November 16, 2026, 1:51 am
----------- Advertisement -----------
HomeNewsBreaking Newsਪੰਜਾਬ ਨੇ ਰਚਿਆ ਇਤਿਹਾਸ, ਅੱਠ ਗੇਂਦ ਬਾਕੀ ਰਹਿੰਦਿਆਂ 262 ਦੌੜਾਂ ਦਾ ਟੀਚਾ...

ਪੰਜਾਬ ਨੇ ਰਚਿਆ ਇਤਿਹਾਸ, ਅੱਠ ਗੇਂਦ ਬਾਕੀ ਰਹਿੰਦਿਆਂ 262 ਦੌੜਾਂ ਦਾ ਟੀਚਾ ਕੀਤਾ ਸਰ, ਕੋਲਕਾਤਾ ਨੂੰ ਦਿੱਤੀ ਮਾਤ

Published on

----------- Advertisement -----------

ਕੋਲਕਾਤਾ, 27 ਅਪ੍ਰੈਲ 2024 – ਇੰਡੀਅਨ ਪ੍ਰੀਮੀਅਰ ਲੀਗ (IPL) ‘ਚ ਸ਼ੁੱਕਰਵਾਰ ਨੂੰ ਪੰਜਾਬ ਕਿੰਗਜ਼ ਨੇ ਇਤਿਹਾਸ ਰਚਦਿਆਂ 262 ਦੌੜਾਂ ਦੇ ਟੀਚੇ ਦਾ ਪਿੱਛਾ ਕੀਤਾ। ਇਹ ਟੀ-20 ਕ੍ਰਿਕਟ ਇਤਿਹਾਸ ਦਾ ਸਭ ਤੋਂ ਸਫਲ ਚੇਜ ਹੈ। ਇਸ ਜਿੱਤ ਨਾਲ ਪੰਜਾਬ ਨੇ ਪਲੇਆਫ ਦੀਆਂ ਆਪਣੀਆਂ ਉਮੀਦਾਂ ਬਰਕਰਾਰ ਰੱਖੀਆਂ ਹਨ। ਟੂਰਨਾਮੈਂਟ ਦੇ 42 ਮੈਚ ਖਤਮ ਹੋ ਗਏ ਹਨ, ਸ਼ੁੱਕਰਵਾਰ ਦੇ ਨਤੀਜਿਆਂ ਤੋਂ ਬਾਅਦ ਕੋਲਕਾਤਾ ਨਾਈਟ ਰਾਈਡਰਜ਼ ਦੂਜੇ ਸਥਾਨ ‘ਤੇ ਬਰਕਰਾਰ ਹੈ। ਜਦੋਂ ਕਿ ਪੰਜਾਬ 6 ਅੰਕਾਂ ਨਾਲ 8ਵੇਂ ਸਥਾਨ ‘ਤੇ ਪਹੁੰਚ ਗਿਆ ਹੈ।

26 ਅਪ੍ਰੈਲ 2024 ਨੂੰ ‘ਸਿਟੀ ਆਫ ਜੋਏ’, ਕੋਲਕਾਤਾ ਦੇ ਈਡਨ ਗਾਰਡਨ ‘ਤੇ ਜੋ ਹੋਇਆ, ਉਹ ਅੱਜ ਤੱਕ ਆਈਪੀਐਲ ਦੇ ਇਤਿਹਾਸ ਵਿੱਚ ਨਹੀਂ ਹੋਇਆ… ਇੱਥੋਂ ਤੱਕ ਕਿ ਟੀ-20 ਕ੍ਰਿਕਟ ਦੇ ਇਤਿਹਾਸ ਵਿੱਚ ਵੀ ਨਹੀਂ ਹੋਇਆ। ਕੋਲਕਾਤਾ ਨਾਈਟ ਰਾਈਡਰਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਹੋਏ ਇਸ ਮੈਚ ਵਿੱਚ ਆਈਪੀਐਲ ਦੇ ਨਾਲ-ਨਾਲ ਟੀ-20 ਦੇ ਇਤਿਹਾਸ ਵਿੱਚ ਸਭ ਤੋਂ ਵੱਡੀ ਦੌੜਾਂ ਦਾ ਪਿੱਛਾ ਕੀਤਾ ਗਿਆ। ਜੌਨੀ ਬੇਅਰਸਟੋ ਨੇ ਸ਼ਾਨਦਾਰ ਸੈਂਕੜਾ ਲਗਾਇਆ, ਜਿਸ ਦੀ ਬਦੌਲਤ ਪੰਜਾਬ ਕਿੰਗਜ਼ ਨੇ ਟੀ-20 ਕ੍ਰਿਕਟ ‘ਚ ਸਭ ਤੋਂ ਵੱਧ ਦੌੜਾਂ ਦਾ ਪਿੱਛਾ ਕਰਨ ਦਾ ਨਵਾਂ ਵਿਸ਼ਵ ਰਿਕਾਰਡ ਬਣਾਇਆ। ਕੋਲਕਾਤਾ ਨਾਈਟ ਰਾਈਡਰਜ਼ ਨੇ ਪੰਜਾਬ ਕਿੰਗਜ਼ ਨੂੰ 262 ਦੌੜਾਂ ਦਾ ਟੀਚਾ ਦਿੱਤਾ ਸੀ, ਜਿਸ ਨੂੰ ਪੰਜਾਬ ਨੇ ਅੱਠ ਗੇਂਦਾਂ ਬਾਕੀ ਰਹਿੰਦਿਆਂ 8 ਵਿਕਟਾਂ ਨਾਲ ਹਰਾ ਦਿੱਤਾ।

ਸ਼ੁੱਕਰਵਾਰ ਨੂੰ ਕੋਲਕਾਤਾ ਨਾਈਟ ਰਾਈਡਰਜ਼ ਨੇ ਘਰੇਲੂ ਮੈਦਾਨ ‘ਤੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ‘ਚ 6 ਵਿਕਟਾਂ ਦੇ ਨੁਕਸਾਨ ‘ਤੇ 261 ਦੌੜਾਂ ਬਣਾਈਆਂ। ਪੰਜਾਬ ਨੇ ਇਹ ਵੱਡਾ ਟੀਚਾ 18.4 ਓਵਰਾਂ ਵਿੱਚ ਸਿਰਫ਼ 2 ਵਿਕਟਾਂ ਗੁਆ ਕੇ ਹਾਸਲ ਕਰ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...