September 11, 2026, 4:34 am
----------- Advertisement -----------
HomeNewsBreaking Newsਅੱਜ ਵਿਸ਼ਵ ਕੱਪ 'ਚ ਇੰਗਲੈਂਡ ਅਤੇ ਸ਼੍ਰੀਲੰਕਾ ਵਿਚਾਲੇ ਹੋਵੇਗਾ ਮੈਚ, ਇੰਗਲੈਂਡ ਨੂੰ...

ਅੱਜ ਵਿਸ਼ਵ ਕੱਪ ‘ਚ ਇੰਗਲੈਂਡ ਅਤੇ ਸ਼੍ਰੀਲੰਕਾ ਵਿਚਾਲੇ ਹੋਵੇਗਾ ਮੈਚ, ਇੰਗਲੈਂਡ ਨੂੰ ਪਿਛਲੇ 16 ਸਾਲਾਂ ਤੋਂ ਟੂਰਨਾਮੈਂਟ ਵਿੱਚ ਸ਼੍ਰੀਲੰਕਾ ਤੋਂ ਜਿੱਤ ਨਹੀਂ ਹੋਈ ਨਸੀਬ

Published on

----------- Advertisement -----------

ਬੈਂਗਲੁਰੂ, 26 ਅਕਤੂਬਰ 2023 – ਮੌਜੂਦਾ ਚੈਂਪੀਅਨ ਇੰਗਲੈਂਡ ਦੀ ਟੀਮ ਅੱਜ ਯਾਨੀ 26 ਅਕਤੂਬਰ ਨੂੰ ਵਨਡੇ ਵਿਸ਼ਵ ਕੱਪ 2023 ਵਿੱਚ ਸ਼੍ਰੀਲੰਕਾ ਦਾ ਸਾਹਮਣਾ ਕਰੇਗੀ। ਇਹ ਮੈਚ ਬੈਂਗਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ ‘ਚ ਦੁਪਹਿਰ 2 ਵਜੇ ਤੋਂ ਖੇਡਿਆ ਜਾਵੇਗਾ। ਟਾਸ ਅੱਧਾ ਘੰਟਾ ਪਹਿਲਾਂ ਯਾਨੀ ਦੁਪਹਿਰ 1:30 ਵਜੇ ਹੋਵੇਗਾ।

ਇੰਗਲੈਂਡ ਪਿਛਲੇ 16 ਸਾਲਾਂ ਤੋਂ ਵਨਡੇ ਵਿਸ਼ਵ ਕੱਪ ‘ਚ ਸ਼੍ਰੀਲੰਕਾ ਖਿਲਾਫ ਜਿੱਤ ਦਾ ਇੰਤਜ਼ਾਰ ਕਰ ਰਿਹਾ ਹੈ। ਟੀਮ ਦੀ ਆਖਰੀ ਜਿੱਤ 1999 ਵਿੱਚ ਹੋਈ ਸੀ। ਉਦੋਂ ਤੋਂ ਲੈ ਕੇ, ਦੋਵਾਂ ਟੀਮਾਂ ਵਿਚਕਾਰ ਚਾਰ ਮੈਚ (2007, 2011, 2015 ਅਤੇ 2019) ਖੇਡੇ ਗਏ ਅਤੇ ਇੰਗਲਿਸ਼ ਟੀਮ ਸਾਰੇ ਹਾਰ ਗਈ। ਭਾਵ ਸ਼੍ਰੀਲੰਕਾ ਨੇ ਪਿਛਲੇ ਚਾਰ ਮੈਚ ਲਗਾਤਾਰ ਜਿੱਤੇ ਹਨ।

ਇਸ ਵਿਸ਼ਵ ਕੱਪ ਵਿੱਚ ਦੋਵਾਂ ਟੀਮਾਂ ਦਾ ਇਹ ਪੰਜਵਾਂ ਮੈਚ ਹੋਵੇਗਾ। ਇੰਗਲੈਂਡ ਨੇ 4 ‘ਚੋਂ ਸਿਰਫ ਇਕ ਜਿੱਤਿਆ ਹੈ ਅਤੇ ਤਿੰਨ ਹਾਰੇ ਹਨ। ਦੂਜੇ ਪਾਸੇ ਸ੍ਰੀਲੰਕਾ ਨੇ ਵੀ ਚਾਰ ਵਿੱਚੋਂ ਤਿੰਨ ਹਾਰੇ ਹਨ ਅਤੇ ਸਿਰਫ਼ ਇੱਕ ਜਿੱਤਿਆ ਹੈ।

ਦੋਵਾਂ ਟੀਮਾਂ ਵਿਚਾਲੇ ਹੁਣ ਤੱਕ ਕੁੱਲ 78 ਵਨਡੇ ਖੇਡੇ ਗਏ ਹਨ। ਇੰਗਲੈਂਡ ਨੇ 38 ਅਤੇ ਸ਼੍ਰੀਲੰਕਾ ਨੇ 36 ਵਿੱਚ ਜਿੱਤ ਦਰਜ ਕੀਤੀ। ਤਿੰਨ ਮੈਚਾਂ ਦਾ ਕੋਈ ਨਤੀਜਾ ਨਹੀਂ ਨਿਕਲਿਆ ਅਤੇ ਇੱਕ ਟਾਈ ਰਿਹਾ। ਟੂਰਨਾਮੈਂਟ ਦੀ ਗੱਲ ਕਰੀਏ ਤਾਂ ਦੋਵਾਂ ਵਿਚਾਲੇ ਹੁਣ ਤੱਕ 11 ਮੈਚ ਖੇਡੇ ਗਏ ਹਨ, ਜਿਨ੍ਹਾਂ ‘ਚ ਇੰਗਲੈਂਡ ਨੇ 6 ਅਤੇ ਸ਼੍ਰੀਲੰਕਾ ਨੇ 5 ਜਿੱਤੇ ਹਨ।

ਇੰਗਲੈਂਡ: ਪਿਛਲੇ 5 ਵਨਡੇ ਵਿੱਚੋਂ 1 ਜਿੱਤਿਆ। 3 ਮੈਚਾਂ ‘ਚ ਹਾਰ ਦਾ ਸਾਹਮਣਾ ਕਰਨਾ ਪਿਆ। ਇੱਕ ਮੈਚ ਦਾ ਕੋਈ ਨਤੀਜਾ ਨਹੀਂ ਨਿਕਲਿਆ।
ਸ਼੍ਰੀਲੰਕਾ : ਆਖਰੀ 5 ‘ਚੋਂ 4 ‘ਚ ਹਾਰ ਦਾ ਸਾਹਮਣਾ ਕਰਨਾ ਪਿਆ। ਸਿਰਫ 1 ਮੈਚ ਜਿੱਤਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...