September 6, 2026, 3:58 pm
----------- Advertisement -----------
HomeNewsBreaking NewsSRH ਕੋਲੋਂ ਹਾਰ ਤੋਂ ਬਾਅਦ KL ਰਾਹੁਲ 'ਤੇ ਭੜਕੇ LSG ਮਾਲਕ !...

SRH ਕੋਲੋਂ ਹਾਰ ਤੋਂ ਬਾਅਦ KL ਰਾਹੁਲ ‘ਤੇ ਭੜਕੇ LSG ਮਾਲਕ ! ਵੀਡੀਓ ਹੋ ਰਹੀ ਵਾਇਰਲ

Published on

----------- Advertisement -----------

ਹੈਦਰਾਬਾਦ, 9 ਮਈ 2024 – ਸਨਰਾਈਜ਼ਰਜ਼ ਹੈਦਰਾਬਾਦ (SRH) ਅਤੇ ਲਖਨਊ ਸੁਪਰ ਜਾਇੰਟਸ (SSG) ਵਿਚਾਲੇ 8 ਮਈ ਨੂੰ ਇੰਡੀਅਨ ਪ੍ਰੀਮੀਅਰ ਲੀਗ 2024 (IPL 2024) ਦਾ 57ਵਾਂ ਮੈਚ ਖੇਡਿਆ ਗਿਆ। ਹੈਦਰਾਬਾਦ ਵਿੱਚ ਹੋਏ ਇਸ ਮੈਚ ਵਿੱਚ ਲਖਨਊ ਨੂੰ 10 ਵਿਕਟਾਂ ਨਾਲ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਟ੍ਰੈਵਿਸ ਹੈੱਡ ਅਤੇ ਅਭਿਸ਼ੇਕ ਸ਼ਰਮਾ ਨੇ ਮਿਲ ਕੇ 58 ਗੇਂਦਾਂ ਵਿੱਚ 166 ਦੌੜਾਂ ਦਾ ਰਿਕਾਰਡ ਤੋੜ ਟੀਚਾ ਹਾਸਲ ਕੀਤਾ, ਜੋ ਪੁਰਸ਼ਾਂ ਦੇ ਟੀ-20 ਕ੍ਰਿਕਟ ਵਿੱਚ ਹੁਣ ਤੱਕ ਦਾ ਸਭ ਤੋਂ ਵੱਧ ਦਸ ਓਵਰ ‘ਚ ਚੇਜ ਕੀਤਾ ਸਕੋਰ ਹੈ।

ਇਸ ਮੈਚ ‘ਚ ਹਾਰ ਤੋਂ ਬਾਅਦ ਕੇਐੱਲ ਰਾਹੁਲ ਅਤੇ ਲਖਨਊ ਟੀਮ ਦੇ ਮਾਲਕ ਸੰਜੀਵ ਗੋਇਨਕਾ ਵਿਚਾਲੇ ਇਕ ਵੀਡੀਓ ਚਰਚਾ ‘ਚ ਹੈ, ਜਿਸ ‘ਚ ਉਹ ਕੇਐੱਲ ਰਾਹੁਲ ‘ਤੇ ਕਾਫੀ ਗੁੱਸੇ ‘ਚ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਦੇਖ ਕੇ ਕ੍ਰਿਕਟ ਪ੍ਰਸ਼ੰਸਕ ਵੀ ਕਾਫੀ ਗੁੱਸੇ ‘ਚ ਨਜ਼ਰ ਆਏ। ਉਨ੍ਹਾਂ ਗੋਇਨਕਾ ਦੇ ਵਿਵਹਾਰ ‘ਤੇ ਸਵਾਲ ਖੜ੍ਹੇ ਕੀਤੇ।

