June 26, 2026, 4:44 am
----------- Advertisement -----------
HomeNewsਏਸ਼ੀਆਈ ਖੇਡਾਂ ਦੇ ਨੌਵੇਂ ਦਿਨ ਭਾਰਤ ਨੇ ਜਿੱਤੇ ਕੁੱਲ 7 ਤਗਮੇ, 2...

ਏਸ਼ੀਆਈ ਖੇਡਾਂ ਦੇ ਨੌਵੇਂ ਦਿਨ ਭਾਰਤ ਨੇ ਜਿੱਤੇ ਕੁੱਲ 7 ਤਗਮੇ, 2 ਚਾਂਦੀ ਤੇ 5 ਕਾਂਸੀ

Published on

----------- Advertisement -----------

19ਵੀਆਂ ਏਸ਼ੀਆਈ ਖੇਡਾਂ ਦੇ ਨੌਵੇਂ ਦਿਨ ਭਾਰਤ ਨੂੰ ਮਹਿਲਾਵਾਂ ਦੇ 3000 ਮੀਟਰ ਸਟੀਪਲਚੇਜ਼ ਮੁਕਾਬਲੇ ਵਿੱਚ ਕਾਂਸੀ ਅਤੇ ਚਾਂਦੀ ਦਾ ਤਗ਼ਮਾ ਮਿਲਿਆ ਹੈ। ਇਸ ਤੋਂ ਬਾਅਦ ਔਰਤਾਂ ਦੀ ਲੰਬੀ ਛਾਲ ਵਿੱਚ ਅੰਸੀ ਸੋਜਨ ਨੇ ਭਾਰਤ ਲਈ ਚਾਂਦੀ ਦਾ ਤਗ਼ਮਾ ਜਿੱਤਿਆ। ਭਾਰਤੀ ਮਿਕਸਡ ਰਿਲੇਅ ਟੀਮ ਨੇ ਦਿਨ ਦੇ ਆਖਰੀ ਮੁਕਾਬਲੇ, ਮਿਕਸਡ ਰਿਲੇਅ 4x400m ਵਿੱਚ ਚਾਂਦੀ ਦਾ ਤਗਮਾ ਜਿੱਤਿਆ। ਇਹ ਟੀਮ ਦੌੜ ਵਿੱਚ ਤੀਜੇ ਸਥਾਨ ’ਤੇ ਰਹੀ, ਪਰ ਦੂਜੇ ਨੰਬਰ ’ਤੇ ਆਈ ਸ੍ਰੀਲੰਕਾ ਦੀ ਟੀਮ ਨੂੰ ਅਯੋਗ ਕਰਾਰ ਦਿੱਤਾ ਗਿਆ। ਭਾਰਤ ਨੇ ਅੱਜ 2 ਚਾਂਦੀ ਅਤੇ 5 ਕਾਂਸੀ ਸਮੇਤ ਕੁੱਲ 7 ਤਗਮੇ ਜਿੱਤੇ ਹਨ। 

ਸਟੀਪਲਚੇਜ਼ ਈਵੈਂਟ ਵਿੱਚ ਪਾਰੁਲ ਚੌਧਰੀ ਨੇ ਚਾਂਦੀ ਅਤੇ ਪ੍ਰੀਤੀ ਨੇ ਭਾਰਤ ਲਈ ਕਾਂਸੀ ਦਾ ਤਗ਼ਮਾ ਜਿੱਤਿਆ। ਇਸ ਤਗਮੇ ਨਾਲ ਭਾਰਤ ਨੇ ਏਸ਼ੀਆਡ ‘ਚ ਇਤਿਹਾਸ ਰਚ ਦਿੱਤਾ ਹੈ, ਕਿਉਂਕਿ ਪਹਿਲੀ ਵਾਰ ਏਸ਼ੀਆਡ ਮਹਿਲਾ 3000 ਮੀਟਰ ਸਟੀਪਲਚੇਜ਼ ਮੁਕਾਬਲੇ ‘ਚ ਇਕ ਦੇਸ਼ ਦੀਆਂ ਦੋ ਐਥਲੀਟਾਂ ਨੇ ਪੋਡੀਅਮ ‘ਤੇ ਜਗ੍ਹਾ ਬਣਾਈ ਹੈ। ਦੱਸ ਦਈਏ ਅੱਜ 3 ਕਾਂਸੀ ਦੇ ਤਗਮਿਆਂ ਨਾਲ ਸ਼ੁਰੂਆਤ ਕੀਤੀ। ਸਪੀਡ ਸਕੇਟਿੰਗ ‘ਚ ਪਹਿਲਾਂ ਭਾਰਤੀ ਮਹਿਲਾ ਟੀਮ ਨੇ ਕਾਂਸੀ ਦਾ ਤਗਮਾ ਜਿੱਤਿਆ, ਉਸ ਤੋਂ ਬਾਅਦ ਪੁਰਸ਼ ਟੀਮ ਨੇ ਵੀ ਕਾਂਸੀ ਦਾ ਤਮਗਾ ਜਿੱਤਿਆ।

ਟੇਬਲ ਟੈਨਿਸ ਮਹਿਲਾ ਡਬਲਜ਼ ਮੁਕਾਬਲੇ ਵਿੱਚ ਵੀ ਕਾਂਸੀ ਦਾ ਤਗ਼ਮਾ ਹਾਸਿਲ ਕੀਤਾ। ਟੇਬਲ ਟੈਨਿਸ ‘ਚ ਸੁਤੀਰਥ ਅਤੇ ਅਹਿਕਾ ਮੁਖਰਜੀ ਦੀ ਜੋੜੀ ਨੂੰ ਮਹਿਲਾ ਡਬਲਜ਼ ਦੇ ਸੈਮੀਫਾਈਨਲ ‘ਚ ਹਾਰ ਦਾ ਸਾਹਮਣਾ ਕਰਨ ਤੋਂ ਬਾਅਦ ਕਾਂਸੀ ਦੇ ਤਗਮੇ ਨਾਲ ਸੰਤੋਸ਼ ਕਰਨਾ ਪਿਆ। ਇਸ ਜੋੜੀ ਨੂੰ ਉੱਤਰੀ ਕੋਰੀਆ ਦੀ ਜੋੜੀ ਨੇ 4-3 ਨਾਲ ਹਰਾਇਆ।ਚੀਨ ਦੇ ਹਾਂਗਜ਼ੂ ਵਿੱਚ ਚੱਲ ਰਹੀਆਂ ਏਸ਼ਿਆਈ ਖੇਡਾਂ ਵਿੱਚ ਹੁਣ ਤੱਕ ਭਾਰਤ ਨੇ 13 ਸੋਨ, 23 ਚਾਂਦੀ ਅਤੇ 23 ਕਾਂਸੀ ਸਣੇ ਕੁੱਲ 59 ਤਗਮੇ ਜਿੱਤੇ ਹਨ। ਭਾਰਤ ਇਸ ਸੂਚੀ ‘ਚ ਚੌਥੇ ਨੰਬਰ ‘ਤੇ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...