ਕੋਲਕਾਤਾ ਨਾਈਟ ਰਾਈਡਰਜ਼ ਨੇ ਇੰਡੀਅਨ ਪ੍ਰੀਮੀਅਰ ਲੀਗ-2024 ਦੇ ਤੀਜੇ ਮੈਚ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਨੂੰ ਜਿੱਤ ਲਈ 209 ਦੌੜਾਂ ਦਾ ਟੀਚਾ ਦਿੱਤਾ ਹੈ। ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ‘ਚ 7 ਵਿਕਟਾਂ ‘ਤੇ 208 ਦੌੜਾਂ ਬਣਾਈਆਂ।
ਕੋਲਕਾਤਾ ਲਈ ਆਂਦਰੇ ਰਸੇਲ ਨੇ ਈਡਨ ਗਾਰਡਨ ਸਟੇਡੀਅਮ ‘ਚ 25 ਗੇਂਦਾਂ ‘ਤੇ ਅਜੇਤੂ 64 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ, ਜਦਕਿ ਫਿਲ ਸਾਲਟ ਨੇ 40 ਗੇਂਦਾਂ ‘ਤੇ 3 ਚੌਕਿਆਂ ਅਤੇ 3 ਛੱਕਿਆਂ ਦੀ ਮਦਦ ਨਾਲ 54 ਦੌੜਾਂ ਬਣਾਈਆਂ। ਰਮਨਦੀਪ ਸਿੰਘ ਨੇ 35 ਦੌੜਾਂ ਅਤੇ ਰਿੰਕੂ ਸਿੰਘ ਨੇ 23 ਦੌੜਾਂ ਦਾ ਯੋਗਦਾਨ ਪਾਇਆ।
ਟੀ ਨਟਰਾਜਨ ਨੇ ਤਿੰਨ ਵਿਕਟਾਂ ਲਈਆਂ। ਮਯੰਕ ਮਾਰਕੰਡੇ ਨੂੰ ਦੋ ਸਫਲਤਾਵਾਂ ਮਿਲੀਆਂ। ਪੈਟ ਕਮਿੰਸ ਨੂੰ ਇਕ ਵਿਕਟ ਮਿਲੀ।











