September 6, 2026, 1:14 pm
----------- Advertisement -----------
HomeNewsਨਿਊਜ਼ੀਲੈਂਡ ਨੇ ਦੂਜਾ ਟੈਸਟ 4 ਵਿਕਟਾਂ ਨਾਲ ਜਿੱਤਿਆ

ਨਿਊਜ਼ੀਲੈਂਡ ਨੇ ਦੂਜਾ ਟੈਸਟ 4 ਵਿਕਟਾਂ ਨਾਲ ਜਿੱਤਿਆ

Published on

----------- Advertisement -----------

ਨਿਊਜ਼ੀਲੈਂਡ ਨੇ ਦੋ ਟੈਸਟ ਮੈਚਾਂ ਦੀ ਸੀਰੀਜ਼ ਦੇ ਦੂਜੇ ਮੈਚ ‘ਚ ਬੰਗਲਾਦੇਸ਼ ਨੂੰ 4 ਵਿਕਟਾਂ ਨਾਲ ਹਰਾ ਦਿੱਤਾ। ਇਸ ਜਿੱਤ ਨਾਲ ਸੀਰੀਜ਼ 1-1 ਨਾਲ ਬਰਾਬਰ ਹੋ ਗਈ। ਦੋ ਟੈਸਟ ਮੈਚਾਂ ਦੀ ਸੀਰੀਜ਼ ਦੇ ਪਹਿਲੇ ਮੈਚ ‘ਚ ਬੰਗਲਾਦੇਸ਼ ਨੇ ਨਿਊਜ਼ੀਲੈਂਡ ਨੂੰ 150 ਦੌੜਾਂ ਨਾਲ ਹਰਾ ਦਿੱਤਾ। ਬੰਗਲਾਦੇਸ਼ ਦੀ ਇਹ ਟੈਸਟ ਇਤਿਹਾਸ ‘ਚ ਘਰੇਲੂ ਮੈਦਾਨ ‘ਤੇ ਨਿਊਜ਼ੀਲੈਂਡ ਖਿਲਾਫ ਪਹਿਲੀ ਜਿੱਤ ਸੀ।

 ਢਾਕਾ ‘ਚ ਮੈਚ ਦੇ ਚੌਥੇ ਦਿਨ ਸ਼ਨੀਵਾਰ ਨੂੰ ਬੰਗਲਾਦੇਸ਼ ਨੇ 38/2 ਦੇ ਸਕੋਰ ਨਾਲ ਦੂਜੀ ਪਾਰੀ ਦੀ ਸ਼ੁਰੂਆਤ ਕੀਤੀ। ਟੀਮ 144 ਦੌੜਾਂ ‘ਤੇ ਆਲ ਆਊਟ ਹੋ ਗਈ ਅਤੇ ਨਿਊਜ਼ੀਲੈਂਡ ਨੂੰ 137 ਦੌੜਾਂ ਦਾ ਟੀਚਾ ਦਿੱਤਾ। ਨਿਊਜ਼ੀਲੈਂਡ ਨੇ ਇਹ ਟੀਚਾ ਛੇ ਵਿਕਟਾਂ ਗੁਆ ਕੇ ਹਾਸਲ ਕਰ ਲਿਆ। ਪਲੇਅਰ ਆਫ ਦਿ ਮੈਚ ਗਲੇਨ ਫਿਲਿਪਸ ਅਤੇ ਪਲੇਅਰ ਆਫ ਦਿ ਸੀਰੀਜ਼ ਤਾਇਜੁਲ ਇਸਲਾਮ ਚੁਣੇ ਗਏ। ਇਸ ਮੈਚ ‘ਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੰਗਲਾਦੇਸ਼ ਦੀ ਟੀਮ ਆਪਣੀ ਪਹਿਲੀ ਪਾਰੀ ‘ਚ 172 ਦੌੜਾਂ ‘ਤੇ ਆਲ ਆਊਟ ਹੋ ਗਈ ਸੀ। ਇਸ ਤੋਂ ਬਾਅਦ ਕੀਵੀ ਟੀਮ ਵੀ ਕੁਝ ਖਾਸ ਨਹੀਂ ਕਰ ਸਕੀ ਅਤੇ 180 ‘ਤੇ ਆਲ ਆਊਟ ਹੋ ਗਈ। ਇਸ ਤਰ੍ਹਾਂ ਨਿਊਜ਼ੀਲੈਂਡ ਨੂੰ ਸਿਰਫ਼ 8 ਦੌੜਾਂ ਦੀ ਲੀਡ ਮਿਲ ਗਈ। ਬੰਗਲਾਦੇਸ਼ ਦੀ ਟੀਮ ਦੂਜੀ ਪਾਰੀ ਵਿੱਚ ਸਿਰਫ਼ 144 ਦੌੜਾਂ ਹੀ ਬਣਾ ਸਕੀ। ਕੀਵੀ ਟੀਮ ਨੂੰ ਹੁਣ ਇਹ ਟੈਸਟ ਮੈਚ ਜਿੱਤਣ ਲਈ 137 ਦੌੜਾਂ ਦੀ ਲੋੜ ਸੀ। ਟੀਚੇ ਦਾ ਪਿੱਛਾ ਕਰਨ ਉਤਰੀ ਨਿਊਜ਼ੀਲੈਂਡ ਦੀ ਸ਼ੁਰੂਆਤ ਚੰਗੀ ਨਹੀਂ ਰਹੀ। ਲੰਚ ਤੋਂ ਠੀਕ ਬਾਅਦ ਨਿਊਜ਼ੀਲੈਂਡ ਨੇ 5 ਦੌੜਾਂ ਦੇ ਸਕੋਰ ‘ਤੇ ਆਪਣਾ ਪਹਿਲਾ ਵਿਕਟ ਗੁਆ ਦਿੱਤਾ।

