June 6, 2026, 9:56 pm
----------- Advertisement -----------
HomeNewsLatest Newsਵਿਲੀਅਮਸਨ ਨੇ ਛੱਡੀ ਨਿਊਜ਼ੀਲੈਂਡ ਟੈਸਟ ਟੀਮ ਦੀ ਕਪਤਾਨੀ, ਹੁਣ ਇਹ ਖਿਡਾਰੀ ਸੰਭਾਲੇਗਾ...

ਵਿਲੀਅਮਸਨ ਨੇ ਛੱਡੀ ਨਿਊਜ਼ੀਲੈਂਡ ਟੈਸਟ ਟੀਮ ਦੀ ਕਪਤਾਨੀ, ਹੁਣ ਇਹ ਖਿਡਾਰੀ ਸੰਭਾਲੇਗਾ ਕਮਾਨ

Published on

----------- Advertisement -----------

ਨਿਊਜ਼ੀਲੈਂਡ ਦੇ ਸਟਾਰ ਬੱਲੇਬਾਜ਼ ਕੇਨ ਵਿਲੀਅਮਸਨ ਨੇ ਟੈਸਟ ਟੀਮ ਦੀ ਕਪਤਾਨੀ ਛੱਡ ਦਿੱਤੀ ਹੈ। ਨਿਊਜ਼ੀਲੈਂਡ ਕ੍ਰਿਕਟ ਬੋਰਡ ਨੇ ਦੱਸਿਆ ਕਿ ਕੇਨ ਵਿਲੀਅਮਸਨ ਨੇ ਟੈਸਟ ਟੀਮ ਦੀ ਕਪਤਾਨੀ ਛੱਡਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਵਿਲੀਅਮਸਨ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਹੈ ਕਿ ਕੇਨ ਵਿਲੀਅਮਸਨ ਵਨਡੇ ਅਤੇ ਟੀ-20 ਵਿੱਚ ਨਿਊਜ਼ੀਲੈਂਡ ਦੇ ਕਪਤਾਨ ਬਣੇ ਰਹਿਣਗੇ। ਉਹ 2023 ਵਨਡੇ ਵਿਸ਼ਵ ਕੱਪ ਅਤੇ 2024 ਟੀ-20 ਵਿਸ਼ਵ ਕੱਪ ਦੀ ਤਿਆਰੀ ਕਰਨਗੇ।
ਉਨ੍ਹਾਂ ਦੀ ਥਾਂ ‘ਤੇ ਟਿਮ ਸਾਊਦੀ ਨੂੰ ਨਿਊਜ਼ੀਲੈਂਡ ਦਾ ਨਵਾਂ ਟੈਸਟ ਕਪਤਾਨ ਬਣਾਇਆ ਗਿਆ ਹੈ। ਟਿਮ ਸਾਊਦੀ ਪਾਕਿਸਤਾਨ ਖਿਲਾਫ ਟੈਸਟ ਸੀਰੀਜ਼ ‘ਚ ਕੀਵੀ ਟੀਮ ਦੀ ਕਪਤਾਨੀ ਕਰਨਗੇ। 34 ਸਾਲਾ ਸਾਊਦੀ, ਸੱਜੇ ਹੱਥ ਦੇ ਮੱਧਮ ਤੇਜ਼ ਗੇਂਦਬਾਜ਼ ਨੇ ਹੁਣ ਤੱਕ 88 ਟੈਸਟ ਮੈਚ ਖੇਡੇ ਹਨ। ਕ੍ਰਿਕਟ ਦੇ ਇਸ ਲੰਬੇ ਫਾਰਮੈਟ ‘ਚ ਉਨ੍ਹਾਂ ਨੇ ਕੁੱਲ 347 ਵਿਕਟਾਂ ਹਾਸਲ ਕੀਤੀਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਟੈਸਟ ਮੈਚਾਂ ‘ਚ 5 ਅਰਧ ਸੈਂਕੜਿਆਂ ਦੀ ਮਦਦ ਨਾਲ 1855 ਦੌੜਾਂ ਬਣਾਈਆਂ ਹਨ। ਉਸ ਨੇ ਵਨਡੇ ‘ਚ 204 ਅਤੇ ਟੀ-20 ਅੰਤਰਰਾਸ਼ਟਰੀ ‘ਚ 134 ਵਿਕਟਾਂ ਹਾਸਲ ਕੀਤੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...