September 22, 2026, 10:47 am
----------- Advertisement -----------
HomeNewsBreaking Newsਪੰਜਾਬ ਦੇ ਅਕਸ਼ਦੀਪ ਸਿੰਘ ਤੇ ਮੰਜੂ ਰਾਣੀ ਬਣੇ ਨੈਸ਼ਨਲ ਓਪਨ ਪੈਦਲ ਤੋਰ...

ਪੰਜਾਬ ਦੇ ਅਕਸ਼ਦੀਪ ਸਿੰਘ ਤੇ ਮੰਜੂ ਰਾਣੀ ਬਣੇ ਨੈਸ਼ਨਲ ਓਪਨ ਪੈਦਲ ਤੋਰ ਮੁਕਾਬਲੇ ਦੇ ਚੈਂਪੀਅਨ

Published on

----------- Advertisement -----------

ਚੰਡੀਗੜ੍ਹ, 30 ਜਨਵਰੀ – ਚੰਡੀਗੜ੍ਹ ਵਿਖੇ ਚੱਲ ਰਹੀ 11ਵੀਂ ਨੈਸ਼ਨਲ ਓਪਨ ਪੈਦਲ ਤੋਰ ਚੈਂਪੀਅਨਸ਼ਿਪ ਦੇ ਅੱਜ 20 ਕਿਲੋਮੀਟਰ ਪੈਦਲ ਤੋਰ ਦੇ ਹੋਏ ਮੁਕਾਬਲੇ ਦੇ ਪੰਜਾਬ ਦੇ ਅਕਸ਼ਦੀਪ ਸਿੰਘ ਤੇ ਮੰਜੂ ਰਾਣੀ ਨੇ ਕ੍ਰਮਵਾਰ ਪੁਰਸ਼ਾਂ ਤੇ ਮਹਿਲਾ ਦੋਵਾਂ ਵਰਗਾਂ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ। ਪੁਰਸ਼ ਵਰਗ ਵਿੱਚ ਪਹਿਲੀਆਂ ਪੰਜ ਪੁਜੀਸ਼ਨਾਂ ਵਿੱਚੋਂ ਤਿੰਨ ਪੰਜਾਬ ਦੇ ਅਥਲੀਟਾਂ ਅਤੇ ਮਹਿਲਾ ਵਰਗ ਵਿੱਚ ਪਹਿਲੀਆਂ ਚਾਰ ਪੁਜੀਸ਼ਨਾਂ ਵਿੱਚੋਂ ਦੋ ਪੰਜਾਬ ਦੀਆਂ ਅਥਲੀਟਾਂ ਨੇ ਹਾਸਲ ਕੀਤੀਆਂ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੋਵੇਂ ਜੇਤੂ ਅਥਲੀਟਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਨ੍ਹਾਂ ਆਪਣੇ ਪ੍ਰਦਰਸ਼ਨ ਨਾਲ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ਜ਼ਿਲੇ ਦੇ ਪਿੰਡ ਕਾਹਨੇਕੇ ਦਾ ਅਕਸ਼ਦੀਪ ਸਿੰਘ ਜਿੱਥੇ ਕੌਮੀ ਰਿਕਾਰਡ ਹੋਲਡਰ ਹੈ ਉਥੇ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਹੋ ਚੁੱਕਾ ਹੈ। ਇਸੇ ਤਰ੍ਹਾਂ ਮਾਨਸਾ ਜ਼ਿਲੇ ਦੇ ਪਿੰਡ ਖੈਹਿਰਾ ਖੁਰਦ ਦੀ ਮੰਜੂ ਰਾਣੀ ਨੇ ਕੌਮੀ ਰਿਕਾਰਡ ਬਣਾਉਣ ਤੋਂ ਇਲਾਵਾ ਹਾਂਗਜ਼ੂ ਏਸ਼ੀਅਨ ਗੇਮਜ਼ ਵਿੱਚ ਕਾਂਸੀ ਦਾ ਤਮਗ਼ਾ ਜਿੱਤਿਆ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਮੁੜ ਖੇਡ ਨਕਸ਼ੇ ਉਤੇ ਚਮਕਾਉਣ ਲਈ ਨਿਰੰਤਰ ਯਤਨਸ਼ੀਲ ਹੈ। ਹਾਲ ਹੀ ਵਿੱਚ ਮੁੱਖ ਮੰਤਰੀ ਨੇ ਮੰਜੂ ਰਾਣੀ ਨੂੰ 50 ਲੱਖ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਸੀ ਜਦੋਂ ਕਿ ਅਕਸ਼ਦੀਪ ਸਿੰਘ ਨੂੰ ਓਲੰਪਿਕਸ ਕੁਆਲੀਫਾਈ ਕਰਨ ਸਮੇਂ 5 ਲੱਖ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਸੀ।

ਅੱਜ ਸੁਖਨਾ ਝੀਲ ਉਤੇ ਚੱਲ ਰਹੀ ਚੈਂਪੀਅਨਸ਼ਿਪ ਵਿੱਚ ਪੁਰਸ਼ਾਂ ਦੀ 20 ਕਿਲੋਮੀਟਰ ਪੈਦਲ ਤੋਰ ਵਿੱਚ ਅਕਸ਼ਦੀਪ ਸਿੰਘ ਨੇ 1.19.38 ਦਾ ਸਮਾਂ ਕੱਢ ਕੇ ਸੋਨ ਤਮਗ਼ਾ ਜਿੱਤਿਆ। ਪੰਜਾਬ ਦਾ ਹੀ ਅਰਸ਼ਪ੍ਰੀਤ ਸਿੰਘ ਚੌਥੇ ਅਤੇ ਸਾਹਿਲ ਪੰਜਵੇਂ ਸਥਾਨ ਉਤੇ ਆਇਆ। ਮਹਿਲਾ ਵਰਗ ਵਿੱਚ ਮੰਜੂ ਰਾਣੀ ਨੇ 1.33.00 ਦਾ ਸਮਾਂ ਕੱਢ ਕੇ ਸੋਨ ਤਮਗ਼ਾ ਜਿੱਤਿਆ ਜਦੋਂ ਕਿ ਪੰਜਾਬ ਦੀ ਇਕ ਹੋਰ ਅਥਲੀਟ ਰਮਨਦੀਪ ਕੌਰ ਚੌਥੇ ਸਥਾਨ ਉਤੇ ਰਹੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...