July 21, 2026, 8:26 am
----------- Advertisement -----------
HomeNewsBreaking Newsਪੈਰਿਸ ਪੈਰਾਲੰਪਿਕਸ: ਮਹਿਲਾ ਬੈਡਮਿੰਟਨ ਖਿਡਾਰਨਾਂ ਦਾ ਸ਼ਾਨਦਾਰ ਪ੍ਰਦਰਸ਼ਨ, ਭਾਰਤ ਨੇ ਜਿੱਤੇ 2...

ਪੈਰਿਸ ਪੈਰਾਲੰਪਿਕਸ: ਮਹਿਲਾ ਬੈਡਮਿੰਟਨ ਖਿਡਾਰਨਾਂ ਦਾ ਸ਼ਾਨਦਾਰ ਪ੍ਰਦਰਸ਼ਨ, ਭਾਰਤ ਨੇ ਜਿੱਤੇ 2 ਹੋਰ Medal

Published on

----------- Advertisement -----------

ਪੈਰਿਸ ਪੈਰਾਲੰਪਿਕਸ ਦਾ ਪੰਜਵਾਂ ਦਿਨ ਭਾਰਤ ਲਈ ਤਗਮੇ ਜਿੱਤਣ ਵਾਲਾ ਸਾਬਤ ਹੋ ਰਿਹਾ ਹੈ। ਬੈਡਮਿੰਟਨ ‘ਚ ਪੁਰਸ਼ ਵਰਗ ‘ਚ ਸੋਨ ਤਮਗਾ ਹਾਸਲ ਕਰਨ ਤੋਂ ਬਾਅਦ ਔਰਤਾਂ ਦੇ ਵਰਗ ‘ਚ 2 ਹੋਰ ਤਮਗੇ ਜਿੱਤੇ। SU5 ਵਰਗ ਵਿੱਚ, ਥੁਲਾਸੀਮਥੀ ਮੁਰੁਗੇਸਨ ਨੇ ਚਾਂਦੀ ਦਾ ਤਗਮਾ ਅਤੇ ਮਨੀਸ਼ਾ ਰਾਮਦਾਸ ਨੇ ਕਾਂਸੀ ਦਾ ਤਗਮਾ ਜਿੱਤਿਆ।
ਮਹਿਲਾ SU5 ਵਰਗ ਦੇ ਫਾਈਨਲ ਵਿੱਚ ਭਾਰਤ ਦੀ ਥੁਲਾਸਿਮਤੀ ਮੁਰੁਗੇਸਨ ਦਾ ਸਾਹਮਣਾ ਚੀਨ ਦੀ ਕਿਕਸ ਯਾਂਗ ਨਾਲ ਹੋਇਆ। ਯਾਂਗ ਨੇ ਪਹਿਲੀ ਗੇਮ 21-17 ਨਾਲ ਜਿੱਤੀ। ਦੂਜੀ ਗੇਮ ਵਿੱਚ ਵੀ ਯਾਂਗ ਨੇ ਦਬਾਅ ਬਣਾਇਆ ਅਤੇ 11-5 ਦੀ ਬੜ੍ਹਤ ਬਣਾ ਕੇ 21-10 ਨਾਲ ਗੇਮ ਜਿੱਤ ਕੇ ਸੋਨ ਤਗ਼ਮਾ ਆਪਣੇ ਨਾਂ ਕੀਤਾ। ਮੁਰੁਗੇਸਨ ਨੂੰ ਚਾਂਦੀ ਨਾਲ ਸੰਤੁਸ਼ਟ ਹੋਣਾ ਪਿਆ।
ਦੱਸ ਦਈਏ ਕਿ ਪੁਰਸ਼ਾਂ ਦੇ ਬੈਡਮਿੰਟਨ ਵਿੱਚ ਨਿਤੀਸ਼ ਕੁਮਾਰ ਨੇ SL3 ਵਰਗ ਵਿੱਚ ਸੋਨ ਤਗ਼ਮਾ ਜਿੱਤਿਆ। ਉਸ ਤੋਂ ਪਹਿਲਾਂ ਯੋਗੇਸ਼ ਕਥੁਨੀਆ ਨੇ ਡਿਸਕਸ ਥਰੋਅ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ ਸੀ। ਪੈਰਾ ਤੀਰਅੰਦਾਜ਼ੀ ਦੇ ਮਿਸ਼ਰਤ ਟੀਮ ਮੁਕਾਬਲੇ ਵਿੱਚ ਰਾਕੇਸ਼ ਕੁਮਾਰ ਅਤੇ ਸ਼ੀਤਲ ਦੇਵੀ ਦੀ ਜੋੜੀ ਨੇ ਸੈਮੀਫਾਈਨਲ ਵਿੱਚ ਥਾਂ ਬਣਾ ਲਈ ਹੈ। ਨਿਸ਼ਾਨੇਬਾਜ਼ ਅਵਨੀ ਲੇਖਰਾ ਨੇ ਪੈਰਾਲੰਪਿਕ ਖੇਡਾਂ ਵਿੱਚ ਭਾਰਤ ਲਈ ਸਭ ਤੋਂ ਪਹਿਲਾ ਸੋਨ ਤਮਗਾ ਜਿੱਤਿਆ। ਇਸ ਦੇ ਨਾਲ ਹੀ ਭਾਰਤ ਨੇ ਹੁਣ ਤਕ ਪੈਰਾਲੰਪਿਕ ‘ਚ 2 ਸੋਨ, 4 ਚਾਂਦੀ ਅਤੇ 5 ਕਾਂਸੀ ਦੇ ਤਗਮੇ ਜਿੱਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੀਐਮ ਮੋਦੀ ਨੇ ਸੂਬੇ ਦੇ ਬਕਾਇਆ ਫੰਡਾਂ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬ ਦੇ ਹਰ ਵਰਗ ਨੂੰ ਨਿਰਾਸ਼ ਕੀਤਾ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ, 17 ਜੁਲਾਈ 2026*:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਕਿਹਾ...

