September 6, 2026, 2:52 am
----------- Advertisement -----------
HomeNewsSportsਪੀ.ਵੀ ਸਿੰਧੂ ਨੇ ਦੂਜੀ ਵਾਰ ਸਈਅਦ ਮੋਦੀ ਅੰਤਰਰਾਸ਼ਟਰੀ ਖਿਤਾਬ ਜਿੱਤਿਆ

ਪੀ.ਵੀ ਸਿੰਧੂ ਨੇ ਦੂਜੀ ਵਾਰ ਸਈਅਦ ਮੋਦੀ ਅੰਤਰਰਾਸ਼ਟਰੀ ਖਿਤਾਬ ਜਿੱਤਿਆ

Published on

----------- Advertisement -----------

ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਭਾਰਤੀ ਬੈਡਮਿੰਟਨ ਸਟਾਰ ਪੀਵੀ ਸਿੰਧੂ ਨੇ ਸਈਅਦ ਮੋਦੀ ਇੰਟਰਨੈਸ਼ਨਲ ਸੁਪਰ 300 ਟੂਰਨਾਮੈਂਟ ਜਿੱਤ ਲਿਆ ਹੈ। ਸਾਬਕਾ ਵਿਸ਼ਵ ਚੈਂਪੀਅਨ ਨੇ ਐਤਵਾਰ ਨੂੰ ਖੇਡੇ ਗਏ ਫਾਈਨਲ ਵਿੱਚ ਹਮਵਤਨ ਮਾਲਵਿਕਾ ਬੰਸੌੜ ਨੂੰ ਹਰਾਇਆ।
35 ਮਿੰਟ ਤੱਕ ਚੱਲੇ ਇਸ ਮੁਕਾਬਲੇ ਵਿੱਚ ਸਿੰਧੂ ਨੇ ਮਾਲਵਿਕਾ ਨੂੰ 21-13, 21-16 ਨਾਲ ਹਰਾ ਕੇ ਮਹਿਲਾ ਸਿੰਗਲਜ਼ ਦਾ ਖਿਤਾਬ ਆਪਣੇ ਨਾਂ ਕੀਤਾ। ਸਿੰਧੂ ਪਹਿਲੀ ਗੇਮ ਵਿੱਚ 11-1 ਨਾਲ ਅੱਗੇ ਸੀ, ਜਿਸ ਤੋਂ ਬਾਅਦ ਮਾਲਵਿਕਾ ਕੁਝ ਅੰਕ ਲੈਣ ਲਈ ਵਾਪਸ ਆਈ ਪਰ ਸਿੰਧੂ ਨੇ ਵੀ ਆਪਣੀ ਬੜ੍ਹਤ ਨੂੰ ਮਜ਼ਬੂਤ ​​ਕਰਨਾ ਜਾਰੀ ਰੱਖਿਆ। ਦੂਜੇ ਦੌਰ ‘ਚ ਵੀ ਮਾਲਵਿਕਾ ਨੇ ਪੂਰੀ ਕੋਸ਼ਿਸ਼ ਕੀਤੀ ਪਰ ਸਿੰਧੂ ‘ਤੇ ਦਬਾਅ ਨਹੀਂ ਬਣਾ ਸਕੀ। ਇਸ ਤੋਂ ਪਹਿਲਾਂ ਪੀਵੀ ਸਿੰਧੂ ਨੇ ਸਾਲ 2017 ਵਿੱਚ BWF ਵਰਲਡ ਟੂਰ ਸੁਪਰ 300 ਟੂਰਨਾਮੈਂਟ ਦਾ ਖਿਤਾਬ ਵੀ ਜਿੱਤਿਆ ਸੀ।
ਦਸ ਦਈਏ ਕਿ ਸਿੰਧੂ ਨੇ ਸਾਲ 2022 ‘ਚ ਇਹ ਪਹਿਲਾ ਖਿਤਾਬ ਜਿੱਤਿਆ ਹੈ। ਸਈਅਦ ਮੋਦੀ ਟੂਰਨਾਮੈਂਟ ਤੋਂ ਪਹਿਲਾਂ ਉਹ ਇੰਡੀਆ ਓਪਨ ਦੇ ਸੈਮੀਫਾਈਨਲ ‘ਚ ਥਾਈਲੈਂਡ ਦੀ ਸੁਪਾਨਿਦਾ ਕਾਟੇਥੋਂਗ ਤੋਂ ਹਾਰ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਪਟਿਆਲਾ ਜ਼ਿਲ੍ਹੇ ਵਿੱਚ 20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

ਪਟਿਆਲਾ ਦੇ ਪ੍ਰਭਸਿਮਰਨ ਸਿੰਘ ਦੀ ਭਾਰਤੀ T-20 ਟੀਮ ’ਚ ਚੋਣ, ਭਾਰਤੀ ਟੀਮ ਦੇ ਜ਼ਿੰਬਾਬਵੇ ਦੌਰੇ ਦੌਰਾਨ ਮਿਲ ਸਕਦੈ ਮੌਕਾ

 ਪੰਜਾਬ ਦੇ ਉੱਭਰਦੇ ਕ੍ਰਿਕਟਰ ਤੇ ਪਟਿਆਲਾ ਦੇ ਵਿਕਟਕੀਪਰ-ਬੱਲੇਬਾਜ਼ ਪ੍ਰਭਸਿਮਰਨ ਸਿੰਘ ਦੀ ਪਹਿਲੀ ਵਾਰ ਭਾਰਤੀ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪੰਜਾਬ ਪੁਲਿਸ ਦੇ ASI ਅਮਨ ਘਈ 2027 ਆਸਟ੍ਰੇਲੀਆ ਪੁਲਿਸ ਖੇਡਾਂ ‘ਚ ਕਰਨਗੇ ਭਾਰਤ ਦੀ ਨੁਮਾਇੰਦਗੀ

 ਅੰਤਰਰਾਸ਼ਟਰੀ ਸਵਿਮਰ ਅਤੇ ਪੰਜਾਬ ਪੁਲਿਸ ਦੇ ASI ਅਮਨ ਘਈ ਆਸਟ੍ਰੇਲੀਆ 2027 ਵਿੱਚ ਹੋਣ ਵਾਲੀਆਂ...

ਫੈਲੋਜ਼ 10 ਜ਼ਿਲ੍ਹਿਆਂ ਵਿੱਚ ਲਾਇਬ੍ਰੇਰੀ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰ ਰਹੇ ਹਨ ; ਸਾਲ ਦੇ ਅੰਤ ਤੱਕ 80 ਫੀਸਦੀ ਤੋਂ ਵੱਧ ਨਸ਼ਾ ਮੁਕਤੀ ਕੇਂਦਰਾਂ ਤੱਕ...

ਚੰਡੀਗੜ੍ਹ, 19 ਜੂਨ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਵਿੱਚ ਲਾਇਬ੍ਰੇਰੀਆਂ ਇੱਕ ਨਵੇਂ...