October 13, 2026, 3:28 pm
----------- Advertisement -----------
HomeNewsBreaking News5 ਵਾਰ ਦੀ IPL ਚੈਂਪੀਅਨ ਲਗਾਤਾਰ ਪੰਜਵਾਂ ਮੈਚ ਹਾਰੀ: ਪੰਜਾਬ ਕਿੰਗਜ਼ ਨੇ...

5 ਵਾਰ ਦੀ IPL ਚੈਂਪੀਅਨ ਲਗਾਤਾਰ ਪੰਜਵਾਂ ਮੈਚ ਹਾਰੀ: ਪੰਜਾਬ ਕਿੰਗਜ਼ ਨੇ ਮੁੰਬਈ ਨੂੰ 12 ਦੌੜਾਂ ਨਾਲ ਹਰਾਇਆ

Published on

----------- Advertisement -----------

ਮੁੰਬਈ, 14 ਅਪ੍ਰੈਲ 2022 – ਮੁੰਬਈ ਇੰਡੀਅਨਜ਼ ਆਈਪੀਐਲ 2022 ਵਿੱਚ ਆਪਣਾ ਲਗਾਤਾਰ ਪੰਜਵਾਂ ਮੈਚ ਹਾਰ ਗਈ ਹੈ। ਪੰਜਾਬ ਕਿੰਗਜ਼ ਨੇ MI ਨੂੰ 12 ਦੌੜਾਂ ਨਾਲ ਹਰਾਇਆ। 199 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਰੋਹਿਤ ਦੀ ਟੀਮ 20 ਓਵਰਾਂ ਵਿੱਚ 186 ਦੌੜਾਂ ਹੀ ਬਣਾ ਸਕੀ। ਮੁੰਬਈ ਲਈ ਡੇਵਾਲਡ ਬ੍ਰੇਵਿਸ ਨੇ ਸਭ ਤੋਂ ਵੱਧ ਦੌੜਾਂ ਬਣਾਈਆਂ। ਉਸ ਨੇ 25 ਗੇਂਦਾਂ ਵਿੱਚ 49 ਦੌੜਾਂ ਦੀ ਪਾਰੀ ਖੇਡੀ। ਪੰਜਾਬ ਕਿੰਗਜ਼ ਲਈ ਓਡਿਅਨ ਸਮਿਥ ਨੇ ਸਭ ਤੋਂ ਵੱਧ ਵਿਕਟਾਂ ਲਈਆਂ। ਉਸ ਨੇ 3 ਓਵਰਾਂ ‘ਚ 30 ਦੌੜਾਂ ਦੇ ਕੇ 4 ਵਿਕਟਾਂ ਲਈਆਂ।

ਮੈਚ ‘ਚ ਰਾਹੁਲ ਚਾਹਰ ਨੂੰ 9ਵੇਂ ਓਵਰ ‘ਚ ਡੇਵਾਲਡ ਬ੍ਰੇਵਿਸ ਨੇ 4 ਗੇਂਦਾਂ ‘ਤੇ 4 ਛੱਕੇ ਜੜੇ। ਇੱਕ ਵਾਰ ਫਿਰ ਰੋਹਿਤ ਸ਼ਰਮਾ ਅਤੇ ਈਸ਼ਾਨ ਕਿਸ਼ਨ ਮੈਚ ਵਿੱਚ ਵੱਡੀ ਪਾਰੀ ਨਹੀਂ ਖੇਡ ਸਕੇ। ਰੋਹਿਤ ਰਬਾਡਾ ਦੀ ਗੇਂਦ ਨੂੰ ਛੱਕਾ ਲਗਾਉਣਾ ਚਾਹੁੰਦਾ ਸੀ, ਪਰ ਗੇਂਦ ਉੱਥੇ ਹੀ ਉੱਠ ਗਈ ਅਤੇ ਉਹ ਜਿਤੇਸ਼ ਸ਼ਰਮਾ ਦੇ ਹੱਥੋਂ ਕੈਚ ਹੋ ਗਿਆ। ਇਸ ਦੇ ਨਾਲ ਹੀ ਈਸ਼ਾਨ ਕਿਸ਼ਨ ਮਹਿਜ਼ 3 ਦੌੜਾਂ ਬਣਾ ਕੇ ਵੈਭਵ ਅਰੋੜਾ ਦਾ ਸ਼ਿਕਾਰ ਬਣ ਗਏ।