ਬਾਦਲ ਦਾ ‘ਧਰਮ ਯੁੱਧ ਮੋਰਚਾ’ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਰਫ਼ ਇੱਕ ਸਿਆਸੀ ਡਰਾਮਾ ਹੈ: ਬਲਤੇਜ ਪੰਨੂ

*ਚੰਡੀਗੜ੍ਹ 17 ਜੁਲਾਈ ,2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ...

ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

*ਚੰਡੀਗੜ੍ਹ, 17 ਜੁਲਾਈ 2026:*ਜਾਣੀ-ਪਛਾਣੀ ਨੋਟੀਫਿਕੇਸ਼ਨ ਧੁਨ ‘‘ਟੂੰ ਟੂੰ’’ ਹੁਣ ਪੰਜਾਬ ਵਿੱਚ ਸਿਰਫ਼ ਇੱਕ ਮੋਬਾਈਲ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਦੇ ਵਿਕਾਸ ਭਵਨ ਵਿਖੇ ਕਰਵਾਏ ਪ੍ਰੋਗਰਾਮ ਦੌਰਾਨ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 16 ਜੁਲਾਈ:ਪੰਜਾਬ ਦੀ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ...

ਹਰ ਇੱਕ ਦਸਤਖਤ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤ ਕਰੇਗਾ ਅਤੇ ਕੇਂਦਰ ਨੂੰ ਇਸ ਮੁੱਦੇ ਦਾ ਹੱਲ ਕਰਨ ਲਈ ਮਜਬੂਰ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ...

*ਚੰਡੀਗੜ੍ਹ; 16 ਜੁਲਾਈ,2026*:ਈ-20 ਪੈਟਰੋਲ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਪੰਜਾਬ...

ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ ਸਿਖਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ

*ਚੰਡੀਗੜ੍ਹ: 15 ਜੁਲਾਈ 2026*: ਪੰਜਾਬ ਸਰਕਾਰ ਦੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲੁਧਿਆਣਾ ਸਭ ਤੋਂ...

ਪਿਛਲੇ 3 ਸਾਲਾਂ ‘ਚ 87 ਅਨਾਥ/ਤਿਆਗੇ ਬੱਚਿਆਂ ਸਮੇਤ ਕੁੱਲ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਪਰਿਵਾਰਕ ਮਾਹੌਲ

*ਚੰਡੀਗੜ੍ਹ, 15 ਜੁਲਾਈ, 2026*ਪੰਜਾਬ ਵਿੱਚ ਬਾਲ ਸੁਰੱਖਿਆ ਅਤੇ ਬੱਚਿਆਂ ਨੂੰ ਕਾਨੂੰਨੀ ਤਰੀਕੇ ਨਾਲ ਗੋਦ...