September 5, 2026, 8:18 pm
----------- Advertisement -----------
HomeNewsBreaking Newsਪੈਰਿਸ ਪੈਰਾਲੰਪਿਕਸ 2024: ਭਾਰਤ ਨੂੰ ਚੌਥਾ ਤਮਗਾ, ਨਿਸ਼ਾਨੇਬਾਜ਼ ਮਨੀਸ਼ ਨਰਵਾਲ ਨੇ ਜਿੱਤਿਆ...

ਪੈਰਿਸ ਪੈਰਾਲੰਪਿਕਸ 2024: ਭਾਰਤ ਨੂੰ ਚੌਥਾ ਤਮਗਾ, ਨਿਸ਼ਾਨੇਬਾਜ਼ ਮਨੀਸ਼ ਨਰਵਾਲ ਨੇ ਜਿੱਤਿਆ ਚਾਂਦੀ ਦਾ ਤਗਮਾ

Published on

----------- Advertisement -----------

ਭਾਰਤ ਨੇ ਸ਼ੁੱਕਰਵਾਰ ਨੂੰ ਪੈਰਿਸ ਪੈਰਾਲੰਪਿਕ ‘ਚ 4 ਮੈਡਲ ਜਿੱਤ ਲਏ ਹਨ। ਭਾਰਤ ਨੂੰ ਸ਼ੁੱਕਰਵਾਰ ਨੂੰ ਚੌਥਾ ਤਮਗਾ ਪੁਰਸ਼ਾਂ ਦੀ ਨਿਸ਼ਾਨੇਬਾਜ਼ੀ ਵਿੱਚ ਆਇਆ, ਜਿਸ ਵਿੱਚ ਮਨੀਸ਼ ਨਰਵਾਲ ਨੇ ਪੁਰਸ਼ਾਂ ਦੀ 10 ਮੀਟਰ ਏਅਰ ਪਿਸਟਲ ਦੇ SH1 ਵਰਗ ਵਿੱਚ ਚਾਂਦੀ ਦਾ ਤਗਮਾ ਜਿੱਤਿਆ। ਉਹ 234.9 ਦੇ ਫਾਈਨਲ ਸਕੋਰ ਨਾਲ ਦੂਜੇ ਸਥਾਨ ‘ਤੇ ਰਹੇ। ਕੋਰੀਆ ਦੇ ਜੇਓਂਗਦੂ ਜੋ ਨੇ 237.4 ਅੰਕਾਂ ਨਾਲ ਸੋਨ ਤਮਗਾ ਜਿੱਤਿਆ।
ਇਸ ਦੇ ਨਾਲ ਹੀ ਵਿਸ਼ਵ ਅਤੇ ਪੈਰਾਲੰਪਿਕ ਰਿਕਾਰਡ ਧਾਰਕ ਚੀਨ ਦੀ ਚਾਓ ਯਾਂਗ 214.3 ਅੰਕਾਂ ਨਾਲ ਤੀਜੇ ਸਥਾਨ ‘ਤੇ ਰਹੇ। ਉਸ ਨੇ ਟੋਕੀਓ ਵਿੱਚ 237.9 ਅੰਕ ਹਾਸਲ ਕਰਕੇ ਸੋਨ ਤਮਗਾ ਜਿੱਤਿਆ ਸੀ, ਉਸ ਦੇ ਨਾਂ 241.8 ਅੰਕਾਂ ਦਾ ਵਿਸ਼ਵ ਰਿਕਾਰਡ ਵੀ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾ ਅਵਨੀ ਲੇਖਰਾ ਨੇ ਪੈਰਾਲੰਪਿਕ ਖੇਡਾਂ ਵਿੱਚ ਭਾਰਤ ਨੂੰ ਪਹਿਲਾ ਤਗ਼ਮਾ ਦਿਵਾਇਆ। ਉਸਨੇ ਪੈਰਾਲੰਪਿਕਸ ‘ਚ ਔਰਤਾਂ ਦੀ 10 ਮੀਟਰ ਏਅਰ ਰਾਈਫਲ ਸ਼ੂਟਿੰਗ ਦੇ SH1 ਵਰਗ ਵਿੱਚ ਸੋਨ ਤਗਮਾ ਜਿੱਤਿਆ। ਉਸ ਨੇ 249.7 ਦਾ ਸਕੋਰ ਬਣਾਇਆ। ਭਾਰਤ ਦੀ ਮੋਨਾ ਅਗਰਵਾਲ ਨੇ 228.7 ਦੇ ਸਕੋਰ ਨਾਲ ਕਾਂਸੀ ਦਾ ਤਗਮਾ ਜਿੱਤਿਆ। ਭਾਰਤ ਦੀ 23 ਸਾਲਾ ਪ੍ਰੀਤੀ ਪਾਲ ਨੇ ਪੈਰਾਲੰਪਿਕ ਦੇ ਮਹਿਲਾ ਟੀ35 100 ਮੀਟਰ ਮੁਕਾਬਲੇ ਵਿੱਚ 14.21 ਸਕਿੰਟ ਦੇ ਨਿੱਜੀ ਸਰਵੋਤਮ ਸਮੇਂ ਨਾਲ ਕਾਂਸੀ ਦਾ ਤਗ਼ਮਾ ਜਿੱਤਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...