ਇਸ ਮੈਚ ‘ਚ ਸਨਰਾਈਜ਼ਰਸ ਹੈਦਰਾਬਾਦ ਤੋਂ 10 ਵਿਕਟਾਂ ਨਾਲ ਹਾਰਨ ਤੋਂ ਬਾਅਦ ਕੇਐੱਲ ਰਾਹੁਲ ਲਖਨਊ ਸੁਪਰ ਜਾਇੰਟਸ ਟੀਮ ਦੇ ਮਾਲਕ ਸੰਜੀਵ ਗੋਇਨਕਾ ਦੇ ਸਾਹਮਣੇ ਪੂਰੀ ਤਰ੍ਹਾਂ ਬੇਵੱਸ ਨਜ਼ਰ ਆਏ। ਵੀਡੀਓ ਨੂੰ ਦੇਖਦੇ ਹੋਏ ਕੁਮੈਂਟੇਟਰ ਵੀ ਇਹ ਕਹਿਣ ‘ਚ ਆਪਣੇ ਆਪ ਨੂੰ ਨਹੀਂ ਸਕੇ ਕਿ ਅਜਿਹੀ ਗੱਲਬਾਤ ਡਰੈਸਿੰਗ ਰੂਮ ਦੇ ਅੰਦਰ ਬੰਦ ਕਮਰੇ ‘ਚ ਹੋਣੀ ਚਾਹੀਦੀ ਹੈ। ਰਾਹੁਲ ਨਾਲ ਗੱਲਬਾਤ ‘ਚ ਗੋਇਨਕਾ ਕਾਫੀ ਗੁੱਸੇ ‘ਚ ਨਜ਼ਰ ਆਏ। ਇਹ ਵੀਡੀਓ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਵਾਇਰਲ ਹੋ ਰਿਹਾ ਹੈ।

ਵੀਡੀਓ ਦੇ ਵਾਇਰਲ ਹੁੰਦੇ ਹੀ ਕਈ ਕ੍ਰਿਕਟ ਪ੍ਰਸ਼ੰਸਕਾਂ ਅਤੇ ਯੂਜ਼ਰਸ ਇਹ ਕਹਿਣ ਤੋਂ ਬਾਜ਼ ਨਹੀਂ ਆਏ ਕਿ ਹਾਰ ਤੋਂ ਬਾਅਦ ਮੈਦਾਨ ‘ਤੇ ਗੋਇਨਕਾ ਦਾ ਇਸ ਤਰ੍ਹਾਂ ਦੀ ਗੱਲ ਕਰਨਾ ਗਲਤ ਸੀ, ਜਦੋਂ ਕਿ ਮੈਦਾਨ ‘ਚ ਚਾਰੇ ਪਾਸੇ ਉਨ੍ਹਾਂ ‘ਤੇ ਕੈਮਰੇ ਲੱਗੇ ਹੋਏ ਸਨ। ਕੁੱਲ ਮਿਲਾ ਕੇ, ਜੋ ਵੀਡੀਓ ਸਾਹਮਣੇ ਆਏ ਹਨ, ਉਹ ਕ੍ਰਿਕਟ ਪ੍ਰਸ਼ੰਸਕਾਂ ਨੂੰ ਦੁਖੀ ਕਰਨ ਵਾਲੇ ਸਨ। ਸੋਸ਼ਲ ਮੀਡੀਆ ਯੂਜ਼ਰਸ ਨੇ ਇਨ੍ਹਾਂ ਵੀਡੀਓਜ਼ ਨੂੰ ਦੇਖਿਆ ਅਤੇ ਕਿਹਾ ਕਿ ਗੋਇਨਕਾ ਨੇ ਜੋ ਕੀਤਾ ਉਹ ਸਹੀ ਨਹੀਂ ਸੀ।

ਸੰਜੀਵ ਗੋਇਨਕਾ ਦਾ ਗੁੱਸਾ ਸਿਰਫ ਕੇਐੱਲ ਰਾਹੁਲ ਤੱਕ ਹੀ ਸੀਮਤ ਨਹੀਂ ਰਿਹਾ, ਸਗੋਂ ਉਨ੍ਹਾਂ ਦਾ ਗੁੱਸਾ ਟੀਮ ਦੇ ਮੁੱਖ ਕੋਚ ਜਸਟਿਨ ਲੈਂਗਰ ‘ਤੇ ਵੀ ਭੜਕਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...