September 28, 2023, 4:07 am
----------- Advertisement -----------
HomeNewsLatest Newsਕਬੱਡੀ ਅਤੇ ਕੁਸ਼ਤੀ ਪੰਜਾਬ ਦੀ ਅਮੀਰ ਵਿਰਾਸਤ ਨੂੰ ਦਰਸਾਉਂਦੀ ਹੈ: ਜਸਟਿਸ ਵਿਨੋਦ...

ਕਬੱਡੀ ਅਤੇ ਕੁਸ਼ਤੀ ਪੰਜਾਬ ਦੀ ਅਮੀਰ ਵਿਰਾਸਤ ਨੂੰ ਦਰਸਾਉਂਦੀ ਹੈ: ਜਸਟਿਸ ਵਿਨੋਦ ਕੇ. ਸ਼ਰਮਾ

Published on

----------- Advertisement -----------

ਮੋਰਿੰਡਾ/ਚੰਡੀਗੜ੍ਹ, 10 ਸਤੰਬਰ (ਬਲਜੀਤ ਮਰਵਾਹਾ) : ਕੁਸ਼ਤੀ ਅਤੇ ਕਬੱਡੀ ਸਾਡੇ ਅਮੀਰ ਵਿਰਸੇ ਦਾ ਅਨਿੱਖੜਵਾਂ ਅੰਗ ਹਨ ਅਤੇ ਇਹ ਖੇਡਾਂ ਸਾਡੇ ਸੱਭਿਆਚਾਰ ਦੀ ਅਸਲ ਭਾਵਨਾ ਨੂੰ ਦਰਸਾਉਂਦੀਆਂ ਹਨ। ਖੇਡਾਂ ਸਾਡੇ ਨੌਜਵਾਨਾਂ ਨੂੰ ਖੇਡਾਂ ਦੇ ਮੈਦਾਨਾਂ ਵਿੱਚ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਵੀ ਅਹਿਮ ਭੂਮਿਕਾ ਅਦਾ ਕਰਦੀਆਂ ਹਨ। ਇਹ ਵਿਚਾਰ ਸ਼ਨੀਵਾਰ ਨੂੰ ਮੋਰਿੰਡਾ ਦੇ ਪਿੰਡ ਓਇੰਦ ਵਿਖੇ ਕਰਵਾਏ ਕਬੱਡੀ ਕੱਪ ਅਤੇ ਕੁਸ਼ਤੀ ਦੰਗਲ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਲੋਕਪਾਲ ਪੰਜਾਬ ਜਸਟਿਸ ਵਿਨੋਦ ਕੇ. ਸ਼ਰਮਾ ਨੇ ਪ੍ਰਗਟ ਕੀਤੇ।

ਜਸਟਿਸ ਵਿਨੋਦ ਕੇ.ਸ਼ਰਮਾ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਨੌਜਵਾਨਾਂ ਨੂੰ ਉਤਸ਼ਾਹਿਤ ਕੀਤਾ ਅਤੇ ਬਿਹਤਰ ਜ਼ਿੰਦਗੀ ਜਿਊਣ ਲਈ ਖੇਡਾਂ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਦਾ ਸੱਦਾ ਦਿੱਤਾ। ਨਰੋਏ ਸਮਾਜ ਦੀ ਸਿਰਜਣਾ ਲਈ ਜ਼ਰੂਰੀ ਹੈ ਕਿ ਸਾਰਿਆਂ ਨੂੰ ਆਪਣੀ ਰੋਜ਼ਾਨਾਂ ਦੀਆਂ ਗਤੀਵਿਧੀਆਂ ਵਿੱਚ ਖੇਡਾਂ ਨੂੰ ਅਪਣਾ ਕੇ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਬਣਾਇਆ ਜਾਵੇ।

ਹਜ਼ਰਤ ਗੁੱਗਾ ਜਾਹਰ ਪੀਰ ਜੀ ਦੀ ਯਾਦ ਨੂੰ ਸਮਰਪਿਤ ਇਹ ਸਮਾਗਮ ਨਹਿਰੂ ਯੁਵਾ ਕੇਂਦਰ ਰੋਪੜ, ਯੂਥ ਵੈਲਫੇਅਰ ਕਲੱਬ, ਗ੍ਰਾਮ ਪੰਚਾਇਤ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਸੀ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਕੁਸ਼ਤੀ ਮੁਕਾਬਲੇ ਦੇ ਜੇਤੂ ਨੂੰ ਇਨਾਮ ਵਜੋਂ ਇੱਕ ਲੱਖ ਰੁਪਏ ਅਤੇ ਇੱਕ ਝੋਟੀ ਦਿੱਤੀ ਗਈ।

