November 15, 2026, 6:41 am
----------- Advertisement -----------
HomeNewsBreaking Newsਭਾਰਤ ਨੇ ਵੈਸਟਇੰਡੀਜ਼ ਨੂੰ ਆਖਰੀ ਵਨਡੇ 'ਚ 200 ਦੌੜਾਂ ਨਾਲ ਹਰਾਇਆ: ਵਨਡੇ...

ਭਾਰਤ ਨੇ ਵੈਸਟਇੰਡੀਜ਼ ਨੂੰ ਆਖਰੀ ਵਨਡੇ ‘ਚ 200 ਦੌੜਾਂ ਨਾਲ ਹਰਾਇਆ: ਵਨਡੇ ਸੀਰੀਜ਼ 2-1 ਨਾਲ ਜਿੱਤੀ

Published on

----------- Advertisement -----------
  • ਵਿੰਡੀਜ਼ ਵਿੱਚ ਟੀਮ ਇੰਡੀਆ ਦੀ ਇਹ ਸਭ ਤੋਂ ਵੱਡੀ ਜਿੱਤ,
  • ਭਾਰਤ ਦੇ 352 ਦੌੜਾਂ ਦੇ ਜਵਾਬ ‘ਚ ਵਿੰਡੀਜ਼ ਦੀ ਟੀਮ 151 ਦੌੜਾਂ ‘ਤੇ ਆਲ ਆਊਟ ਹੋ ਗਈ,
  • ਭਾਰਤ ਨੇ ਵਨਡੇ ਸੀਰੀਜ਼ 2-1 ਨਾਲ ਜਿੱਤੀ,
  • ਭਾਰਤ ਨੇ ਵੈਸਟਇੰਡੀਜ਼ ਤੋਂ ਲਗਾਤਾਰ 14ਵੀਂ ਸੀਰੀਜ਼ ਜਿੱਤੀ

ਨਵੀਂ ਦਿੱਲੀ, 2 ਅਗਸਤ 2023 – ਭਾਰਤ ਨੇ ਵਨਡੇ ਸੀਰੀਜ਼ ਦੇ ਤੀਜੇ ਅਤੇ ਫੈਸਲਾਕੁੰਨ ਮੈਚ ‘ਚ ਵੈਸਟਇੰਡੀਜ਼ ਨੂੰ 200 ਦੌੜਾਂ ਨਾਲ ਹਰਾ ਦਿੱਤਾ ਹੈ। ਇਸ ਜਿੱਤ ਦੇ ਨਾਲ ਹੀ ਭਾਰਤੀ ਟੀਮ ਨੇ ਵਨਡੇ ਸੀਰੀਜ਼ ਵੀ ਜਿੱਤ ਲਈ ਹੈ। ਟੀਮ ਨੇ ਕੈਰੇਬੀਅਨਜ਼ ਨੂੰ 2-1 ਨਾਲ ਹਰਾਇਆ। ਭਾਰਤ ਨੇ ਵੈਸਟਇੰਡੀਜ਼ ਤੋਂ ਲਗਾਤਾਰ 14ਵੀਂ ਸੀਰੀਜ਼ ਜਿੱਤੀ ਹੈ। ਇਸ ਤੋਂ ਪਹਿਲਾਂ ਭਾਰਤ ਨੇ ਟੈਸਟ ਸੀਰੀਜ਼ ਵੀ 1-0 ਨਾਲ ਜਿੱਤੀ ਸੀ।

ਕੈਰੇਬੀਅਨ ਧਰਤੀ ‘ਤੇ ਵੈਸਟਇੰਡੀਜ਼ ਖਿਲਾਫ ਭਾਰਤ ਦੀ ਇਹ ਸਭ ਤੋਂ ਵੱਡੀ ਜਿੱਤ ਹੈ। ਇਸ ਤੋਂ ਪਹਿਲਾਂ ਟੀਮ ਇੰਡੀਆ ਨੇ 2022 ‘ਚ ਵੈਸਟਇੰਡੀਜ਼ ਨੂੰ ਉਨ੍ਹਾਂ ਦੇ ਘਰ ‘ਤੇ 119 ਦੌੜਾਂ ਨਾਲ ਹਰਾਇਆ ਸੀ।

