September 13, 2026, 10:51 pm
----------- Advertisement -----------
HomeNewsLatest Newsਕੌਮੀ ਵਾਕਿੰਗ ਚੈਂਪੀਅਨਸ਼ਿਪ 'ਚ ਮਾਨਸਾ ਦੀ ਮੰਜੂ ਨੇ 35 ਕਿਲੋਮੀਟਰ ਵਿੱਚ ਬਣਾਇਆ...

ਕੌਮੀ ਵਾਕਿੰਗ ਚੈਂਪੀਅਨਸ਼ਿਪ ‘ਚ ਮਾਨਸਾ ਦੀ ਮੰਜੂ ਨੇ 35 ਕਿਲੋਮੀਟਰ ਵਿੱਚ ਬਣਾਇਆ ਨੈਸ਼ਨਲ ਰਿਕਾਰਡ

Published on

----------- Advertisement -----------

ਚੰਡੀਗੜ੍ਹ : ਰਾਂਚੀ ਵਿਖੇ ਚੱਲ ਰਹੀ 10ਵੀਂ ਕੌਮੀ ਵਾਕਿੰਗ ਚੈਂਪੀਅਨਸ਼ਿਪ ਵਿੱਚ ਅੱਜ ਪੰਜਾਬ ਦੀ ਅਥਲੀਟ ਮੰਜੂ ਨੇ 35 ਕਿਲੋਮੀਟਰ ਪੈਦਲ ਤੋਰ ਵਿੱਚ 2.57.54 ਸਮੇਂ ਨਾਲ ਨਵਾਂ ਨੈਸ਼ਨਲ ਰਿਕਾਰਡ ਬਣਾਉਂਦਿਆਂ ਸੋਨੇ ਦਾ ਤਮਗ਼ਾ ਜਿੱਤਿਆ। ਮਾਨਸਾ ਜ਼ਿਲੇ ਦੇ ਪਿੰਡ ਖੈਰਾ ਖੁਰਦ ਦੀ ਅਥਲੀਟ ਮੰਜੂ ਨੇ ਇਸ ਸਾਲ ਹੋਣ ਵਾਲੀਆਂ ਏਸ਼ਿਆਈ ਖੇਡਾਂ ਲਈ ਵੀ ਕੁਆਲੀਫਾਈ ਕਰ ਲਿਆ।

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕੌਮੀ ਵਾਕਿੰਗ ਚੈਂਪੀਅਨਸ਼ਿਪ ਵਿੱਚ ਅਕਸ਼ਦੀਪ ਸਿੰਘ ਦੀ ਪ੍ਰਾਪਤੀ ਤੋਂ ਅੱਜ ਮੰਜੂ ਵੱਲੋਂ ਨਵਾਂ ਨੈਸ਼ਨਲ ਰਿਕਾਰਡ ਸਥਾਪਤ ਹੋਣ ਉਤੇ ਮੁਬਾਰਕਬਾਦ ਦਿੱਤੀ। ਉਨ੍ਹਾਂ ਮੰਜੂ ਨੂੰ ਏਸ਼ਿਆਈ ਖੇਡਾਂ ਲਈ ਵੀ ਸ਼ੁਭਕਾਮਨਾਵਾਂ ਦਿੱਤੀਆਂ। ਇਸ ਤੋਂ ਪਹਿਲਾਂ ਮੀਤ ਹੇਅਰ ਨੇ ਬੀਤੇ ਦਿਨ ਨਵਾਂ ਨੈਸ਼ਨਲ ਰਿਕਾਰਡ ਬਣਾ ਕੇ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਹੋਏ ਪਹਿਲੇ ਭਾਰਤੀ ਅਥਲੀਟ ਅਕਸ਼ਦੀਪ ਸਿੰਘ ਅਤੇ ਉਸ ਦੇ ਪਿਤਾ ਗੁਰਜੰਟ ਸਿੰਘ ਨੂੰ ਨਿੱਜੀ ਤੌਰ ਉਤੇ ਫੋਨ ਕਰਕੇ ਵਧਾਈਆਂ ਦਿੱਤੀਆਂ। ਉਨ੍ਹਾਂ ਅਥਲੀਟ ਨੂੰ ਏਸ਼ਿਆਈ ਤੇ ਓਲੰਪਿਕ ਖੇਡਾਂ ਦੀ ਤਿਆਰੀ ਲਈ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਦੀ ਮੱਦਦ ਦਾ ਵਿਸ਼ਵਾਸ ਦਿਵਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਉਸ ਨੂੰ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕਰਨਗੇ। ਖੇਡ ਮੰਤਰੀ ਨੇ ਇਹ ਵੀ ਕਿਹਾ ਕਿ ਉਹ ਇਸ ਸ਼ਨਿਚਰਵਾਰ ਕਾਹਨੇਕੇ ਪਿੰਡ ਆ ਕੇ ਨਿੱਜੀ ਤੌਰ ਉਤੇ ਮੁਬਾਰਕਾਂ ਦੇਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...