ਇੰਡੀਅਨ ਪ੍ਰੀਮੀਅਰ ਲੀਗ-2024 ਦਾ 5ਵਾਂ ਮੈਚ 5 ਵਾਰ ਦੀ ਚੈਂਪੀਅਨ ਮੁੰਬਈ ਇੰਡੀਅਨਜ਼ (MI) ਅਤੇ 2022 ਦੀ ਜੇਤੂ ਗੁਜਰਾਤ ਟਾਇਟਨਸ (GT) ਵਿਚਾਲੇ ਸ਼ੁਰੂ ਹੋਣ ਵਾਲਾ ਹੈ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਮੁੰਬਈ ਇੰਡੀਅਨਜ਼ ਨੇ ਟੌਸ ਜਿੱਤ ਕੇ ਫੀਲਡਿੰਗ ਕਰਨ ਦਾ ਫੈਸਲਾ ਕੀਤਾ।
ਰੋਹਿਤ ਸ਼ਰਮਾ ਦੀ ਜਗ੍ਹਾ ਹਾਰਦਿਕ ਪੰਡੇ ਮੁੰਬਈ ਦੀ ਕਪਤਾਨੀ ਕਰਨਗੇ। ਗੁਜਰਾਤ ਦੀ ਕਪਤਾਨੀ ਸ਼ੁਭਮਨ ਗਿੱਲ ਕਰਨਗੇ, ਜੋ ਪਹਿਲੀ ਵਾਰ ਕਿਸੇ ਟੀਮ ਦੀ ਕਮਾਨ ਸੰਭਾਲ ਰਹੇ ਹਨ।












