June 16, 2026, 7:10 am
----------- Advertisement -----------
HomeNewsBreaking Newsਪੈਰਿਸ ਓਲੰਪਿਕ: ਜੈਵਲਿਨ ਥ੍ਰੋਅ 'ਚ ਨੀਰਜ ਨੇ ਜਿੱਤਿਆ ਚਾਂਦੀ ਦਾ ਮੈਡਲ

ਪੈਰਿਸ ਓਲੰਪਿਕ: ਜੈਵਲਿਨ ਥ੍ਰੋਅ ‘ਚ ਨੀਰਜ ਨੇ ਜਿੱਤਿਆ ਚਾਂਦੀ ਦਾ ਮੈਡਲ

Published on

----------- Advertisement -----------
  • ਨੀਰਜ ਨੇ 89.45 ਮੀਟਰ ਜੈਵਲਿਨ ਸੁੱਟ ਕੇ ਦੂਜਾ ਸਥਾਨ ਹਾਸਲ ਕੀਤਾ
  • ਓਲੰਪਿਕ ਵਿੱਚ ਦੋ ਮੈਡਲ ਜਿੱਤਣ ਵਾਲਾ ਤੀਜਾ ਭਾਰਤੀ ਬਣਿਆ

ਨਵੀਂ ਦਿੱਲੀ, 9 ਅਗਸਤ 2024 – ਨੀਰਜ ਚੋਪੜਾ ਨੇ ਪੈਰਿਸ ਓਲੰਪਿਕ ਦੇ ਜੈਵਲਿਨ ਥ੍ਰੋਅ ਈਵੈਂਟ ਵਿੱਚ ਭਾਰਤ ਲਈ ਚਾਂਦੀ ਦਾ ਤਗਮਾ ਜਿੱਤਿਆ ਹੈ। 26 ਸਾਲਾ ਨੀਰਜ ਨੇ 89.45 ਮੀਟਰ ਜੈਵਲਿਨ ਸੁੱਟ ਕੇ ਦੂਜਾ ਸਥਾਨ ਹਾਸਲ ਕੀਤਾ। ਇਸ ਦੇ ਨਾਲ ਹੀ ਨੀਰਜ ਲਗਾਤਾਰ ਦੋ ਓਲੰਪਿਕ ਵਿੱਚ ਤਮਗਾ ਜਿੱਤਣ ਵਾਲਾ ਤੀਜਾ ਭਾਰਤੀ ਖਿਡਾਰੀ ਬਣ ਗਿਆ ਹੈ। ਨੀਰਜ ਤੋਂ ਪਹਿਲਾਂ ਪਹਿਲਵਾਨ ਸੁਸ਼ੀਲ ਕੁਮਾਰ ਅਤੇ ਸ਼ਟਲਰ ਪੀਵੀ ਸਿੰਧੂ ਨੇ ਲਗਾਤਾਰ ਦੋ ਓਲੰਪਿਕ ਵਿੱਚ ਤਗਮੇ ਜਿੱਤੇ ਹਨ।

ਪਾਕਿਸਤਾਨ ਦੇ ਅਰਸ਼ਦ ਨਦੀਮ ਨੇ ਜੈਵਲਿਨ ਥ੍ਰੋਅ ਵਿੱਚ ਸੋਨ ਤਗ਼ਮਾ ਜਿੱਤਿਆ। ਉਸ ਨੇ 92.97 ਮੀਟਰ ਜੈਵਲਿਨ ਸੁੱਟ ਕੇ ਓਲੰਪਿਕ ਰਿਕਾਰਡ ਬਣਾਇਆ। ਅਰਸ਼ਦ ਦੇ 2 ਥਰੋਅ 90 ਮੀਟਰ ਤੋਂ ਵੱਧ ਸਨ। ਗ੍ਰੇਨਾਡਾ ਦੇ ਐਂਡਰਸਨ ਪੀਟਰਸ ਨੇ 88.54 ਮੀਟਰ ਜੈਵਲਿਨ ਸੁੱਟ ਕੇ ਕਾਂਸੀ ਦਾ ਤਗਮਾ ਜਿੱਤਿਆ।

ਦੇਸ਼ ਲਈ ਸਿਲਵਰ ਮੈਡਲ ਜਿੱਤਣ ਤੋਂ ਬਾਅਦ ਨੀਰਜ ਚੋਪੜਾ ਦਰਸ਼ਕਾਂ ਦੇ ਰੂਬਰੂ ਹੋਏ। ਉਸਨੇ ਇੱਕ ਦਰਸ਼ਕ ਤੋਂ ਤਿਰੰਗਾ ਝੰਡਾ ਮੰਗਿਆ ਅਤੇ ਇਸਨੂੰ ਪਹਿਨ ਕੇ ਮੈਦਾਨ ਵਿੱਚ ਚੱਕਰ ਲਗਾਉਣੇ ਸ਼ੁਰੂ ਕਰ ਦਿੱਤੇ।

ਨੀਰਜ ਦੀ ਉਪਲਬਧੀ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ- ‘ਨੀਰਜ ਉੱਤਮਤਾ ਦੀ ਮਿਸਾਲ ਹੈ। ਉਸਨੇ ਵਾਰ-ਵਾਰ ਆਪਣੀ ਪ੍ਰਤਿਭਾ ਦਿਖਾਈ ਹੈ। ਨੀਰਜ ਦੀ ਮਾਂ ਨੇ ਕਿਹਾ- ‘ਸਾਡੇ ਲਈ ਚਾਂਦੀ ਸੋਨੇ ਵਰਗੀ ਹੈ, ਜਿਸ ਨੇ ਸੋਨਾ ਜਿੱਤਿਆ ਉਹ ਵੀ ਮੇਰਾ ਬੇਟਾ ਹੈ।’ ਪਿਤਾ ਨੇ ਕਿਹਾ- ‘ਸੱਟ ਕਾਰਨ ਪਰੇਸ਼ਾਨੀ ਹੋਈ, ਨੀਰਜ ਦਾ ਮੈਡਲ ਵਿਨੇਸ਼ ਦੀ ਭਾਵਨਾ ਨੂੰ ਸਮਰਪਿਤ ਹੈ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...