September 11, 2026, 4:15 am
----------- Advertisement -----------
HomeNewsLatest Newsਭਾਜਪਾ ਯੁਵਾ ਮੋਰਚਾ ਦੀ ਮੀਟਿੰਗ 'ਚ ਸ਼ਾਮਿਲ ਹੋਣਗੇ ਰਾਹੁਲ ਦ੍ਰਾਵਿੜ

ਭਾਜਪਾ ਯੁਵਾ ਮੋਰਚਾ ਦੀ ਮੀਟਿੰਗ ‘ਚ ਸ਼ਾਮਿਲ ਹੋਣਗੇ ਰਾਹੁਲ ਦ੍ਰਾਵਿੜ

Published on

----------- Advertisement -----------

12 ਤੋਂ 15 ਮਈ ਤੱਕ ਧਰਮਸ਼ਾਲਾ ‘ਚ ਹੋਣ ਵਾਲੀ ਭਾਜਪਾ ਯੁਵਾ ਮੋਰਚਾ ਦੀ ਰਾਸ਼ਟਰੀ ਕਾਰਜ ਕਮੇਟੀ ਦੀ ਬੈਠਕ ‘ਚ ਟੀਮ ਇੰਡੀਆ ਦੇ ਮੁੱਖ ਕੋਚ ਰਾਹੁਲ ਦ੍ਰਾਵਿੜ ਸ਼ਿਰਕਤ ਕਰਨਗੇ। ਹਿਮਾਚਲ ਪ੍ਰਦੇਸ਼ ਦੇ ਵਿਧਾਇਕ ਵਿਸ਼ਾਲ ਨਹਿਰੀਆ ਨੇ ਦ੍ਰਾਵਿੜ ਦੇ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਜਾਣਕਾਰੀ ਦਿੱਤੀ। ਇਸ ਤਿੰਨ ਦਿਨਾਂ ਮੀਟਿੰਗ ਵਿੱਚ ਭਾਜਪਾ ਪ੍ਰਧਾਨ ਜੇਪੀ ਨੱਡਾ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ, ਕੇਂਦਰੀ ਮੰਤਰੀ ਅਨੁਰਾਗ ਠਾਕੁਰ ਵੀ ਹਿੱਸਾ ਲੈਣਗੇ। ਇਸ ਮੀਟਿੰਗ ਵਿੱਚ ਦੇਸ਼ ਭਰ ਤੋਂ 139 ਡੈਲੀਗੇਟ ਹਿੱਸਾ ਲੈ ਰਹੇ ਹਨ।


ਵਿਧਾਇਕ ਵਿਸ਼ਾਲ ਨੇਹਰੀਆ ਨੇ ਦੱਸਿਆ ਕਿ ਟੀਮ ਇੰਡੀਆ ਦੇ ਕੋਚ ਦ੍ਰਾਵਿੜ ਯੁਵਾ ਮੋਰਚਾ ਦੀ ਰਾਸ਼ਟਰੀ ਕਾਰਜ ਕਮੇਟੀ ਦੀ ਮੀਟੰਗ ‘ਚ ਸ਼ਾਮਲ ਹੋਣਗੇ । ਉਨ੍ਹਾਂ ਦੀ ਇਹ ਪ੍ਰਾਪਤੀ ਦੇਸ਼ ਭਰ ਤੋਂ ਆਉਣ ਵਾਲੇ ਨੌਜਵਾਨਾਂ ਨੂੰ ਪ੍ਰੇਰਿਤ ਕਰੇਗੀ। ਦੱਸ ਦਈਏ ਕਿ ਇਸ ਤੋਂ ਇਲਾਵਾ ਟੀਮ ਇੰਡੀਆ ਦੇ ਮੁੱਖ ਕੋਚ ਰਾਹੁਲ ਦ੍ਰਾਵਿੜ ਦੇ ਭਾਜਪਾ ‘ਚ ਸ਼ਾਮਲ ਹੋਣ ਦੀਆ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ। ਹਾਲਾਂਕਿ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਬਾਰੇ ਉਨ੍ਹਾਂ ਵੱਲੋਂ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਵਿੱਚ ਇਸ ਸਾਲ ਦੇ ਅੰਤ ਵਿੱਚ ਅਤੇ ਅਗਲੇ ਸਾਲ ਕਰਨਾਟਕ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...