੇ ਮੁੱਲਾਂਪੁਰ ਵਿੱਚ ਹੋਣ ਵਾਲੇ ਆਈਪੀਐਲ ਮੈਚ ਲਈ ਰੂਟ ਪਲਾਨ ਜਾਰੀ ਕਰ ਦਿੱਤਾ ਹੈ। ਇਸ ਰੂਟ ਪਲਾਨ ਅਨੁਸਾਰ ਓਮੈਕਸ ਸਿਟੀ, ਕੁਰਾਲੀ ਤੋਂ ਚੰਡੀਗੜ੍ਹ ਅਤੇ ਚੰਡੀਗੜ੍ਹ ਤੋਂ ਕੁਰਾਲੀ ਤੱਕ ਟਰੈਫਿਕ ਲਈ ਰੂਟ ਡਾਇਵਰਟ ਕੀਤੇ ਗਏ ਹਨ।

ਪੁਲੀਸ ਅਨੁਸਾਰ ਕੁਰਾਲੀ ਤੋਂ ਆਉਣ ਵਾਲੀ ਟਰੈਫਿਕ ਨੂੰ ਬੂਥਗੜ੍ਹ, ਸਿਸਵਾਂ ਟੀ ਪੁਆਇੰਟ ਅਤੇ ਚੰਡੀਗੜ੍ਹ ਬੈਰੀਅਰ ਰਾਹੀਂ ਚੰਡੀਗੜ੍ਹ ਆਉਣਾ ਪਵੇਗਾ। ਇਸੇ ਤਰ੍ਹਾਂ ਚੰਡੀਗੜ੍ਹ ਤੋਂ ਕੁਰਾਲੀ ਜਾਣ ਵਾਲੇ ਟਰੈਫਿਕ ਨੂੰ ਚੰਡੀਗੜ੍ਹ ਬੈਰੀਅਰ, ਸਿਸਵਾਂ ਟੀ ਪੁਆਇੰਟ ਅਤੇ ਬੂਥਗੜ੍ਹ ਰਾਹੀਂ ਕੁਰਾਲੀ ਜਾਣਾ ਪਵੇਗਾ। ਇਹ ਡਾਇਵਰਸ਼ਨ ਸ਼ਨੀਵਾਰ ਦੇ ਮੈਚ ਦੌਰਾਨ ਹੀ ਹੈ।

ਮੁੱਲਾਂਪੁਰ ਦੇ ਨਵੇਂ ਸਟੇਡੀਅਮ ਵਿੱਚ ਮੈਚ ਦੇਖਣ ਆਉਣ ਵਾਲਿਆਂ ਲਈ ਦੋ ਥਾਵਾਂ ’ਤੇ ਪਾਰਕਿੰਗ ਦਾ ਪ੍ਰਬੰਧ ਕੀਤਾ ਗਿਆ ਹੈ। ਪੁਲੀਸ ਨੇ ਚੰਡੀਗੜ੍ਹ ਤੋਂ ਸਟੇਡੀਅਮ ਨੂੰ ਜਾਂਦੀ ਸੜਕ ’ਤੇ ਪੁਲ ਦੇ ਖੱਬੇ ਪਾਸੇ ਗੇਟ ਨੰਬਰ 1, 1ਏ, 1ਸੀ, 2 ਅਤੇ 4 ਲਈ ਪਾਰਕਿੰਗ ਦੇ ਪ੍ਰਬੰਧ ਕੀਤੇ ਹਨ।

ਇਸੇ ਤਰ੍ਹਾਂ ਸਟੇਡੀਅਮ ਦੇ ਗੇਟ ਨੰਬਰ 7, 11 ਅਤੇ 12 ਲਈ ਚੰਡੀਗੜ੍ਹ ਤੋਂ ਬੈਰੀਅਰ ਵੱਲ ਓਮੈਕਸ ਲਾਈਟ ਪੁਆਇੰਟ ਨੇੜੇ ਖੱਬੇ ਪਾਸੇ ਪਾਰਕਿੰਗ ਬਣਾਈ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...