September 15, 2026, 8:59 pm
----------- Advertisement -----------
HomeNewsLatest Newsਕੋਲਕਾਤਾ ਦੀ ਟੀਮ ਨੂੰ ਵੱਡਾ ਝਟਕਾ, IPL 2022 ਤੋਂ ਬਾਹਰ ਹੋਏ ਪੈਟ...

ਕੋਲਕਾਤਾ ਦੀ ਟੀਮ ਨੂੰ ਵੱਡਾ ਝਟਕਾ, IPL 2022 ਤੋਂ ਬਾਹਰ ਹੋਏ ਪੈਟ ਕਮਿੰਸ

Published on

----------- Advertisement -----------

ਆਈਪੀਐਲ 2022 ਵਿੱਚ ਵੀਰਵਾਰ ਨੂੰ ਖੇਡੇ ਗਏ ਮੈਚ ਵਿੱਚ ਮੁੰਬਈ ਇੰਡੀਅਨਜ਼ ਨੇ ਚੇਨਈ ਸੁਪਰ ਕਿੰਗਜ਼ ਨੂੰ 5 ਵਿਕਟਾਂ ਨਾਲ ਹਰਾਇਆ। ਇਸ ਵਿਚਾਲੇ ਹੀ ਆਈਪੀਐਲ 2022 ਨਾਲ ਜੁੜੀ ਇਕ ਅਹਿਮ ਖਬਰ ਸਾਹਮਣੇ ਆਈ ਹੈ ਕੋਲਕਾਤਾ ਨਾਈਟ ਰਾਈਡਰਸ ਦੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਟੀਮ ਦੇ ਤੇਜ਼ ਗੇਂਦਬਾਜ਼ ਪੈਟ ਕਮਿੰਸ ਸੱਟ ਲੱਗਣ ਕਾਰਨ ਪੂਰੇ ਟੂਰਨਾਮੈਂਟ ਤੋਂ ਬਾਹਰ ਹੋ ਗਏ ਹਨ। ਇਸ ਸੱਟ ਤੋਂ ਉਭਰਨ ਲਈ ਕਮਿੰਸ ਆਈਪੀਐਲ ਖ਼ਤਮ ਹੋਣ ਤੋਂ ਪਹਿਲਾਂ ਆਪਣੇ ਦੇਸ਼ ਆਸਟ੍ਰੇਲੀਆ ਪਰਤ ਜਾਣਗੇ । ਇੱਥੇ ਉਹ ਆਪਣੇ ਆਪ ਨੂੰ ਪੂਰੀ ਤਰ੍ਹਾਂ ਫਿੱਟ ਕਰਨ ਦੀ ਕੋਸ਼ਿਸ਼ ਕਰਨਗੇ।
ਦੱਸ ਦਈਏ ਕਿ ਆਈਪੀਐਲ ਦੌਰਾਨ ਕਮਿੰਸ ਨੂੰ ਮਾਸਪੇਸ਼ੀਆਂ ਵਿੱਚ ਖਿਚਾਅ ਦਾ ਸਾਹਮਣਾ ਕਰਨਾ ਪਿਆ ਸੀ। ਉਨ੍ਹਾਂ ਨੂੰ ਇਸ ਤੋਂ ਉਭਰਨ ‘ਚ ਜ਼ਿਆਦਾ ਸਮਾਂ ਨਹੀਂ ਲੱਗੇਗਾ ਪਰ ਸ਼੍ਰੀਲੰਕਾ ਦੌਰੇ ਤੋਂ ਪਹਿਲਾਂ ਉਹ ਸਿਡਨੀ ਆ ਕੇ ਆਰਾਮ ਕਰਨਗੇ। ਪੈਟ ਕਮਿੰਸ ਨੂੰ ਕੋਲਕਾਤਾ ਦੀ ਟੀਮ ਨੇ ਮੈਗਾ ਨਿਲਾਮੀ ਵਿੱਚ 7.25 ਕਰੋੜ ਦੀ ਕੀਮਤ ਵਿੱਚ ਖਰੀਦਿਆ ਸੀ। ਕਮਿੰਸ ਨੇ ਸ਼ੁਰੂਆਤੀ ਮੈਚਾਂ ਵਿੱਚ ਧਮਾਕੇਦਾਰ ਅਰਧ ਸੈਂਕੜਾ ਲਗਾਇਆ, ਪਰ ਗੇਂਦ ਨਾਲ ਕੁਝ ਵੀ ਨਹੀਂ ਕਰ ਸਕਿਆ। ਇਸ ਤੋਂ ਬਾਅਦ ਉਸ ਨੂੰ ਕੁਝ ਮੈਚਾਂ ਲਈ ਟੀਮ ਤੋਂ ਬਾਹਰ ਕਰ ਦਿੱਤਾ ਗਿਆ। ਟੀਮ ‘ਚ ਵਾਪਸੀ ਕਰਦੇ ਹੋਏ ਕਮਿੰਸ ਨੇ ਗੇਂਦ ਨਾਲ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਕੋਲਕਾਤਾ ਦੀ ਜਿੱਤ ‘ਚ ਯੋਗਦਾਨ ਪਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...

ਲੁਧਿਆਣਾ ‘ਚ ਨਹੀਂ ਵਿਕੇਗਾ ਮੀਟ! ਦੁਕਾਨਾਂ, ਹੋਟਲ ਤੇ ਅਹਾਤੇ ਬੰਦ ਰੱਖਣ ਦੇ ਹੁਕਮ

ਲੁਧਿਆਣਾ ਵਿੱਚ ਜੈਨ ਭਾਈਚਾਰਾ ਅੱਜ ਧਾਰਮਿਕ ਤਿਉਹਾਰ ਮਨਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ...

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ ਵਿਭਾਗ ਦੀ ਵੱਡੀ ਕਾਰਵਾਈ, ਪੰਜਾਬੀ ਮੂਲ ਦੇ ਭਾਰਤੀ ਟਰੱਕ ਡ੍ਰਾਈਵਰ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ (ICE) ਵਿਭਾਗ ਨੇ ਬੋਸਟਨ ਵਿੱਚ ਇੱਕ ਨੈਸ਼ਨਲ ਹਾਈਵੇਅ...

ਕੈਨੇਡਾ ’ਚ ਜਬਰੀ ਵਸੂਲੀ ਦੇ ਮਾਮਲਿਆਂ ’ਤੇ ਵੱਡੀ ਕਾਰਵਾਈ, CBSA ਨੇ 4 ਪੰਜਾਬੀਆਂ ਨੂੰ ਕੀਤਾ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਵੱਲੋਂ ਜਬਰੀ ਵਸੂਲੀ ਦੇ ਮਾਮਲਿਆਂ ਵਿੱਚ ਵੱਡੀ ਕਾਰਵਾਈ ਕੀਤੀ...