November 15, 2026, 5:17 am
----------- Advertisement -----------
HomeNewsBreaking Newsਵਿਸ਼ਵ ਕੱਪ 'ਚ 'ਕਰੋ ਜਾਂ ਮਰੋ' ਦਾ ਦੌਰ ਸ਼ੁਰੂ: ਅੱਜ ਨਿਊਜ਼ੀਲੈਂਡ-ਸ਼੍ਰੀਲੰਕਾ ਵਿਚਾਲੇ...

ਵਿਸ਼ਵ ਕੱਪ ‘ਚ ‘ਕਰੋ ਜਾਂ ਮਰੋ’ ਦਾ ਦੌਰ ਸ਼ੁਰੂ: ਅੱਜ ਨਿਊਜ਼ੀਲੈਂਡ-ਸ਼੍ਰੀਲੰਕਾ ਵਿਚਾਲੇ ਟੱਕਰ, ਕੀਵੀ ਜਿੱਤੇ ਤਾਂ ਸੈਮੀਫਾਈਨਲ ਲਗਭਗ ਤੈਅ

Published on

----------- Advertisement -----------

ਬੈਂਗਲੁਰੂ, 9 ਨਵੰਬਰ 2023 – ਵਨਡੇ ਵਿਸ਼ਵ ਕੱਪ 2023 ਵਿੱਚ ਅੱਜ ਤੋਂ ਕਰੋ ਜਾਂ ਮਰੋ ਵਾਲੇ ਮੈਚ ਸ਼ੁਰੂ ਹੋ ਰਹੇ ਹਨ। ਨਿਊਜ਼ੀਲੈਂਡ ਅਤੇ ਸ਼੍ਰੀਲੰਕਾ ਵਿਚਾਲੇ ਮੈਚ ਦੁਪਹਿਰ 2 ਵਜੇ ਤੋਂ ਬੈਂਗਲੁਰੂ ‘ਚ ਖੇਡਿਆ ਜਾਵੇਗਾ। ਐੱਮ ਚਿੰਨਾਸਵਾਮੀ ਸਟੇਡੀਅਮ ‘ਚ ਟਾਸ ਦੁਪਹਿਰ 1:30 ਵਜੇ ਹੋਵੇਗਾ।

ਨਿਊਜ਼ੀਲੈਂਡ 8 ਮੈਚਾਂ ‘ਚ 4 ਜਿੱਤਾਂ ਤੇ 4 ਹਾਰਾਂ ਨਾਲ 8 ਅੰਕਾਂ ਨਾਲ ਅੰਕ ਸੂਚੀ ‘ਚ ਚੌਥੇ ਸਥਾਨ ‘ਤੇ ਹੈ। 3 ਟੀਮਾਂ ਸੈਮੀਫਾਈਨਲ ‘ਚ ਪਹੁੰਚ ਚੁੱਕੀਆਂ ਹਨ, ਜੇਕਰ ਅੱਜ ਉਹ ਜਿੱਤ ਜਾਂਦੀਆਂ ਹਨ ਤਾਂ ਨਿਊਜ਼ੀਲੈਂਡ ਦੇ ਸੈਮੀਫਾਈਨਲ ‘ਚ ਪਹੁੰਚਣ ਦੀਆਂ ਉਮੀਦਾਂ ਵਧ ਜਾਣਗੀਆਂ। ਉਥੇ ਹੀ ਸ਼੍ਰੀਲੰਕਾ 8 ਮੈਚਾਂ ‘ਚ 2 ਜਿੱਤਾਂ ਨਾਲ 4 ਅੰਕਾਂ ਨਾਲ 9ਵੇਂ ਨੰਬਰ ‘ਤੇ ਹੈ। ਟੀਮ ਅੱਜ ਦਾ ਮੈਚ ਜਿੱਤ ਕੇ ਚੈਂਪੀਅਨਜ਼ ਟਰਾਫੀ ਲਈ ਕੁਆਲੀਫਾਈ ਕਰਨਾ ਚਾਹੇਗੀ।