ਪੀਬੀਕੇਐਸ ਦੇ ਕਪਤਾਨ ਮਯੰਕ ਅਗਰਵਾਲ ਨੇ ਮੈਚ ਵਿੱਚ ਧਮਾਕੇਦਾਰ ਬੱਲੇਬਾਜ਼ੀ ਕਰਦੇ ਹੋਏ ਸਿਰਫ਼ 32 ਗੇਂਦਾਂ ਵਿੱਚ 52 ਦੌੜਾਂ ਬਣਾਈਆਂ। ਮੁਰੁਗਨ ਅਸ਼ਵਿਨ ਨੇ ਮਯੰਕ ਦੀ ਪਾਰੀ ਦਾ ਅੰਤ ਕੀਤਾ। ਅਸ਼ਵਿਨ ਨੇ ਮਯੰਕ ਨੂੰ ਆਫ-ਸਟੰਪ ‘ਤੇ ਫੁੱਲਰ ਡਿਲੀਵਰੀ ਦਿੱਤੀ ਅਤੇ ਮਯੰਕ ਇਸ ਨੂੰ ਲਾਂਗ ਆਫ ‘ਤੇ ਹਿੱਟ ਕਰਨ ਗਿਆ ਪਰ ਗੇਂਦ ਬੱਲੇ ਦੇ ਉੱਪਰਲੇ ਕਿਨਾਰੇ ਨਾਲ ਹਵਾ ਵਿਚ ਚਲੀ ਗਈ ਅਤੇ ਸੂਰਿਆਕੁਮਾਰ ਨੇ ਇਕ ਆਮ ਕੈਚ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

15 ਅਕਤੂਬਰ ਤੋਂ UPI ‘ਤੇ MDR ਚਾਰਜ ਲਾਗੂ ਕਰਨ ਦਾ ਫ਼ੈਸਲਾ ਟਲਿਆ, ਹੁਣ 1 ਜਨਵਰੀ ਤੋਂ ਹੋ ਸਕਦੈ ਲਾਗੂ!

UPI ਮਰਚੈਂਟ ਡਿਸਕਾਊਂਟ ਰੇਟ (MDR) ਦੇ ਨਵੇਂ ਨਿਯਮਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ, ਜੋ...

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...

ਸ਼ਹੀਦ ASI ਇਕਬਾਲ ਸਿੰਘ ਦੇ ਪਰਿਵਾਰ ਨੂੰ ਮਿਲੇਗੀ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ, CM ਮਾਨ ਨੇ ਕੀਤਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਰਾਤ ਨੂੰ ਨੌਸ਼ਹਿਰਾ ਪੰਨੂਆਂ ਵਿੱਚ...

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ, CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ

ਮਾਨਸਾ ਦੇ ਕਬੱਡੀ ਖਿਡਾਰੀ ਤੇ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ...

ਫਾਜ਼ਿਲਕਾ ਵਿਚ 10 ਰੁਪਏ ਪਿੱਛੇ ਨੌਜਵਾਨ ਦਾ ਕਤਲ! ਸੀਨੇ ਵਿਚ ਮਾਰਿਆ ਚਾਕੂ

ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਵਿਚ ਮਹਿਜ਼ 10 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਹੋਏ...

 ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਕਾਰਨ ਕੈਨੇਡਾ ਤੋਂ ਭਾਰਤ ਦੇ ਹਵਾਈ ਕਿਰਾਇਆਂ ਵਿੱਚ ਵਾਧਾ

ਪੰਜਾਬ ਵਿੱਚ ਅਗਲੇ ਸਾਲ ਦੇ ਪਹਿਲੇ ਮਹੀਨਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ...

ਮਾਨਸਾ ‘ਚ ਵੱਡੀ ਵਾਰਦਾਤ, ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਦਾ ਮਾਰ ਕੇ ਕਤਲ, ਝੋਟਾ ਦਾ ਸਾਥੀ ਜ਼ਖਮੀ

ਮਾਨਸਾ ਦੇ ਵਿੱਚ ਦਿਨ ਦਿਹਾੜੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ...

ਪ੍ਰਸਿੱਧ ਗਾਇਕ ਬਲਬੀਰ ਬੋਪਾਰਾਏ ਦੇ ਮਾਤਾ ਦਾ ਹੋਇਆ ਦਿਹਾਂਤ

ਪ੍ਰਸਿੱਧ ਗਾਇਕ ਤੇ ਗੀਤਕਾਰ ਬਲਬੀਰ ਬੋਪਾਰਾਏ ਤੇ ਜਗਤਾਰ ਸਿੰਘ ਬੋਪਾਰਾਏ ਦੇ ਮਾਤਾ ਗੁਰਮੇਲ ਕੌਰ...

ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਾ ਮਿਲਣ ’ਤੇ ਕੇਂਦਰ ’ਤੇ ਵਰ੍ਹੇ ਮਾਨ

ਚੰਡੀਗੜ੍ਹ; 12 ਅਕਤੂਬਰ, 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ...