September 9, 2026, 1:06 pm
----------- Advertisement -----------
HomeNewsਮੀਤ ਹੇਅਰ ਨੇ ਏਸ਼ੀਅਨ ਗੇਮਜ਼ ਮੈਡਲਿਸਟ ਸਿਫ਼ਤ ਸਮਰਾ, ਤੇਜਿੰਦਰ ਪਾਲ ਸਿੰਘ ਤੂਰ...

ਮੀਤ ਹੇਅਰ ਨੇ ਏਸ਼ੀਅਨ ਗੇਮਜ਼ ਮੈਡਲਿਸਟ ਸਿਫ਼ਤ ਸਮਰਾ, ਤੇਜਿੰਦਰ ਪਾਲ ਸਿੰਘ ਤੂਰ ਤੇ ਹਰਮਿਲਨ ਬੈਂਸ ਦਾ ਕੀਤਾ ਸਵਾਗਤ ਤੇ ਸਨਮਾਨ

Published on

----------- Advertisement -----------

ਚੰਡੀਗੜ੍ਹ, 7 ਅਕਤੂਬਰ (ਬਲਜੀਤ ਮਰਵਾਹਾ) ਹਾਂਗਜ਼ੂ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੇ 33 ਖਿਡਾਰੀਆਂ ਨੇ 8 ਸੋਨੇ, 6 ਚਾਂਦੀ ਤੇ 5 ਕਾਂਸੀ ਦੇ ਤਮਗ਼ਿਆਂ ਸਣੇ ਕੁੱਲ 19 ਤਮਗ਼ੇ ਜਿੱਤ ਕੇ ਕੀਤਾ ਖੇਡਾਂ ਦੇ 72 ਸਾਲ ਦੇ ਇਤਿਹਾਸ ਵਿੱਚ ਹੁਣ ਤੱਕ ਦਾ ਸਰਵੋਤਮ ਪ੍ਰਦਰਸ਼ਨ ਕਰਦਿਆਂ ਸੂਬੇ ਦਾ ਕੌਮਾਂਤਰੀ ਖੇਡ ਨਕਸ਼ੇ ਉਤੇ ਨਾਮ ਰੌਸ਼ਨ ਕੀਤਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਨੂੰ ਮੁੜ ਖੇਡ ਨਕਸ਼ੇ ਉਤੇ ਨਾਮ ਚਮਕਾਉਣ ਵਾਲੇ ਤਮਗ਼ਾ ਜੇਤੂਆਂ ਨੂੰ ਜਲਦ ਹੀ ਸਾਰੇ ਖਿਡਾਰੀਆਂ ਦੇ ਦੇਸ਼ ਵਾਪਸ ਆਉਣ ਉੱਤੇ ਵਿਸ਼ੇਸ਼ ਸਮਾਗਮ ਦੌਰਾਨ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕਰਨਗੇ।

ਇਹ ਗੱਲ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਹਾਂਗਜ਼ੂ ਏਸ਼ੀਅਨ ਗੇਮਜ਼ ਵਿੱਚ ਤਮਗ਼ੇ ਜਿੱਤਣ ਵਾਲੇ ਖਿਡਾਰੀਆਂ ਸਿਫ਼ਤ ਸਮਰਾ, ਤੇਜਿੰਦਰ ਪਾਲ ਸਿੰਘ ਤੂਰ ਤੇ ਹਰਮਿਲਨ ਬੈਂਸ ਦਾ ਫਰੀਦਕੋਟ ਤੇ ਪਟਿਆਲਾ ਵਿਖੇ ਸਵਾਗਤ ਤੇ ਸਨਮਾਨ ਕਰਦਿਆਂ ਕਹੀ।

ਖੇਡ ਮੰਤਰੀ ਨੇ ਅੱਜ ਸਵੇਰੇ ਇੱਕ ਸੋਨੇ ਅਤੇ ਇੱਕ ਚਾਂਦੀ ਦਾ ਤਮਗ਼ਾ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲ ਸਿਫ਼ਤ ਸਮਰਾ ਦੀ ਫਰੀਦਕੋਟ ਰਿਹਾਇਸ਼ ਉਤੇ ਜਾ ਕੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਤਰਫੋਂ ਸਨਮਾਨ ਕਰਦਿਆਂ ਮਾਣਮੱਤੀ ਨਿਸ਼ਾਨੇਬਾਜ਼ ਨੂੰ ਵਧਾਈ ਦਿੱਤੀ। ਸ਼ਾਮ ਵੇਲੇ ਉਨ੍ਹਾਂ ਅੱਜ ਹੀ ਪੰਜਾਬ ਪਰਤੇ ਸ਼ਾਟਪੁੱਟ ਵਿੱਚ ਲਗਾਤਾਰ ਦੂਜੀ ਵਾਰ ਸੋਨ ਤਮਗਾ ਜਿੱਤਣ ਵਾਲੇ ਤੇਜਿੰਦਰ ਪਾਲ ਸਿੰਘ ਤੂਰ ਅਤੇ 800 ਤੇ 1500 ਮੀਟਰ ਦੌੜ ਵਿੱਚ ਦੋ ਚਾਂਦੀ ਦੇ ਤਮਗ਼ੇ ਜਿੱਤਣ ਵਾਲੀ ਹਰਮਿਲਨ ਬੈਂਸ ਦਾ ਪਟਿਆਲਾ ਪੁੱਜਣ ਉਤੇ ਭਰਵਾਂ ਸਵਾਗਤ ਅਤੇ ਸਨਮਾਨ ਕੀਤਾ।ਇਸ ਮੌਕੇ ਹਰਮਿਲਨ ਦੀ ਮਾਤਾ ਅਰਜੁਨਾ ਐਵਾਰਡੀ ਮਾਧੁਰੀ ਅਮਨਦੀਪ ਸਿੰਘ ਦਾ ਵੀ ਸਨਮਾਨ ਕੀਤਾ।

