July 21, 2026, 7:44 pm
----------- Advertisement -----------
HomeNewsLatest Newsਸੌਰਵ ਗਾਂਗੁਲੀ ਦੀ ਸੁਰੱਖਿਆ ਵਧੀ, ਸਰਕਾਰ ਨੇ ਦਿੱਤੀ Z ਸ਼੍ਰੇਣੀ ਦੀ ਸੁਰੱਖਿਆ

ਸੌਰਵ ਗਾਂਗੁਲੀ ਦੀ ਸੁਰੱਖਿਆ ਵਧੀ, ਸਰਕਾਰ ਨੇ ਦਿੱਤੀ Z ਸ਼੍ਰੇਣੀ ਦੀ ਸੁਰੱਖਿਆ

Published on

----------- Advertisement -----------

ਸਾਬਕਾ ਭਾਰਤੀ ਕ੍ਰਿਕਟਰ ਅਤੇ ਬੀਸੀਸੀਆਈ ਪ੍ਰਧਾਨ ਰਹੇ ਸੌਰਵ ਗਾਂਗੁਲੀ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਪੱਛਮੀ ਬੰਗਾਲ ਸਰਕਾਰ ਨੇ ਗਾਂਗੁਲੀ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੈ। ਗਾਂਗੁਲੀ ਨੂੰ ਪਹਿਲਾਂ ਹੀ ਮੁਹੱਈਆ ਕਰਵਾਈ ਗਈ Y-ਸ਼੍ਰੇਣੀ ਦੀ ਸੁਰੱਖਿਆ ਦੀ ਮਿਆਦ ਖਤਮ ਹੋਣ ਤੋਂ ਬਾਅਦ ਮੰਗਲਵਾਰ ਨੂੰ ਇਹ ਫੈਸਲਾ ਲਿਆ ਗਿਆ। ਨਵੀਂ ਸੁਰੱਖਿਆ ਵਿਵਸਥਾ ਦੇ ਤਹਿਤ ਸਾਬਕਾ ਕ੍ਰਿਕਟਰ ਦੀ ਸੁਰੱਖਿਆ 8 ਤੋਂ 10 ਪੁਲਿਸ ਵਾਲੇ ਕਰਨਗੇ। ਰਿਪੋਰਟਾਂ ਮੁਤਾਬਕ ਸੌਰਵ ਗਾਂਗੁਲੀ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਵਧਾਉਣ ਨੂੰ ਲੈ ਕੇ ਕੋਈ ਬੇਨਤੀ ਨਹੀਂ ਕੀਤੀ ਗਈ ਹੈ। ਬੰਗਾਲ ਸਰਕਾਰ ਨੇ ਖੁਦ ਇਸ ਦਾ ਨੋਟਿਸ ਲੈਂਦਿਆਂ ਸੁਰੱਖਿਆ ਵਿਵਸਥਾ ਵਧਾਉਣ ਦਾ ਫੈਸਲਾ ਕੀਤਾ ਹੈ।
ਮਿਲੀ ਜਾਣਕਾਰੀ ਦੇ ਮੁਤਾਬਕ ਠਾਕੁਰਪੁਕੁਰ ਥਾਣੇ ਦੀ ਸਪੈਸ਼ਲ ਬ੍ਰਾਂਚ ਦੇ ਅਧਿਕਾਰੀ ਕੋਲਕਾਤਾ ਦੇ ਬੇਹਾਲਾ ਇਲਾਕੇ ‘ਚ ਸਥਿਤ ਸੌਰਵ ਦੇ ਘਰ ਦੀ ਜਾਂਚ ਕਰਨ ਪਹੁੰਚੇ ਸਨ। ਹੁਣ ਤੋਂ ਦੋ ਵਿਸ਼ੇਸ਼ ਸੁਰੱਖਿਆ ਅਧਿਕਾਰੀ ਸੌਰਵ ਦੇ ਘਰ ਹਰ ਸਮੇਂ ਤਾਇਨਾਤ ਰਹਿਣਗੇ। ਇਸ ਤੋਂ ਇਲਾਵਾ ਇੱਕ ਐਸਕਾਰਟ ਕਾਰ ਹੁਣ ਹਰ ਸਮੇਂ ਸੌਰਵ ਦੇ ਨਾਲ ਚਲੇਗੀ। ਦੱਸ ਦਈਏ ਕਿ ਸੌਰਵ ਗਾਂਗੁਲੀ ਇਸ ਸਮੇਂ ਆਈਪੀਐਲ ਵਿੱਚ ਦਿੱਲੀ ਕੈਪੀਟਲਜ਼ ਨਾਲ ਜੁੜੇ ਹੋਏ ਹਨ। ਉਹ ਦਿੱਲੀ ਟੀਮ ‘ਚ ਡਾਇਰੈਕਟਰ ਆਫ ਕ੍ਰਿਕਟ ਦੀ ਭੂਮਿਕਾ ਨਿਭਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...

ਖੰਨਾ ਵਿਖੇ ਫੌਜੀ ਜਵਾਨ ਨੇ ਦਿੱਤੀ ਆਪਣੀ ਜਾਨ, ਡਿਊਟੀ ਤੋਂ ਇੱਕ ਦਿਨ ਪਹਿਲਾਂ ਹੀ ਛੁੱਟੀ ‘ਤੇ ਆਇਆ ਸੀ ਘਰ

ਖੰਨਾ ਦੇ ਛੋਟਾ ਖੰਨਾ ਇਲਾਕੇ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿੱਥੇ ਇੱਕ ਭਾਰਤੀ...

ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ‘ਤੇ ਲੱਗੇਗਾ ਟੈਕਸ! ਰੋਪੜ ਜ਼ਿਲ੍ਹਾ ਪ੍ਰੀਸ਼ਦ ‘ਚ ਪ੍ਰਸਤਾਵ ਪਾਸ

ਰੋਪੜ ਜ਼ਿਲ੍ਹਾ ਪ੍ਰੀਸ਼ਦ ਨੇ ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਵਿੱਚ ਦਾਖਲ ਹੋਣ ਵਾਲੇ ਵਾਹਨਾਂ ‘ਤੇ...

ਭਾਰਤ-ਅਮਰੀਕਾ ਵਪਾਰ ਸਮਝੌਤੇ ‘ਤੇ ਮੁੜ ਆਹਮੋ-ਸਾਹਮਣੇ ਸਰਕਾਰ ਤੇ ਕਿਸਾਨ, ਕੀ ਹੈ ਵਿਵਾਦ

‘ਦੇਸ਼ ਬਚਾਓ ਮੋਰਚਾ’ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਅੱਜ ਦਿੱਲੀ ਸਥਿਤ ਕਿਸਾਨ ਘਾਟ ਉੱਤੇ...