ਇਕ ਸਮੇਂ ਕੀਵੀ ਟੀਮ ਸਿਰਫ 69 ਦੌੜਾਂ ਦੇ ਸਕੋਰ ‘ਤੇ ਆਪਣੀਆਂ 6 ਵਿਕਟਾਂ ਗੁਆ ਚੁੱਕੀ ਸੀ। ਇੱਥੋਂ ਗਲੇਨ ਫਿਲਿਪਸ ਨੇ ਟੀਮ ਨੂੰ ਮੁਸੀਬਤ ‘ਚੋਂ ਕੱਢਿਆ ਅਤੇ ਮਿਸ਼ੇਲ ਸੈਂਟਨਰ ਨਾਲ 7ਵੀਂ ਵਿਕਟ ਲਈ 77 ਦੌੜਾਂ ਦੀ ਸਾਂਝੇਦਾਰੀ ਕੀਤੀ। ਫਿਲਿਪਸ ਨੇ ਟੀਮ ਲਈ ਦੂਜੀ ਪਾਰੀ ‘ਚ 48 ਗੇਂਦਾਂ ‘ਤੇ ਅਜੇਤੂ 40 ਦੌੜਾਂ ਬਣਾਈਆਂ। ਨਿਊਜ਼ੀਲੈਂਡ ਲਈ ਫਿਲਿਪਸ ਨੇ ਪਹਿਲੀ ਪਾਰੀ ਵਿੱਚ 87 ਦੌੜਾਂ ਬਣਾਈਆਂ। ਸੈਂਟਨਰ ਨੇ 35 ਦੌੜਾਂ ਦੀ ਅਜੇਤੂ ਪਾਰੀ ਖੇਡੀ। ਬੰਗਲਾਦੇਸ਼ ਦੀ ਟੀਮ ਦੂਜੀ ਪਾਰੀ ਵਿੱਚ ਸਿਰਫ਼ 144 ਦੌੜਾਂ ਹੀ ਬਣਾ ਸਕੀ।

ਇਸ ਪਾਰੀ ਦੌਰਾਨ ਏਜਾਜ਼ ਪਟੇਲ ਨੇ 6 ਵਿਕਟਾਂ ਲਈਆਂ। ਮਿਸ਼ੇਲ ਸੈਂਟਨਰ ਨੇ ਤਿੰਨ ਵਿਕਟਾਂ ਲਈਆਂ। ਟਿਮ ਸਾਊਥੀ ਨੂੰ ਇਕ ਵਿਕਟ ਮਿਲੀ। ਬੰਗਲਾਦੇਸ਼ ਲਈ ਦੂਜੀ ਪਾਰੀ ਵਿੱਚ ਜ਼ਾਕਿਰ ਹਸਨ ਨੇ ਸਭ ਤੋਂ ਵੱਧ 59 ਦੌੜਾਂ ਬਣਾਈਆਂ। ਨਜ਼ਮੁਲ ਹੁਸੈਨ ਸ਼ਾਂਤੋ ਨੇ 15, ਤਾਇਜੁਲ ਇਸਲਾਮ ਨੇ 14 ਅਤੇ ਮੋਮਿਨੁਲ ਹੱਕ ਨੇ 10 ਦੌੜਾਂ ਬਣਾਈਆਂ। ਇਨ੍ਹਾਂ ਚਾਰ ਖਿਡਾਰੀਆਂ ਤੋਂ ਇਲਾਵਾ ਹੋਰ ਕੋਈ ਵੀ ਦੋਹਰਾ ਅੰਕੜਾ ਪਾਰ ਨਹੀਂ ਕਰ ਸਕਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...