ਮੀਤ ਹੇਅਰ ਨੇ ਕਿਹਾ ਕਿ ਅੱਜ ਭਾਰਤੀ ਪੁਰਸ਼ ਕ੍ਰਿਕਟ ਟੀਮ ਵੱਲੋਂ ਸੋਨ ਤਮਗ਼ਾ ਜਿੱਤਿਆ ਗਿਆ ਅਤੇ ਇਸ ਟੀਮ ਵਿੱਚ ਪੰਜਾਬ ਦੇ ਅਰਸ਼ਦੀਪ ਸਿੰਘ ਤੇ ਪ੍ਰਭਸਿਮਰਨ ਸਿੰਘ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨ ਦੇ ਮਕਸਦ ਨਾਲ ਪਹਿਲੀ ਵਾਰ ਖੇਡਾਂ ਦੀ ਤਿਆਰੀ ਲਈ 4 ਕਰੋੜ 64 ਲੱਖ ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਗਈ ਹੈ, ਜਿਸ ਦੇ ਬੜੇ ਸਕਰਾਤਮਕ ਨਤੀਜੇ ਆਏ ਹਨ ਅਤੇ ਏਸ਼ਿਆਈ ਖੇਡਾਂ ਵਿੱਚ ਪੰਜਾਬ ਦੇ ਸ਼ਾਮਲ 48 ਖਿਡਾਰੀਆਂ ਵਿਚੋਂ 33 ਖਿਡਾਰੀਆਂ ਨੇ 8 ਸੋਨੇ, 6 ਚਾਂਦੀ ਤੇ 5 ਕਾਂਸੀ ਦੇ ਤਮਗ਼ਿਆਂ ਸਣੇ ਕੁੱਲ 19 ਤਮਗ਼ੇ ਜਿੱਤ ਲਏ।

ਅੱਜ ਦੋਵੇਂ ਸਵਾਗਤੀ ਸਮਾਗਮਾਂ ਮੌਕੇ ਹਲਕਾ ਘਨੌਰ ਦੇ ਵਿਧਾਇਕ ਤੇ ਕੌਮਾਂਤਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ, ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਫਿਰੋਜਪੁਰ ਸ. ਰਣਬੀਰ ਸਿੰਘ ਭੁੱਲਰ, ਓਲੰਪੀਅਨ ਅਵਨੀਤ ਕੌਰ ਸਿੱਧੂ, ਓਲੰਪੀਅਨ ਹਰਵੰਤ ਕੌਰ, ਸਾਬਕਾ ਡੀਜੀਪੀ ਰਾਜਦੀਪ ਸਿੰਘ ਗਿੱਲ, ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ, ਐਸ.ਐਸ.ਪੀ. ਫਰੀਦਕੋਟ ਹਰਜੀਤ ਸਿੰਘ, ਡਿਪਟੀ ਡਾਇਰੈਕਟਰ ਸਪੋਰਟਸ ਪਰਮਿੰਦਰ ਸਿੰਘ ਸਿੱਧੂ, ਜਿਲ੍ਹਾ ਖੇਡ ਅਫਸਰ ਬਲਜਿੰਦਰ ਸਿੰਘ ਤੇ ਹਰਪਿੰਦਰ ਸਿੰਘ ਗੱਗੀ ਸਣੇ ਵੱਡੀ ਗਿਣਤੀ ਵਿੱਚ ਖੇਡ ਪ੍ਰਸੰਸਕ ਤੇ ਖਿਡਾਰੀ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...

ਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾ

ਚੰਡੀਗੜ੍ਹ 8 ਸਤੰਬਰ:ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ...

ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ

ਨਵੀਂ ਦਿੱਲੀ, 8 ਸਤੰਬਰ:ਆਮ ਆਦਮੀ ਪਾਰਟੀ ਨੇ ਐੱਸ.ਆਈ.ਆਰ. ਦੇ ਜ਼ਰੀਏ ਲੋਕਾਂ ਦੀਆਂ ਵੋਟਾਂ ਕੱਟਣ...

ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਭਾਜਪਾ, ਕਾਂਗਰਸ ਅਤੇ ਅਕਾਲੀ ਦਲ...

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 8 ਸਤੰਬਰ:ਲੋਕਾਂ ਦੇ ਭਰਵੇਂ ਹੁੰਗਾਰੇ ਅਤੇ 83 ਫੀਸਦੀ ਤੋਂ ਵੱਧ ਨਾਗਰਿਕ ਸ਼ਿਕਾਇਤਾਂ ਦੇ...