June 2, 2026, 11:34 am
----------- Advertisement -----------
HomeNewsBreaking NewsIPL 'ਚ ਅੱਜ ਪੰਜਾਬ ਅਤੇ ਬੈਂਗਲੁਰੂ ਵਿਚਾਲੇ ਹੋਵੇਗਾ ਮੁਕਾਬਲਾ, ਹਾਰਨ ਵਾਲੀ ਟੀਮ...

IPL ‘ਚ ਅੱਜ ਪੰਜਾਬ ਅਤੇ ਬੈਂਗਲੁਰੂ ਵਿਚਾਲੇ ਹੋਵੇਗਾ ਮੁਕਾਬਲਾ, ਹਾਰਨ ਵਾਲੀ ਟੀਮ ਹੋਵੇਗੀ ਪਲੇਆਫ ਤੋਂ ਬਾਹਰ

Published on

----------- Advertisement -----------

ਧਰਮਸ਼ਾਲਾ, 9 ਮਈ 2024 – ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਦੇ 58ਵੇਂ ਮੈਚ ‘ਚ ਅੱਜ ਪੰਜਾਬ ਕਿੰਗਜ਼ ਦਾ ਸਾਹਮਣਾ ਰਾਇਲ ਚੈਲੰਜਰਜ਼ ਹੈਦਰਾਬਾਦ ਨਾਲ ਹੋਵੇਗਾ। ਇਹ ਮੈਚ ਹਿਮਾਚਲ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ, ਪੰਜਾਬ ਦੇ ਘਰੇਲੂ ਮੈਦਾਨ ਧਰਮਸ਼ਾਲਾ ਵਿਖੇ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਮੈਚ ਦਾ ਟਾਸ ਸ਼ਾਮ 7 ਵਜੇ ਹੋਵੇਗਾ। ਪੀਬੀਕੇਐਸ ਅਤੇ ਆਰਸੀਬੀ ਵਿਚਾਲੇ ਇਸ ਸੀਜ਼ਨ ਦਾ ਇਹ ਦੂਜਾ ਮੈਚ ਹੋਵੇਗਾ। ਪਿਛਲੇ ਮੈਚ ਵਿੱਚ ਬੈਂਗਲੁਰੂ ਨੇ 4 ਵਿਕਟਾਂ ਨਾਲ ਜਿੱਤ ਦਰਜ ਕੀਤੀ ਸੀ।

ਅੱਜ ਪੀਬੀਕੇਐਸ ਅਤੇ ਆਰਸੀਬੀ ਦੋਵਾਂ ਲਈ ਸੀਜ਼ਨ ਦਾ 12ਵਾਂ ਮੈਚ ਹੋਵੇਗਾ। ਦੋਵੇਂ ਟੀਮਾਂ ਨੇ 11 ‘ਚੋਂ 4 ਮੈਚ ਜਿੱਤੇ ਅਤੇ 7 ਹਾਰੇ ਹਨ। ਬਿਹਤਰ ਰਨ ਰੇਟ ਕਾਰਨ ਬੈਂਗਲੁਰੂ 7ਵੇਂ ਅਤੇ ਪੰਜਾਬ 8ਵੇਂ ਸਥਾਨ ‘ਤੇ ਹੈ। ਅੱਜ ਦਾ ਮੈਚ ਜਿੱਤਣ ਵਾਲੀ ਟੀਮ ਆਪਣੀ ਪਲੇਆਫ ਦੀਆਂ ਉਮੀਦਾਂ ਬਰਕਰਾਰ ਰੱਖੇਗੀ, ਜਦਕਿ ਹਾਰਨ ਵਾਲੀ ਟੀਮ ਮੁੰਬਈ ਵਾਂਗ ਲਗਭਗ ਬਾਹਰ ਹੋ ਜਾਵੇਗੀ।

ਪੰਜਾਬ ਅਤੇ ਬੈਂਗਲੁਰੂ ਵਿਚਾਲੇ ਹੁਣ ਤੱਕ 32 ਆਈਪੀਐਲ ਮੈਚ ਖੇਡੇ ਜਾ ਚੁੱਕੇ ਹਨ। ਪੰਜਾਬ ਨੇ 17 ਅਤੇ ਬੈਂਗਲੁਰੂ 15 ਵਿੱਚ ਜਿੱਤੇ। ਦੋਵੇਂ ਟੀਮਾਂ ਸਿਰਫ ਇਕ ਵਾਰ 2011 ਵਿਚ ਧਰਮਸ਼ਾਲਾ ਵਿਚ ਆਹਮੋ-ਸਾਹਮਣੇ ਹੋਈਆਂ ਸਨ, ਜਿਸ ਵਿਚ ਪੰਜਾਬ 111 ਦੌੜਾਂ ਨਾਲ ਜਿੱਤਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...