ਪੈਰਿਸ ਓਲੰਪਿਕ 2024 ਵਿੱਚ ਕਾਂਸੀ ਤਮਗਾ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਰਤੀ ਹਾਕੀ ਟੀਮ ਆਪਣੇ ਦੇਸ਼ ਪਰਤ ਆਈ ਹੈ। ਦਿੱਲੀ ਏਅਰਪੋਰਟ ‘ਤੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਟੀਮ ਇੰਡੀਆ ਦੇ ਖਿਡਾਰੀ ਢੋਲ ‘ਤੇ ਨੱਚਦੇ ਨਜ਼ਰ ਆਏ।
ਭਾਰਤੀ ਖਿਡਾਰੀਆਂ ਦੇ ਇੰਤਜ਼ਾਰ ‘ਚ ਸਵੇਰ ਤੋਂ ਹੀ ਪ੍ਰਸ਼ੰਸਕ ਹਵਾਈ ਅੱਡੇ ਦੇ ਬਾਹਰ ਇਕੱਠੇ ਹੋ ਗਏ ਸਨ। ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨੇ ਵਾਪਸੀ ਤੋਂ ਬਾਅਦ ਦਿੱਲੀ ਏਅਰਪੋਰਟ ਦੇ ਬਾਹਰ ਜਸ਼ਨ ਮਨਾਇਆ। ਸਾਰਿਆਂ ਨੇ ਢੋਲ ਦੇ ਡਗੇ ‘ਤੇ ਨੱਚ-ਟੱਪ ਕੇ ਮੈਡਲ ਜਿੱਤਣ ਦਾ ਜਸ਼ਨ ਮਨਾਇਆ।
ਦੱਸ ਦਈਏ ਕਿ ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ ‘ਚ ਕਾਂਸੀ ਦਾ ਤਗਮਾ ਜਿੱਤਿਆ ਸੀ। ਟੀਮ ਇੰਡੀਆ ਨੇ ਕਾਂਸੀ ਦੇ ਤਗਮੇ ਦੇ ਮੁਕਾਬਲੇ ਵਿੱਚ ਸਪੇਨ ਨੂੰ 2-1 ਨਾਲ ਹਰਾਇਆ ਸੀ। ਪੈਰਿਸ ਓਲੰਪਿਕ ‘ਚ ਭਾਰਤ ਦਾ ਇਹ ਚੌਥਾ ਕਾਂਸੀ ਤਮਗਾ ਹੈ।