June 2, 2026, 11:34 am
----------- Advertisement -----------
HomeNewsBreaking NewsIPL 'ਚ ਅੱਜ ਕੋਲਕਾਤਾ ਬਨਾਮ ਮੁੰਬਈ: KKR ਜਿੱਤ ਕੇ ਕਰ ਸਕਦਾ ਹੈ...

IPL ‘ਚ ਅੱਜ ਕੋਲਕਾਤਾ ਬਨਾਮ ਮੁੰਬਈ: KKR ਜਿੱਤ ਕੇ ਕਰ ਸਕਦਾ ਹੈ ਕੁਆਲੀਫਾਈ

Published on

----------- Advertisement -----------

ਕੋਲਕਾਤਾ, 11 ਮਈ 2024 – ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਦੇ 60ਵੇਂ ਮੈਚ ‘ਚ ਅੱਜ ਕੋਲਕਾਤਾ ਨਾਈਟ ਰਾਈਡਰਜ਼ ਦਾ ਸਾਹਮਣਾ ਮੁੰਬਈ ਇੰਡੀਅਨਜ਼ ਨਾਲ ਹੋਵੇਗਾ। ਇਹ ਮੈਚ ਕੋਲਕਾਤਾ ਦੇ ਘਰੇਲੂ ਮੈਦਾਨ ਈਡਨ ਗਾਰਡਨ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਮੈਚ ਦਾ ਟਾਸ ਸ਼ਾਮ 7 ਵਜੇ ਹੋਵੇਗਾ। KKR ਅਤੇ MI ਵਿਚਾਲੇ ਇਸ ਸੀਜ਼ਨ ਦਾ ਇਹ ਦੂਜਾ ਮੈਚ ਹੋਵੇਗਾ। ਪਿਛਲੇ ਮੈਚ ਵਿੱਚ ਕੋਲਕਾਤਾ ਨੇ 24 ਦੌੜਾਂ ਨਾਲ ਜਿੱਤ ਦਰਜ ਕੀਤੀ ਸੀ।

ਅੱਜ ਕੋਲਕਾਤਾ ਦਾ ਸੀਜ਼ਨ ਦਾ 12ਵਾਂ ਮੈਚ ਹੋਵੇਗਾ। ਟੀਮ ਨੇ 11 ‘ਚੋਂ 8 ਮੈਚ ਜਿੱਤੇ ਅਤੇ 3 ਹਾਰੇ। ਟੀਮ ਅੰਕ ਸੂਚੀ ‘ਚ ਸਿਖਰ ‘ਤੇ ਹੈ। ਇਹ ਮੁੰਬਈ ਦਾ 13ਵਾਂ ਮੈਚ ਹੋਵੇਗਾ, ਮੁੰਬਈ 12 ਮੈਚਾਂ ‘ਚੋਂ 4 ਜਿੱਤ ਕੇ ਅਤੇ 8 ਹਾਰ ਕੇ 8 ਅੰਕਾਂ ਨਾਲ 8ਵੇਂ ਨੰਬਰ ‘ਤੇ ਹੈ। ਅੱਜ ਦਾ ਮੈਚ ਜਿੱਤ ਕੇ ਕੇਕੇਆਰ ਪਲੇਆਫ ਲਈ ਕੁਆਲੀਫਾਈ ਕਰ ਲਵੇਗੀ। ਮੁੰਬਈ ਪਹਿਲਾਂ ਹੀ ਪਲੇਆਫ ਦੀ ਦੌੜ ਤੋਂ ਬਾਹਰ ਹੋ ਚੁੱਕੀ ਹੈ।

ਦੋਵਾਂ ਵਿਚਾਲੇ 33 ਆਈਪੀਐਲ ਮੈਚ ਖੇਡੇ ਗਏ ਹਨ, ਜਿਨ੍ਹਾਂ ਵਿੱਚੋਂ ਮੁੰਬਈ ਨੇ 23 ਅਤੇ ਕੋਲਕਾਤਾ ਨੇ 10 ਜਿੱਤੇ ਹਨ। ਦੋਵੇਂ ਟੀਮਾਂ ਈਡਨ ਗਾਰਡਨ ‘ਤੇ 10 ਵਾਰ ਆਹਮੋ-ਸਾਹਮਣੇ ਹੋਈਆਂ, MI ਨੇ 7 ਵਾਰ ਅਤੇ ਕੇਕੇਆਰ ਨੇ ਸਿਰਫ 3 ਵਾਰ ਜਿੱਤ ਦਰਜ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...