ਟੀਮ ਇੰਡੀਆ ਨੇ ਵਨਡੇ ਸੀਰੀਜ਼ ਜਿੱਤ ਕੇ ਵਿਸ਼ਵ ਕੱਪ ਮਿਸ਼ਨ ਦਾ ਬਿਗਲ ਵਜਾ ਦਿੱਤਾ ਹੈ। ਫੈਸਲਾਕੁੰਨ ਮੈਚ ਵਿੱਚ ਭਾਰਤੀ ਖਿਡਾਰੀਆਂ ਨੇ ਤਿੰਨੋਂ ਵਿਭਾਗਾਂ ਵਿੱਚ ਜ਼ਬਰਦਸਤ ਪ੍ਰਦਰਸ਼ਨ ਕੀਤਾ। ਸ਼ੁਭਮਨ ਗਿੱਲ ਮੈਨ ਆਫ ਦਾ ਮੈਚ ਅਤੇ ਈਸ਼ਾਨ ਕਿਸ਼ਨ ਪਲੇਅਰ ਆਫ ਦਾ ਸੀਰੀਜ਼ ਬਣੇ।

ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ ਨੇ ਪੋਰਟ ਆਫ ਸਪੇਨ ‘ਚ 50 ਓਵਰਾਂ ‘ਚ 5 ਵਿਕਟਾਂ ‘ਤੇ 351 ਦੌੜਾਂ ਬਣਾਈਆਂ। ਜਵਾਬ ‘ਚ ਵੈਸਟਇੰਡੀਜ਼ ਦੀ ਟੀਮ 35.3 ਓਵਰਾਂ ‘ਚ 151 ਦੌੜਾਂ ‘ਤੇ ਆਲ ਆਊਟ ਹੋ ਗਈ। 352 ਦੌੜਾਂ ਦੇ ਸਕੋਰ ਦਾ ਪਿੱਛਾ ਕਰਨ ਉਤਰੀ ਵਿੰਡੀਜ਼ ਦੀ ਟੀਮ 35.3 ਓਵਰਾਂ ‘ਚ 151 ਦੌੜਾਂ ‘ਤੇ ਆਲ ਆਊਟ ਹੋ ਗਈ। ਟੀਮ ਨੇ ਮੈਚ ‘ਚ ਲਗਾਤਾਰ ਵਿਕਟਾਂ ਗੁਆ ਦਿੱਤੀਆਂ। ਇਕ ਸਮੇਂ ਟੀਮ 88 ਦੌੜਾਂ ‘ਤੇ 8 ਵਿਕਟਾਂ ਗੁਆ ਚੁੱਕੀ ਸੀ। ਟੀਮ ਨੂੰ 20 ਦੇ ਅੰਦਰ 3 ਝਟਕੇ ਲੱਗੇ ਸਨ।

ਇਸ ਤੋਂ ਪਹਿਲਾਂ ਗੇਂਦਬਾਜ਼ਾਂ ਨੇ ਭਰਪੂਰ ਦੌੜਾਂ ਲੁਟਾ ਦਿੱਤੀਆਂ। ਚਾਰ ਗੇਂਦਬਾਜ਼ਾਂ ਨੇ 7.5+ ਦੀ ਆਰਥਿਕਤਾ ਨਾਲ ਗੇਂਦਬਾਜ਼ੀ ਕੀਤੀ। ਜੈਡਨ ਸੀਲਸ ਨੇ 8 ਓਵਰਾਂ ‘ਚ 75 ਦੌੜਾਂ ਦਿੱਤੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...