July 19, 2026, 1:04 am
----------- Advertisement -----------
HomeNewsSportsਇਸ ਗੰਭੀਰ ਬੀਮਾਰੀ ਤੋਂ ਪੀੜਤ ਹਨ ਨੀਦਰਲੈਂਡ ਫੁੱਟਬਾਲ ਟੀਮ ਦੇ ਕੋਚ ਲੁਈਸ...

ਇਸ ਗੰਭੀਰ ਬੀਮਾਰੀ ਤੋਂ ਪੀੜਤ ਹਨ ਨੀਦਰਲੈਂਡ ਫੁੱਟਬਾਲ ਟੀਮ ਦੇ ਕੋਚ ਲੁਈਸ ਵੈਨ

Published on

----------- Advertisement -----------

ਨੀਦਰਲੈਂਡ ਦੀ ਰਾਸ਼ਟਰੀ ਫੁੱਟਬਾਲ ਟੀਮ ਦੇ ਕੋਚ ਲੁਈਸ ਵੈਨ ਗਾਲ ਪ੍ਰੋਸਟੇਟ ਕੈਂਸਰ ਨਾਲ ਜੂਝ ਰਹੇ ਹਨ। ਕੋਚ ਲੁਈਸ ਨੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉਹ ਪ੍ਰੋਸਟੇਟ ਕੈਂਸਰ ਤੋਂ ਪੀੜਤ ਹਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। 70 ਸਾਲਾ ਕੋਚ ਨੇ ਕਿਹਾ ਕਿ ਬਿਮਾਰੀ ਤੋਂ ਪੀੜਤ ਹੋਣ ਦੇ ਬਾਵਜੂਦ ਵੀ ਉਹ ਨਵੰਬਰ ਵਿੱਚ ਹੋਣ ਵਾਲੇ ਕਤਰ ਵਿਸ਼ਵ ਕੱਪ ਲਈ ਟੀਮ ਦੀ ਅਗਵਾਈ ਕਰਨਾ ਚਾਹੁੰਦੇ ਹਨ। ਵੈਨ ਗਾਲ ਦੀ ਪਤਨੀ ਦੀ ਵੀ ਕੈਂਸਰ ਨਾਲ ਮੌਤ ਹੋ ਗਈ ਸੀ।
ਕੋਚ ਲੁਈਸ ਨੇ ਇਕ ਪ੍ਰੋਗਰਾਮ ‘ਚ ਦੱਸਿਆ ਕਿ ਉਨ੍ਹਾਂ ਦੇ ਖਿਡਾਰੀਆਂ ਨੂੰ ਇਸ ਗੱਲ ਦੀ ਜਾਣਕਾਰੀ ਨਹੀਂ ਹੈ ਕਿ ਉਨ੍ਹਾਂ ਦਾ ਕੋਚ ਗੰਭੀਰ ਬੀਮਾਰੀ ਤੋਂ ਪੀੜਤ ਹੈ। ਇਸ ਲਈ ਉਨ੍ਹਾਂ ਚਾਰ ਸਿਖਲਾਈ ਕੈਂਪਾਂ ਦੌਰਾਨ ਰਾਤ ਸਮੇਂ ਆਪਣਾ ਇਲਾਜ ਕਰਵਾਇਆ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨਾਲ ਤੁਸੀਂ ਕੰਮ ਕਰ ਰਹੇ ਹੋ, ਉਨ੍ਹਾਂ ਨੂੰ ਅਜਿਹੀ ਬੀਮਾਰੀ ਬਾਰੇ ਨਹੀਂ ਦੱਸਿਆ ਜਾ ਸਕਦਾ ਕਿਉਂਕਿ ਇਹ ਉਨ੍ਹਾਂ ਦੀ ਪਸੰਦ ਅਤੇ ਊਰਜਾ ਨੂੰ ਪ੍ਰਭਾਵਿਤ ਕਰ ਸਕਦੀ ਹੈ। ਉਨ੍ਹਾਂ ਮੁਤਾਬਕ ਉਹ ਹੁਣ ਤੱਕ 25 ਵਾਰ ਰੇਡੀਏਸ਼ਨ ਥੈਰੇਪੀ ਕਰਵਾ ਚੁੱਕੇ ਹਨ।
ਦੱਸ ਦਈਏ ਕਿ ਫੁਟਬਾਲ ਕੋਚਿੰਗ ਦੇ ਚਾਰ ਦਹਾਕਿਆਂ ਦੇ ਆਪਣੇ ਕਰੀਅਰ ਦੌਰਾਨ ਲੁਈਸ ਵੈਨ ਨੇ ਨੀਦਰਲੈਂਡ ਦੀ ਅਗਵਾਈ 2014 ਫੁੱਟਬਾਲ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਕੀਤੀ। ਇਸ ਤੋਂ ਇਲਾਵਾ ਬਾਰਸੀਲੋਨਾ, ਅਜੈਕਸ, ਬਾਇਰਨ ਮਿਊਨਿਖ ਅਤੇ ਏਜੇਡ ਅਲਕਮਾਰ ਨਾਲ ਵੀ ਲੀਗ ਖਿਤਾਬ ਜਿੱਤੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਟਿਆਲਾ ਦੇ ਪ੍ਰਭਸਿਮਰਨ ਸਿੰਘ ਦੀ ਭਾਰਤੀ T-20 ਟੀਮ ’ਚ ਚੋਣ, ਭਾਰਤੀ ਟੀਮ ਦੇ ਜ਼ਿੰਬਾਬਵੇ ਦੌਰੇ ਦੌਰਾਨ ਮਿਲ ਸਕਦੈ ਮੌਕਾ

 ਪੰਜਾਬ ਦੇ ਉੱਭਰਦੇ ਕ੍ਰਿਕਟਰ ਤੇ ਪਟਿਆਲਾ ਦੇ ਵਿਕਟਕੀਪਰ-ਬੱਲੇਬਾਜ਼ ਪ੍ਰਭਸਿਮਰਨ ਸਿੰਘ ਦੀ ਪਹਿਲੀ ਵਾਰ ਭਾਰਤੀ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪੰਜਾਬ ਪੁਲਿਸ ਦੇ ASI ਅਮਨ ਘਈ 2027 ਆਸਟ੍ਰੇਲੀਆ ਪੁਲਿਸ ਖੇਡਾਂ ‘ਚ ਕਰਨਗੇ ਭਾਰਤ ਦੀ ਨੁਮਾਇੰਦਗੀ

 ਅੰਤਰਰਾਸ਼ਟਰੀ ਸਵਿਮਰ ਅਤੇ ਪੰਜਾਬ ਪੁਲਿਸ ਦੇ ASI ਅਮਨ ਘਈ ਆਸਟ੍ਰੇਲੀਆ 2027 ਵਿੱਚ ਹੋਣ ਵਾਲੀਆਂ...

ਫੈਲੋਜ਼ 10 ਜ਼ਿਲ੍ਹਿਆਂ ਵਿੱਚ ਲਾਇਬ੍ਰੇਰੀ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰ ਰਹੇ ਹਨ ; ਸਾਲ ਦੇ ਅੰਤ ਤੱਕ 80 ਫੀਸਦੀ ਤੋਂ ਵੱਧ ਨਸ਼ਾ ਮੁਕਤੀ ਕੇਂਦਰਾਂ ਤੱਕ...

ਚੰਡੀਗੜ੍ਹ, 19 ਜੂਨ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਵਿੱਚ ਲਾਇਬ੍ਰੇਰੀਆਂ ਇੱਕ ਨਵੇਂ...

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...