ਵਨਡੇ ਵਿਸ਼ਵ ਕੱਪ ‘ਚ ਨਿਊਜ਼ੀਲੈਂਡ ਨੇ ਪਹਿਲੇ ਹੀ ਮੈਚ ‘ਚ ਮੌਜੂਦਾ ਚੈਂਪੀਅਨ ਇੰਗਲੈਂਡ ਨੂੰ 9 ਵਿਕਟਾਂ ਨਾਲ ਹਰਾਇਆ ਸੀ। ਇਸ ਤੋਂ ਬਾਅਦ ਟੀਮ ਨੇ ਬੰਗਲਾਦੇਸ਼, ਅਫਗਾਨਿਸਤਾਨ ਅਤੇ ਨੀਦਰਲੈਂਡ ਨੂੰ ਵੀ ਹਰਾਇਆ। ਕੀਵੀ ਟੀਮ ਲਗਾਤਾਰ 4 ਜਿੱਤਾਂ ਤੋਂ ਬਾਅਦ ਅੰਕ ਸੂਚੀ ਵਿਚ ਸਿਖਰ ‘ਤੇ ਸੀ ਪਰ ਇੱਥੋਂ ਉਸ ਨੂੰ ਲਗਾਤਾਰ 4 ਹਾਰਾਂ ਦਾ ਸਾਹਮਣਾ ਕਰਨਾ ਪਿਆ। ਉਸ ਨੂੰ ਭਾਰਤ, ਆਸਟ੍ਰੇਲੀਆ, ਦੱਖਣੀ ਅਫਰੀਕਾ ਅਤੇ ਪਾਕਿਸਤਾਨ ਨੇ ਹਰਾਇਆ ਸੀ।

ਅੰਕ ਸੂਚੀ ‘ਚ ਚੌਥੇ ਸਥਾਨ ‘ਤੇ ਕਾਬਜ਼ ਨਿਊਜ਼ੀਲੈਂਡ ਦੀ ਟੀਮ ਅੱਜ ਦਾ ਮੈਚ ਜਿੱਤ ਕੇ ਸੈਮੀਫਾਈਨਲ ਲਈ ਕੁਆਲੀਫਾਈ ਕਰ ਸਕਦੀ ਹੈ। ਕਿਉਂਕਿ ਟੀਮ ਦੇ 8 ਅੰਕ ਹਨ ਅਤੇ ਉਨ੍ਹਾਂ ਦੀ ਰਨ ਰੇਟ ਨਾਕਆਊਟ ਦੀ ਦੌੜ ਵਿੱਚ ਸ਼ਾਮਲ ਪਾਕਿਸਤਾਨ ਅਤੇ ਅਫਗਾਨਿਸਤਾਨ ਨਾਲੋਂ ਬਿਹਤਰ ਹੈ। ਜੇਕਰ ਟੀਮ ਅੱਜ ਜਿੱਤ ਜਾਂਦੀ ਹੈ, ਤਾਂ ਉਸ ਦੇ ਕੁਆਲੀਫਾਈ ਕਰਨ ਦੀਆਂ ਸੰਭਾਵਨਾਵਾਂ ਵਧ ਜਾਣਗੀਆਂ। ਹਾਰਨ ਦੀ ਸਥਿਤੀ ‘ਚ ਟੀਮ ਚਾਹੇਗੀ ਕਿ ਪਾਕਿਸਤਾਨ ਅਤੇ ਅਫਗਾਨਿਸਤਾਨ ਦੀਆਂ ਟੀਮਾਂ ਵੀ ਆਪਣੇ-ਆਪਣੇ ਮੈਚ ਹਾਰ ਜਾਣ ਤਾਂ ਜੋ ਉਹ ਬਿਹਤਰ ਰਨ ਰੇਟ ਦੇ ਆਧਾਰ ‘ਤੇ ਕੁਆਲੀਫਾਈ ਕਰ ਸਕਣ।

ਸ਼੍ਰੀਲੰਕਾ ਇਸ ਸਮੇਂ 4 ਅੰਕਾਂ ਅਤੇ ਖਰਾਬ ਰਨ ਰੇਟ ਕਾਰਨ 9ਵੇਂ ਨੰਬਰ ‘ਤੇ ਹੈ। ਜੇਕਰ ਉਹ ਅੱਜ ਜਿੱਤ ਜਾਂਦੀ ਹੈ ਤਾਂ ਟੀਮ 6 ਅੰਕਾਂ ਨਾਲ 7ਵੇਂ ਸਥਾਨ ‘ਤੇ ਪਹੁੰਚ ਸਕਦੀ ਹੈ, ਜੇਕਰ ਸ਼੍ਰੀਲੰਕਾ ਲੀਗ ਪੜਾਅ ਦੇ ਅੰਤ ਤੱਕ ਟਾਪ-8 ਸਥਾਨ ‘ਤੇ ਪਹੁੰਚ ਜਾਂਦੀ ਹੈ ਤਾਂ ਟੀਮ 2025 ਦੇ ਟੂਰਨਾਮੈਂਟ ਲਈ ਕੁਆਲੀਫਾਈ ਕਰ ਲਵੇਗੀ। ਜੇਕਰ ਮੈਚ ਹਾਰ ਗਿਆ ਤਾਂ ਟੀਮ ਦੇ ਚੈਂਪੀਅਨਜ਼ ਟਰਾਫੀ ਤੋਂ ਬਾਹਰ ਹੋਣ ਦਾ ਵੀ ਖ਼ਤਰਾ ਹੋ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...