October 9, 2026, 7:01 am
----------- Advertisement -----------
HomeNewsBreaking Newsਏਸ਼ੀਆ ਕੱਪ 'ਚ ਅੱਜ ਫਿਰ ਭਾਰਤ ਅਤੇ ਪਾਕਿਸਤਾਨ ਦਾ ਮੁਕਾਬਲਾ, ਪਿਛਲਾ ਮੈਚ...

ਏਸ਼ੀਆ ਕੱਪ ‘ਚ ਅੱਜ ਫਿਰ ਭਾਰਤ ਅਤੇ ਪਾਕਿਸਤਾਨ ਦਾ ਮੁਕਾਬਲਾ, ਪਿਛਲਾ ਮੈਚ ਮੀਂਹ ਕਾਰਨ ਹੋਇਆ ਸੀ ਰੱਦ

Published on

----------- Advertisement -----------
  • ਪਿਛਲਾ ਮੈਚ ਮੀਂਹ ਕਾਰਨ ਹੋਇਆ ਸੀ ਰੱਦ
  • ਮੈਚ ਦੌਰਾਨ 90% ਬਾਰਿਸ਼ ਦੀ ਸੰਭਾਵਨਾ

ਨਵੀਂ ਦਿੱਲੀ, 10 ਸਤੰਬਰ 2023 – ਏਸ਼ੀਆ ਕੱਪ-2023 ਦੇ ਸੁਪਰ-4 ਪੜਾਅ ਦਾ ਤੀਜਾ ਮੈਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ ‘ਚ ਭਾਰਤੀ ਸਮੇਂ ਮੁਤਾਬਕ ਦੁਪਹਿਰ 3 ਵਜੇ ਤੋਂ ਸ਼ੁਰੂ ਹੋਵੇਗਾ। ਟਾਸ ਦੁਪਹਿਰ 2:30 ਵਜੇ ਹੋਵੇਗਾ।

ਪਾਕਿਸਤਾਨ ਨੇ ਆਪਣੇ ਪਹਿਲੇ ਸੁਪਰ-4 ਮੈਚ ਵਿੱਚ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ ਸੀ। ਇਸ ਦੇ ਨਾਲ ਹੀ ਟੀਮ ਇੰਡੀਆ ਦਾ ਇਹ ਪਹਿਲਾ ਸੁਪਰ-4 ਮੈਚ ਹੋਵੇਗਾ। ਏਸ਼ੀਆ ਕੱਪ ਦੇ ਗਰੁੱਪ ਪੜਾਅ ਦੇ ਮੈਚ ‘ਚ ਦੋਵੇਂ ਟੀਮਾਂ ਆਹਮੋ-ਸਾਹਮਣੇ ਹੋ ਚੁੱਕੀਆਂ ਹਨ। ਪੱਲੇਕੇਲੇ ਮੈਦਾਨ ‘ਤੇ ਖੇਡਿਆ ਗਿਆ ਉਹ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ।

ਭਾਰਤ ਅਤੇ ਪਾਕਿਸਤਾਨ ਵਿਚਾਲੇ ਕੁੱਲ ਮਿਲਾ ਕੇ 133 ਵਨਡੇ ਮੈਚ ਖੇਡੇ ਗਏ ਹਨ। ਭਾਰਤ ਨੇ 55 ਮੈਚ ਜਿੱਤੇ ਹਨ ਅਤੇ ਪਾਕਿਸਤਾਨ ਨੇ 73 ਮੈਚ ਜਿੱਤੇ ਹਨ। ਪੰਜ ਮੈਚਾਂ ਦਾ ਕੋਈ ਨਤੀਜਾ ਨਹੀਂ ਨਿਕਲਿਆ। ਏਸ਼ੀਆ ਕੱਪ ਦੇ ਵਨਡੇ ਫਾਰਮੈਟ ਵਿੱਚ ਦੋਵਾਂ ਵਿਚਾਲੇ 14 ਮੈਚ ਖੇਡੇ ਗਏ। ਭਾਰਤ ਨੇ 7 ਅਤੇ ਪਾਕਿਸਤਾਨ ਨੇ 5 ਜਿੱਤੇ, ਜਦਕਿ 2 ਮੈਚ ਬੇਨਤੀਜਾ ਰਹੇ ਹਨ।

ਦੋਵੇਂ ਟੀਮਾਂ ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ ‘ਚ ਵਨਡੇ ‘ਚ ਦੂਜੀ ਵਾਰ ਆਹਮੋ-ਸਾਹਮਣੇ ਹੋਣਗੀਆਂ। ਇਸ ਤੋਂ ਪਹਿਲਾਂ ਦੋਵੇਂ 2005 ‘ਚ ਏਸ਼ੀਆ ਕੱਪ ਦੌਰਾਨ ਆਹਮੋ-ਸਾਹਮਣੇ ਹੋਏ ਸਨ, ਜਦੋਂ ਪਾਕਿਸਤਾਨ 59 ਦੌੜਾਂ ਨਾਲ ਜਿੱਤਿਆ ਸੀ।

ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ ਦੀ ਪਿੱਚ ਸਪਿਨ ਦੇ ਅਨੁਕੂਲ ਹੈ। ਇੱਥੇ ਬੱਲੇਬਾਜ਼ਾਂ ਲਈ ਦੌੜਾਂ ਬਣਾਉਣੀਆਂ ਮੁਸ਼ਕਲ ਹਨ। ਇਸ ਮੈਦਾਨ ‘ਤੇ ਤੇਜ਼ ਗੇਂਦਬਾਜ਼ਾਂ ਨੂੰ ਸੰਘਰਸ਼ ਕਰਨਾ ਪੈਂਦਾ ਹੈ। ਬੰਗਲਾਦੇਸ਼ ਅਤੇ ਸ਼੍ਰੀਲੰਕਾ ਵਿਚਾਲੇ ਹੋਏ ਮੈਚ ‘ਚ ਸ਼੍ਰੀਲੰਕਾ ਨੇ ਸਿਰਫ 258 ਦੌੜਾਂ ਬਣਾਈਆਂ ਅਤੇ ਮੈਚ 21 ਦੌੜਾਂ ਨਾਲ ਜਿੱਤ ਲਿਆ। ਅਜਿਹੇ ‘ਚ ਟਾਸ ਜਿੱਤਣ ਵਾਲੀ ਟੀਮ ਪਹਿਲਾਂ ਬੱਲੇਬਾਜ਼ੀ ਕਰ ਕੇ ਵੱਡਾ ਸਕੋਰ ਬਣਾਉਣਾ ਚਾਹੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

ਅੰਤਰਰਾਸ਼ਟਰੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ, ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ...

ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ...

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ...

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਥਾਣਾ ਸਿਟੀ ਸੁਨਾਮ ਵਿੱਚ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...