September 5, 2026, 10:07 pm
----------- Advertisement -----------
HomeNewsBreaking Newsਵਿਰਾਟ-ਰੋਹਿਤ ਤੋਂ ਬਾਅਦ ਰਵਿੰਦਰ ਜਡੇਜਾ ਨੇ ਵੀ ਟੀ-20 ਇੰਟਰਨੈਸ਼ਨਲ ਤੋਂ ਲਿਆ ਸੰਨਿਆਸ

ਵਿਰਾਟ-ਰੋਹਿਤ ਤੋਂ ਬਾਅਦ ਰਵਿੰਦਰ ਜਡੇਜਾ ਨੇ ਵੀ ਟੀ-20 ਇੰਟਰਨੈਸ਼ਨਲ ਤੋਂ ਲਿਆ ਸੰਨਿਆਸ

Published on

----------- Advertisement -----------


ਭਾਰਤੀ ਆਲਰਾਊਂਡਰ ਰਵਿੰਦਰ ਜਡੇਜਾ ਨੇ ਐਤਵਾਰ ਨੂੰ ਟੀ-20 ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਟੀਮ ਦੇ ਦੋ ਦਿੱਗਜ ਖਿਡਾਰੀਆਂ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਨੇ ਵਿਸ਼ਵ ਕੱਪ ਫਾਈਨਲ ਜਿੱਤਣ ਤੋਂ ਤੁਰੰਤ ਬਾਅਦ ਸੰਨਿਆਸ ਦਾ ਐਲਾਨ ਕਰ ਦਿੱਤਾ ਸੀ। ਟੀਮ ਇੰਡੀਆ ਨੇ ਬੀਤੇ ਸ਼ਨੀਵਾਰ ਨੂੰ ਬਾਰਬਾਡੋਸ ‘ਚ ਫਾਈਨਲ ‘ਚ ਦੱਖਣੀ ਅਫਰੀਕਾ ਨੂੰ ਹਰਾ ਕੇ 17 ਸਾਲ ਬਾਅਦ ਟੀ-20 ਵਿਸ਼ਵ ਕੱਪ ਜਿੱਤਿਆ।

ਦੱਸ ਦਈਏ ਕਿ ਜਡੇਜਾ ਨੇ ਲਿਖਿਆ, ਪੂਰੇ ਦਿਲ ਨਾਲ ਮੈਂ ਟੀ-20 ਅੰਤਰਰਾਸ਼ਟਰੀ ਮੈਚਾਂ ਨੂੰ ਅਲਵਿਦਾ ਕਹਿੰਦਾ ਹਾਂ। ਮੈਂ ਹਮੇਸ਼ਾ ਆਪਣੇ ਦੇਸ਼ ਲਈ ਆਪਣਾ ਸਰਵੋਤਮ ਪ੍ਰਦਰਸ਼ਨ ਕੀਤਾ ਹੈ ਅਤੇ ਹੋਰ ਫਾਰਮੈਟਾਂ ਵਿੱਚ ਵੀ ਅਜਿਹਾ ਕਰਨਾ ਜਾਰੀ ਰੱਖਾਂਗਾ। ਟੀ-20 ਵਿਸ਼ਵ ਕੱਪ ਜਿੱਤਣਾ ਇਕ ਸੁਪਨਾ ਸਾਕਾਰ ਹੋਣ ਵਰਗਾ ਸੀ। ਤੁਹਾਡੇ ਅਟੁੱਟ ਭਰੋਸੇ ਲਈ ਧੰਨਵਾਦ।

ਰਵਿੰਦਰ ਜਡੇਜਾ ਨੇ 2009 ਵਿੱਚ ਭਾਰਤ ਲਈ ਡੈਬਿਊ ਕੀਤਾ ਸੀ। ਉਸਨੇ ਟੀ-20 ਫਾਰਮੈਟ ਵਿੱਚ ਕੁੱਲ 74 ਮੈਚ ਖੇਡੇ। ਇਨ੍ਹਾਂ ‘ਚ ਸਟਾਰ ਆਲਰਾਊਂਡਰ ਨੇ 127.16 ਦੀ ਸਟ੍ਰਾਈਕ ਰੇਟ ਨਾਲ 515 ਦੌੜਾਂ ਬਣਾਈਆਂ ਅਤੇ 54 ਵਿਕਟਾਂ ਲਈਆਂ।

ਇਸਤੋਂ ਇਲਾਵਾ ਖੱਬੇ ਹੱਥ ਦੇ ਇਸ ਗੇਂਦਬਾਜ਼ ਨੇ 2009 ਤੋਂ 2024 ਤੱਕ ਟੀ-20 ਵਿਸ਼ਵ ਵਿੱਚ ਭਾਰਤੀ ਟੀਮ ਦੀ ਨੁਮਾਇੰਦਗੀ ਕੀਤੀ। ਇਸ ਦੌਰਾਨ ਉਸ ਨੇ ਕੁੱਲ 30 ਮੈਚ ਖੇਡੇ। ਇਨ੍ਹਾਂ ‘ਚ ਜਡੇਜਾ ਨੇ ਕੁੱਲ 130 ਦੌੜਾਂ ਬਣਾਈਆਂ ਅਤੇ 22 ਵਿਕਟਾਂ ਲਈਆਂ। ਇਸ ਦੇ ਨਾਲ ਹੀ ਉਸ ਨੇ ਏਸ਼ੀਆ ਕੱਪ ਵਿੱਚ ਛੇ ਮੈਚ ਖੇਡੇ। ਇਨ੍ਹਾਂ ‘ਚ ਉਨ੍ਹਾਂ ਨੇ ਦੋ ਪਾਰੀਆਂ ‘ਚ 35 ਦੌੜਾਂ ਬਣਾਈਆਂ।

ਜਡੇਜਾ ਨੇ ਇਸ ਪੂਰੇ ਟੂਰਨਾਮੈਂਟ ‘ਚ 8 ਮੈਚਾਂ ਦੀਆਂ 5 ਪਾਰੀਆਂ ‘ਚ ਸਿਰਫ 36 ਦੌੜਾਂ ਬਣਾਈਆਂ। ਇਸ ਦੌਰਾਨ ਉਸ ਦਾ ਸਕੋਰ 2, 17, 9, 7, 10 ਰਿਹਾ। ਇੰਨਾ ਹੀ ਨਹੀਂ ਉਸ ਨੇ ਗੇਂਦਬਾਜ਼ੀ ‘ਚ ਵੀ ਸਿਰਫ 1 ਵਿਕਟ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...