November 15, 2026, 3:11 am
----------- Advertisement -----------
HomeNewsBreaking Newsਮੈਰੀਕਾਮ ਨੇ ਕਿਹਾ- ਮੈਂ ਸੰਨਿਆਸ ਨਹੀਂ ਲਿਆ: ਇਸ ਤੋਂ ਪਹਿਲਾਂ ਬੌਕਸਿੰਗ ਨੂੰ...

ਮੈਰੀਕਾਮ ਨੇ ਕਿਹਾ- ਮੈਂ ਸੰਨਿਆਸ ਨਹੀਂ ਲਿਆ: ਇਸ ਤੋਂ ਪਹਿਲਾਂ ਬੌਕਸਿੰਗ ਨੂੰ ਅਲਵਿਦਾ ਕਹਿਣ ਦੀਆਂ ਆਈਆਂ ਸੀ ਖ਼ਬਰਾਂ

Published on

----------- Advertisement -----------
  • ਕਿਹਾ- ਮੈਨੂੰ ਗਲਤ ਸਮਝਿਆ ਗਿਆ ਸੀ

ਨਵੀਂ ਦਿੱਲੀ, 25 ਜਨਵਰੀ 2024 – ਬੌਕਸਿੰਗ ਵਿੱਚ ਛੇ ਵਾਰ ਦੀ ਵਿਸ਼ਵ ਚੈਂਪੀਅਨ, ਐਮਸੀ ਮੈਰੀਕਾਮ (ਮੰਗਤੇ ਚੁੰਗਨੇਜਾਂਗ ਮੈਰੀ ਕਾਮ) ਨੇ ਸੰਨਿਆਸ ਨਹੀਂ ਲਿਆ ਹੈ। ਉਸ ਨੇ ਵੀਰਵਾਰ ਨੂੰ ਦੱਸਿਆ ਕਿ ਮੇਰੇ ਸ਼ਬਦਾਂ ਦਾ ਗਲਤ ਮਤਲਬ ਕੱਢਿਆ ਗਿਆ।

ਉਸ ਨੇ ਕਿਹਾ, ‘ਮੈਂ ਅਜੇ ਸੰਨਿਆਸ ਦਾ ਐਲਾਨ ਨਹੀਂ ਕੀਤਾ ਹੈ ਅਤੇ ਮੇਰੇ ਵਿਚਾਰਾਂ ਨੂੰ ਗਲਤ ਤਰੀਕੇ ਨਾਲ ਅੱਗੇ ਰੱਖਿਆ ਗਿਆ ਹੈ। ਜਦੋਂ ਵੀ ਮੈਨੂੰ ਇਸ ਦਾ ਐਲਾਨ ਕਰਨਾ ਹੋਵੇਗਾ, ਮੈਂ ਨਿੱਜੀ ਤੌਰ ‘ਤੇ ਮੀਡੀਆ ਸਾਹਮਣੇ ਪੇਸ਼ ਹੋਵਾਂਗੀ। ਮੈਂ ਕੁਝ ਮੀਡੀਆ ਰਿਪੋਰਟਾਂ ਦੇਖੀਆਂ ਹਨ ਜਿਨ੍ਹਾਂ ਵਿੱਚ ਕਿਹਾ ਗਿਆ ਹੈ ਕਿ ਮੈਂ ਆਪਣੀ ਸੰਨਿਆਸ ਦਾ ਐਲਾਨ ਕਰ ਦਿੱਤਾ ਹੈ ਅਤੇ ਇਹ ਸੱਚ ਨਹੀਂ ਹੈ।

ਦਰਅਸਲ, ਮੀਡੀਆ ਰਿਪੋਰਟਾਂ ਦੇ ਅਨੁਸਾਰ, ਉਸਨੇ ਬੁੱਧਵਾਰ ਰਾਤ ਨੂੰ ਇੱਕ ਇਵੈਂਟ ਵਿੱਚ ਆਪਣੇ ਸੰਨਿਆਸ ਦਾ ਐਲਾਨ ਕੀਤਾ ਸੀ। ਮੈਰੀਕਾਮ ਨੇ ਆਪਣਾ ਆਖਰੀ ਮੈਚ ਰਾਸ਼ਟਰਮੰਡਲ ਖੇਡਾਂ 2022 ਲਈ ਟਰਾਇਲਾਂ ਦੌਰਾਨ ਖੇਡਿਆ ਸੀ।

ਮੈਰੀਕਾਮ ਨੇ ਇਸ ਈਵੈਂਟ ‘ਚ ਕਿਹਾ ਸੀ- ਮੈਂ ਆਪਣੀ ਜ਼ਿੰਦਗੀ ‘ਚ ਸਭ ਕੁਝ ਹਾਸਲ ਕੀਤਾ ਹੈ। ਮੈਨੂੰ ਅਜੇ ਵੀ ਮੁਕਾਬਲੇ ਖੇਡਣ ਦੀ ਭੁੱਖ ਹੈ, ਪਰ ਅੰਤਰਰਾਸ਼ਟਰੀ ਮੁੱਕੇਬਾਜ਼ੀ ਫੈਡਰੇਸ਼ਨ ਦੇ ਨਿਯਮ ਮੈਨੂੰ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦਿੰਦੇ ਹਨ। ਪੁਰਸ਼ ਅਤੇ ਮਹਿਲਾ ਮੁੱਕੇਬਾਜ਼ਾਂ ਨੂੰ ਸਿਰਫ਼ 40 ਸਾਲ ਦੀ ਉਮਰ ਤੱਕ ਹੀ ਮੁੱਕੇਬਾਜ਼ੀ ਕਰਨ ਦੀ ਇਜਾਜ਼ਤ ਹੈ, ਇਸ ਲਈ ਮੈਂ ਹੁਣ ਕਿਸੇ ਵੱਡੇ ਟੂਰਨਾਮੈਂਟ ਵਿੱਚ ਹਿੱਸਾ ਨਹੀਂ ਲੈ ਸਕਦੀ।

ਮੈਰੀਕਾਮ 41 ਸਾਲ ਦੀ ਹੋ ਗਈ ਹੈ। ਉਸਨੇ 2012 ਦੀਆਂ ਲੰਡਨ ਓਲੰਪਿਕ ਖੇਡਾਂ ਵਿੱਚ ਭਾਰਤ ਲਈ ਕਾਂਸੀ ਦਾ ਤਗਮਾ ਜਿੱਤਿਆ ਸੀ। ਉਹ 6 ਵਾਰ ਵਿਸ਼ਵ ਚੈਂਪੀਅਨ ਵੀ ਰਹਿ ਚੁੱਕੀ ਹੈ। ਮੈਰੀਕਾਮ ਅਜਿਹਾ ਕਰਨ ਵਾਲੀ ਇਕਲੌਤੀ ਮਹਿਲਾ ਮੁੱਕੇਬਾਜ਼ ਹੈ। ਇਸ ਤੋਂ ਇਲਾਵਾ ਉਹ 5 ਵਾਰ ਏਸ਼ੀਅਨ ਚੈਂਪੀਅਨਸ਼ਿਪ ਜਿੱਤਣ ਵਾਲੀ ਇਕਲੌਤੀ ਖਿਡਾਰਨ ਵੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...