June 27, 2026, 2:24 pm
----------- Advertisement -----------
HomeNewsBreaking Newsਰਾਇਲ ਚੈਲੰਜਰਜ਼ ਬੈਂਗਲੁਰੂ ਨੇ ਦਿੱਲੀ ਕੈਪੀਟਲਸ ਨੂੰ ਦਿੱਤਾ 188 ਦੌੜਾਂ ਦਾ ਟੀਚਾ

ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਦਿੱਲੀ ਕੈਪੀਟਲਸ ਨੂੰ ਦਿੱਤਾ 188 ਦੌੜਾਂ ਦਾ ਟੀਚਾ

Published on

----------- Advertisement -----------

IPL 2024 ਦੇ 62ਵੇਂ ਮੈਚ ‘ਚ ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਦਿੱਲੀ ਕੈਪੀਟਲਸ ਨੂੰ 188 ਦੌੜਾਂ ਦਾ ਟੀਚਾ ਦਿੱਤਾ ਹੈ। ਐੱਮ ਚਿੰਨਾਸਵਾਮੀ ਸਟੇਡੀਅਮ ‘ਚ ਦਿੱਲੀ ਨੇ ਟੌਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਬੈਂਗਲੁਰੂ ਨੇ ਘਰੇਲੂ ਮੈਦਾਨ ‘ਤੇ 20 ਓਵਰਾਂ ‘ਚ 9 ਵਿਕਟਾਂ ‘ਤੇ 187 ਦੌੜਾਂ ਬਣਾਈਆਂ। ਜਵਾਬ ‘ਚ ਦਿੱਲੀ ਨੇ 4 ਓਵਰਾਂ ‘ਚ 4 ਵਿਕਟਾਂ ‘ਤੇ 30 ਦੌੜਾਂ ਬਣਾ ਲਈਆਂ ਹਨ। ਸ਼ਾਈ ਹੋਪ ਅਤੇ ਕਪਤਾਨ ਅਕਸ਼ਰ ਪਟੇਲ ਕਰੀਜ਼ ‘ਤੇ ਹਨ।

ਕੁਮਾਰ ਕੁਸ਼ਾਗਰ (2 ਦੌੜਾਂ) ਨੂੰ ਮੁਹੰਮਦ ਸਿਰਾਜ ਨੇ ਐਲ.ਬੀ.ਡਬਲਯੂ. ਜੈਕ ਫਰੇਜ਼ਰ-ਮੈਗਰਕ (21 ਦੌੜਾਂ) ਨੂੰ ਫਾਲੋ-ਥਰੂ ‘ਤੇ ਯਸ਼ ਦਿਆਲ ਨੇ ਰਨ ਆਊਟ ਕੀਤਾ। ਇਸ ਤੋਂ ਪਹਿਲਾਂ ਯਸ਼ ਦਿਆਲ ਨੇ ਅਭਿਸ਼ੇਕ ਪੋਰੇਲ (2 ਦੌੜਾਂ) ਨੂੰ ਲਾਕੀ ਫਰਗੂਸਨ ਹੱਥੋਂ ਕੈਚ ਕਰਵਾਇਆ। ਪ੍ਰਭਾਵੀ ਖਿਡਾਰੀ ਡੇਵਿਡ ਵਾਰਨਰ (1 ਦੌੜ) ਸਵਪਨਿਲ ਸਿੰਘ ਦਾ ਸ਼ਿਕਾਰ ਬਣੇ।

ਆਰਸੀਬੀ ਲਈ ਰਜਤ ਪਾਟੀਦਾਰ ਨੇ 32 ਗੇਂਦਾਂ ‘ਤੇ 52 ਦੌੜਾਂ ਦਾ ਅਰਧ ਸੈਂਕੜਾ ਲਗਾਇਆ, ਜਦਕਿ ਵਿਲ ਜੈਕਸ ਨੇ 41 ਦੌੜਾਂ ਬਣਾਈਆਂ। ਵਿਰਾਟ ਕੋਹਲੀ ਨੇ 3 ਛੱਕਿਆਂ ਦੀ ਮਦਦ ਨਾਲ 27 ਦੌੜਾਂ ਬਣਾਈਆਂ। ਕੈਮਰਨ ਗ੍ਰੀਨ ਨੇ 32 ਦੌੜਾਂ ਦੀ ਅਜੇਤੂ ਪਾਰੀ ਖੇਡੀ। ਖਲੀਲ ਅਹਿਮਦ ਅਤੇ ਰਸਿਖ ਸਲਾਮ ਨੇ 2-2 ਵਿਕਟਾਂ ਹਾਸਲ ਕੀਤੀਆਂ। ਇਸ਼ਾਂਤ ਸ਼ਰਮਾ, ਮੁਕੇਸ਼ ਕੁਮਾਰ ਅਤੇ ਕੁਲਦੀਪ ਯਾਦਵ ਨੂੰ ਇਕ-ਇਕ ਵਿਕਟ ਮਿਲੀ।

ਕਪਤਾਨ ਰਿਸ਼ਭ ਪੰਤ ‘ਤੇ ਇਕ ਮੈਚ ਦੀ ਪਾਬੰਦੀ ਕਾਰਨ ਅਕਸ਼ਰ ਪਟੇਲ ਦਿੱਲੀ ਦੀ ਕਪਤਾਨੀ ਕਰ ਰਹੇ ਹਨ। ਦੋਵੇਂ ਟੀਮਾਂ ਇਸ ਸੀਜ਼ਨ ‘ਚ ਪਹਿਲੀ ਵਾਰ ਆਹਮੋ-ਸਾਹਮਣੇ ਹੋ ਰਹੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...