July 4, 2026, 9:11 am
----------- Advertisement -----------
HomeNewsLatest Newsਵਿਨੇਸ਼ ਫੋਗਾਟ ਦੇ ਘਰ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ

ਵਿਨੇਸ਼ ਫੋਗਾਟ ਦੇ ਘਰ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੈਰਿਸ ਓਲੰਪਿਕ ਵਿਖੇ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਹਿੱਤਾਂ ਦੀ ਸੁਰੱਖਿਆ ਕਰਨ ਵਿੱਚ ਨਾਕਾਮ ਸਿੱਧ ਹੋਣ ਲਈ ਕੇਂਦਰ ਸਰਕਾਰ ਦੀ ਸਖ਼ਤ ਅਲੋਚਨਾ ਕੀਤੀ ਹੈ। ਮੁੱਖ ਮੰਤਰੀ ਨੇ ਅੱਜ ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਦੇ ਪਿੰਡ ਚਰਖੀ ਦਾਦਰੀ ਵਿਖੇ ਪਹੁੰਚ ਕੇ ਉਸ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਪੈਰਿਸ ਵਿੱਚ ਚੱਲ ਰਹੀਆਂ ਓਲੰਪਿਕ ਖੇਡਾਂ ਵਿੱਚ ਭਾਰਤੀ ਖਿਡਾਰੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ ਪਰ ਕੇਂਦਰ ਸਰਕਾਰ ਨੇ ਇਸ ਗੰਭੀਰ ਮੁੱਦੇ ਉਤੇ ਚੁੱਪ ਧਾਰੀ ਹੋਈ ਹੈ। ਉਨ੍ਹਾਂ ਕਿਹਾ ਕਿ ਫੋਗਾਟ ਨੂੰ ਓਲੰਪਿਕ ਦੇ ਫਾਈਨਲ ਮੁਕਾਬਲੇ ਤੋਂ ਬਾਹਰ ਕਰ ਦਿੱਤਾ ਗਿਆ, ਭਾਵੇਂ ਉਸ ਨੇ ਸੈਮੀਫਾਈਨਲ ਤੱਕ ਹੋਰ ਮੁਲਕਾਂ ਦੀਆਂ ਖਿਡਾਰਨਾਂ ਨੂੰ ਚਿੱਤ ਕੀਤਾ ਅਤੇ ਉਹ ਓਲੰਪਿਕ ਵਿੱਚ ਸੋਨ ਤਮਗੇ ਦੀ ਮਜ਼ਬੂਤ ਦਾਅਵੇਦਾਰ ਸੀ। ਇਸੇ ਤਰ੍ਹਾਂ ਹਾਕੀ ਖਿਡਾਰੀਆਂ ਨੂੰ ਬਿਨਾਂ ਕਿਸੇ ਕਸੂਰ ਦੇ ਰੈੱਡ ਕਾਰਡ ਦਿਖਾਉਣਾ ਅਣ-ਉਚਿਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੈਰਾਨੀਜਨਕ ਹੈ ਕਿ ਭਾਰਤ ਸਰਕਾਰ ਅਤੇ ਭਾਰਤੀ ਓਲੰਪਿਕ ਐਸੋਸੀਏਸ਼ਨ ਮੂਕ ਦਰਸ਼ਨ ਬਣੇ ਹੋਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਕ ਪਾਸੇ ਤਾਂ ਕੇਂਦਰ ਸਰਕਾਰ ਓਲੰਪਿਕ ਖੇਡਾਂ ਦੀ ਮੇਜ਼ਬਾਨੀ ਕਰਨ ਦੇ ਸਮਰੱਥ ਹੋਣ ਦੇ ਦਮਗਜ਼ੇ ਮਾਰ ਰਹੀ ਹੈ ਜਦਕਿ ਦੂਜੇ ਪਾਸੇ ਸਾਡੇ ਮੁਲਕ ਦੇ ਖਿਡਾਰੀਆਂ ਦੇ ਹਿੱਤ ਮਹਿਫੂਜ਼ ਨਹੀਂ ਹਨ। ਉਨ੍ਹਾਂ ਕਿਹਾ ਕਿ ਭਾਰਤੀ ਖਿਡਾਰੀਆਂ ਨੇ ਓਲੰਪਿਕ ਖੇਡਾਂ ਦੌਰਾਨ ਮਿਸਾਲੀ ਖੇਡ ਭਾਵਨਾ ਦਾ ਪ੍ਰਗਟਾਵਾ ਕੀਤਾ ਪਰ ਕੇਂਦਰ ਸਰਕਾਰ ਦੀਆਂ ਗਲਤੀਆਂ ਕਾਰਨ ਉਹ ਮੈਡਲ ਜਿੱਤਣ ਤੋਂ ਖੁੰਝ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਕਿਸੇ ਖਿਡਾਰੀ ਨੂੰ 200 ਗ੍ਰਾਮ ਦੇ ਭਾਰ ਕਰਕੇ ਖੇਡ ਮੁਕਾਬਲੇ ਤੋਂ ਵਿਰਵਾ ਰਹਿਣਾ ਪਵੇ ਤਾਂ ਫਿਰ ਕੋਚ, ਫਿਜ਼ੀਓਥਰੈਪੀ ਅਤੇ ਹੋਰ ਸਾਧਨਾਂ ਲਈ ਕੀਤੇ ਜਾ ਰਹੇ ਵੱਡੇ ਖਰਚੇ ਦੀ ਕੀ ਤੁੱਕ ਬਣਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਮੁਲਕ ਦੇ ਅਧਿਕਾਰੀ ਉਥੇ ਸਿਰਫ ਛੁੱਟੀਆਂ ਮਨਾਉਣ ਲਈ ਗਏ ਹਨ ਜਦਕਿ ਉਨ੍ਹਾਂ ਨੇ ਖਿਡਾਰੀਆਂ ਦੇ ਹਿੱਤਾਂ ਦੀ ਸੁਰੱਖਿਆ ਨਾ ਕਰਕੇ ਆਪਣੀ ਜ਼ਿੰਮੇਵਾਰੀ ਤੋਂ ਪਾਸਾ ਵੱਟਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਯੂਕਰੇਨ ਦੀ ਜੰਗ ਰੋਕਣ ਵਿੱਚ ਦਖ਼ਲ ਦੇਣ ਬਾਰੇ ਹਰ ਰੋਜ਼ ਵੱਡੇ ਦਾਅਵੇ ਕਰ ਰਹੀ ਹੈ ਪਰ ਓਲੰਪਿਕ ਖੇਡਾਂ ਲਈ ਸਖ਼ਤ ਮਿਹਨਤ ਕਰ ਰਹੇ ਸਾਡੇ ਖਿਡਾਰੀਆਂ ਨੂੰ ਲਾਵਾਰਸ ਛੱਡ ਦਿੱਤਾ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰਾ ਮੁਲਕ ਇਸ ਵੇਲੇ ਬਹਾਦਰ ਲੜਕੀ ਵਿਨੇਸ਼ ਫੋਗਾਟ ਨਾਲ ਡਟ ਕੇ ਖੜ੍ਹਾ ਹੈ ਜੋ ਮੈਡਲ ਜਿੱਤਣ ਤੋਂ ਇਸ ਕਰਕੇ ਖੁੰਝ ਗਈ ਕਿਉਂਕਿ ਕੇਂਦਰ ਸਰਕਾਰ ਨੇ ਉਸ ਨੂੰ ਅਯੋਗ ਠਹਿਰਾਏ ਜਾਣ ਦੇ ਖਿਲਾਫ਼ ਅਪੀਲ ਪਾਉਣ ਦੀ ਪ੍ਰਵਾਹ ਨਹੀਂ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ...

ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਹੁਣ ਹਰ ਹਿੰਦੂ ਅਤੇ ਸਨਾਤਨੀ ਨੂੰ ਇਹਨਾਂ ਖਿਲਾਫ ਆਵਾਜ਼ ਚੁੱਕਣੀ ਪਵੇਗੀ- ਕੇਜਰੀਵਾਲ

ਨਵੀਂ ਦਿੱਲੀ/ਗੋਆ, 3 ਜੁਲਾਈ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਮ ਮੰਦਰ...

‘2 ਕਿੱਲੋ ਸੋਨੇ ਦੇ ਗਹਿਣੇ, 20 ਕਿੱਲੋ ਚਾਂਦੀ…’, DSP ਦੇ ਘਰੋਂ ਮਿਲਿਆ 200 ਕਰੋੜ ਦਾ ਖਜ਼ਾਨਾ !

ਤੇਲੰਗਾਨਾ 'ਚ ਇੱਕ ਡੀਐਸਪੀ ਕੋਲੋਂ 200 ਕਰੋੜ ਰੁਪਏ ਦਾ ਖਜ਼ਾਨਾ ਬਰਾਮਦ ਹੋਣ ਦੀ ਖ਼ਬਰ...

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਈਸਾਈ ਸਮਾਜ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਜਾਨੀ ਦੇ ਗਾਣੇ ‘ਅਪਸਰਾ 2’ ਨੂੰ...

ਪੰਜਾਬ ਕਾਂਗਰਸ ਦੋਫਾੜ! ਰਾਜਾ ਵੜਿੰਗ ਦੀ ਜਗ੍ਹਾ ਚੰਨੀ ਨੂੰ ਬਣਾਇਆ ਜਾਵੇ ਪੰਜਾਬ ਕਾਂਗਰਸ ਪ੍ਰਧਾਨ

ਪੰਜਾਬ ਕਾਂਗਰਸ ਪ੍ਰਧਾਨ ਨਾ ਬਣਾਏ ਜਾਣ ਤੋਂ ਨਾਰਾਜ਼ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ...

61 ਸਾਲ ਦੀ ਉਮਰ ‘ਚ ਆਮਿਰ ਖਾਨ ਦਾ ਤੀਜਾ ਵਿਆਹ, 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਹੋਵੇਗਾ ਵਿਆਹ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੇ ਵੀਰਵਾਰ ਨੂੰ ਜਨਤਕ ਤੌਰ ‘ਤੇ ਆਪਣੇ ਤੀਜੇ ਵਿਆਹ ਨੂੰ...

ਪਤੀ ਏਕਮ ਢਿੱਲੋਂ ਦੇ ਕਤਲ ਮਾਮਲੇ ‘ਚ ਪਤਨੀ ਸੀਰਤ ਕੌਰ ਨੂੰ ਉਮਰ ਕੈਦ ਦੀ ਸਜ਼ਾ ਸੁਂਣਾਈ

3 ਜੁਲਾਈ- ਸਾਲ 2017 ਵਿਚ ਮੁਹਾਲੀ ਦੇ ਫੇਜ਼-3ਬੀ1 ਵਿਚ ਵਾਪਰੇ ਇਕ ਦਿਲ ਦਹਿਲਾ ਦੇਣ...

 ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ-44 ‘ਤੇ ਸੁਜਾਨਪੁਰ ਵਿੱਚ ਬੀਤੀ ਦੇਰ ਰਾਤ ਇੱਕ ਵੱਡਾ ਹਾਦਸਾ ਹੋਣ ਤੋਂ...

ਪੈਟਰੋਲ-ਡੀਜ਼ਲ ‘ਤੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਬਿਆਨ, ਕਿਹਾ-‘ਫਿਲਹਾਲ ਘੱਟ ਨਹੀਂ ਹੋਣਗੇ ਰੇਟ’

ਹਰ ਦਿਨ ਜਦੋਂ ਤੁਸੀਂ ਆਪਣੀ ਗੱਡੀ ਵਿਚ ਪੈਟਰੋਲ ਜਾਂ ਡੀਜ਼ਲ ਭਰਵਾਉਣ ਜਾਂਦੇ ਹੋ ਤਾਂ...