ਇਸ ਮੌਕੇ ਸਕੱਤਰ ਲੋਕਪਾਲ ਪੰਜਾਬ ਹਰਬੰਸ ਸਿੰਘ, ਐਸ.ਡੀ.ਐਮ. ਮੋਰਿੰਡਾ ਦੀਪਾਂਕਰ ਗਰਗ, ਡੀ.ਐਸ.ਪੀ. ਮੋਰਿੰਡਾ ਮਨਜੀਤ ਸਿੰਘ ਔਲਖ, ਤਹਿਸੀਲਦਾਰ ਮੋਰਿੰਡਾ ਮਨਿੰਦਰ ਸਿੰਘ ਸਿੱਧੂ, ਐਡਵੋਕੇਟ ਅਨਮੋਲ ਮਾਨ, ਐਡਵੋਕੇਟ ਪ੍ਰਿੰਸ ਮਾਨ, ਐਸ.ਐਚ.ਓ. ਸਦਰ ਮੋਰਿੰਡਾ ਸਿਮਰਨਜੀਤ ਸਿੰਘ, ਯੂਥ ਵੈਲਫੇਅਰ ਕਲੱਬ ਦੇ ਪ੍ਰਧਾਨ ਕੁਲਦੀਪ ਸਿੰਘ, ਨੰਬਰਦਾਰ ਬਹਾਦਰਪੁਰ ਸਿੰਘ, ਜਸਕਰਨ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਦੋਂ ਅਸੀਂ ਬਜਟ ਸੈਸ਼ਨ ਦੌਰਾਨ ਰਾਜ ਦੇ ਕਰਜ਼ੇ ਦੇ ਬੋਝ ਦਾ ਮੁੱਦਾ ਉਠਾਇਆ ਤਾਂ ਰਾਜਪਾਲ ਚੁੱਪ ਕਿਉਂ ਰਹੇ? ਰਾਜਾ ਵੜਿੰਗ

ਚੰਡੀਗੜ੍ਹ, 27 ਸਤੰਬਰ, 2023 (ਬਲਜੀਤ ਮਰਵਾਹਾ) : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ...

ਸੰਸਥਾ ਦੇ ਇਸ ਨਵੰਬਰ ਤੱਕ ਪੂਰੀ ਤਰ੍ਹਾਂ ਕਾਰਜਸ਼ੀਲ ਹੋਣ ਦੀ ਉਮੀਦ: ਡਾ. ਬਲਬੀਰ ਸਿੰਘ

ਚੰਡੀਗੜ੍ਹ, 27 ਸਤੰਬਰ (ਬਲਜੀਤ ਮਰਵਾਹਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ...

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਿਜ਼ਨਸ ਬਲਾਸਟਰ ਪ੍ਰੋਗਰਾਮ ਸਬੰਧੀ ਟੀਰਚਜ਼ ਟਰੇਨਿੰਗ ਪ੍ਰੋਗਰਾਮ ਆਯੋਜਿਤ

ਚੰਡੀਗੜ੍ਹ, 27 ਸਤੰਬਰ (ਬਲਜੀਤ ਮਰਵਾਹਾ) : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਿਜ਼ਨਸ ਬਲਾਸਟਰਜ਼ ਪ੍ਰੋਗਰਾਮ...

ਮੁੱਖ ਮੰਤਰੀ ਰਾਹਤ ਫੰਡਾਂ ਤੋਂ ਵਿੱਤੀ ਮਦਦ ਦੇ ਨਾਲ-ਨਾਲ ਜ਼ਖਮੀਆਂ ਦੀ ਚੰਗੀ ਤਰ੍ਹਾਂ ਦੇਖਭਾਲ ਕੀਤੀ ਜਾਵੇਗੀ – ਆਸ਼ਿਕਾ ਜੈਨ

ਐਸ.ਏ.ਐਸ.ਨਗਰ, 27 ਸਤੰਬਰ, 2023 (ਬਲਜੀਤ ਮਰਵਾਹਾ) : ਚਨਾਲੋਂ ਦੀ ਇੱਕ ਕੈਮੀਕਲ ਫੈਕਟਰੀ ਵਿੱਚ ਅੱਗ...

ਦੋਸ਼ੀਆਂ ਨੂੰ ਭੁੱਕੀ ਚੂਰਾ ਪੋਸਤ ਸਮੇਤ ਕੀਤਾ ਗ੍ਰਿਫਤਾਰ

ਐਸ.ਏ.ਐਸ ਨਗਰ, 27 ਸਤੰਬਰ 2023 (ਬਲਜੀਤ ਮਰਵਾਹਾ): ਰੂਪਨਗਰ ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ...

ਵਿਭਾਗ ਦੇ ਪ੍ਰਮੁੱਖ ਸਕੱਤਰ ਰਾਖੀ ਗੁਪਤਾ ਭੰਡਾਰੀ ਨੇ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਨਵੀਂ ਦਿੱਲੀ ਵਿਖੇ ਹਾਸਿਲ ਕੀਤਾ ਐਵਾਰਡ

ਚੰਡੀਗੜ੍ਹ/ਨਵੀਂ ਦਿੱਲੀ, 27 ਸਤੰਬਰ (ਬਲਜੀਤ ਮਰਵਾਹਾ) - ਪੇਂਡੂ ਸੈਰ-ਸਪਾਟਾ ਖੇਤਰ ਵਿਚ ਕੌਮੀ ਪੱਧਰ ਤੇ...

ਸਾਉਣੀ ਮੰਡੀਕਰਨ ਸੀਜ਼ਨ 2023-24 ਲਈ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 27 ਸਤੰਬਰ (ਬਲਜੀਤ ਮਰਵਾਹਾ) : ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਹੇ ਸਾਉਣੀ ਮੰਡੀਕਰਨ...

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 35 ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ

ਚੰਡੀਗੜ੍ਹ, 27 ਸਤੰਬਰ (ਬਲਜੀਤ ਮਰਵਾਹਾ) : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.),...

ਅਪ੍ਰੈਲ 2022 ਤੋਂ ਹੁਣ ਤੱਕ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦੁਆਰਾ 4151 ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ – ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 27 ਸਤੰਬਰ (ਬਲਜੀਤ ਮਰਵਾਹਾ) - ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ...